ਹੈਰੋਇਨ ਸਮੇਤ 2 ਨੌਜਵਾਨ ਕੀਤੇ ਗ੍ਰਿਫ਼ਤਾਰ, ਇਕ ਫਰਾਰ

Sunday, Nov 24, 2024 - 06:51 PM (IST)

ਹੈਰੋਇਨ ਸਮੇਤ 2 ਨੌਜਵਾਨ ਕੀਤੇ ਗ੍ਰਿਫ਼ਤਾਰ, ਇਕ ਫਰਾਰ

ਕਾਦੀਆਂ (ਜ਼ੀਸ਼ਾਨ)- ਕਾਦੀਆਂ ਪੁਲਸ ਵੱਲੋਂ ਹੈਰੋਇਨ ਬਰਾਮਦ ਕਰਕੇ 2 ਨੌਜਵਾਨਾਂ ਨੂੰ ਮੌਕੇ ਤੋਂ ਕਾਬੂ ਕਰਨ ਦਾ ਸਮਾਚਾਰ ਮਿਲਿਆ ਹੈ ਅਤੇ ਤੀਜਾ ਨੌਜਵਾਨ ਫਰਾਰ ਹੋਣ ਵਿਚ ਸਫਲ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਦੀਆਂ ਦੇ ਐੱਸ. ਐੱਚ. ਓ. ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਏ. ਐੱਸ. ਆਈ. ਸੁਰਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਕਾਹਲਵਾਂ ਦੇ ਸਟੇਡੀਅਮ ਨੇੜੇ ਮੌਜੂਦ ਸੀ ਕਿ ਇਸੇ ਦੌਰਾਨ ਇਕ ਬੁਲਟਮੋਟਰਸਾਈਕਲ ਨੰ.ਪੀ. ਬੀ. 09ਏ. ਸੀ. 7217 ’ਤੇ ਸਵਾਰ ਹੋ ਕੇ ਆ ਰਹੇ ਤਿੰਨ ਨੌਜਵਾਨਾਂ ਨੂੰ ਚੈਕਿੰਗ ਲਈ ਰੁਕਣ ਦਾ ਇਸ਼ਾਰਾ ਕੀਤਾ ਤਾਂ ਇਕ ਨੌਜਵਾਨ ਬੁਲਟ ਤੋਂ ਉੱਤਰ ਭੱਜ ਗਿਆ।

ਇਹ ਵੀ ਪੜ੍ਹੋ-ਸੰਗਰੂਰ 'ਚ ਵੱਡੀ ਵਾਰਦਾਤ, ਸਹੁਰੇ ਪਰਿਵਾਰ ਵੱਲੋਂ ਜਵਾਈ ਦਾ ਬੇਰਹਿਮੀ ਨਾਲ ਕਤਲ

ਜਿਸ ਨਾਲ ਬੁਲਟ ਮੋਟਰਸਾਈਕਲ ਸੰਤੁਲਨ ਵਿਗੜਣ ਨਾਲ ਡਿੱਗ ਪਿਆ ਅਤੇ ਬਾਕੀ ਦੋਵੇਂ ਨੌਜਵਾਨ ਦੀ ਪੁਲਸ ਮੁਲਾਜ਼ਮਾਂ ਨੂੰ ਵੇਖ ਕੇ ਭੱਜਣ ਲੱਗੇ ਤਾਂ ਪੁਲਸ ਕਰਮਚਾਰੀਆਂ ਨੇ ਮੁਸਤੈਦੀ ਤੋਂ ਕੰਮ ਲੈਂਦਿਆਂ ਦੋਵਾਂ ਨੌਜਵਾਨਾਂ ਨੂੰ ਕਾਬੂ ਕਰ ਲਿਆ। ਇਕ ਨੌਜਵਾਨ ਨੇ ਆਪਣਾ ਨਾਮ ਜਤਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਕਾਹਲਵਾਂ ਦੱਸਿਆ। ਇਸ ਕੋਲੋਂ ਪੁਲਸ ਨੇ 100 ਗ੍ਰਾਮ ਹੈਰੋਇਨ ਬਰਾਮਦ ਕੀਤੀ, ਜਦਕਿ ਦੂਜੇ ਨੌਜਵਾਨ ਜੋਕਿ ਮੋਟਰਸਾਈਕਲ ਚਲਾ ਰਿਹਾ ਸੀ, ਨੇ ਆਪਣਾ ਨਾਮ ਰੋਹਿਤ ਖੋਖਰ ਪੁੱਤਰ ਮੁਖਤਾਰ ਮਸੀਹ ਵਾਸੀ ਪਿੰਡ ਕਾਹਲਵਾਂ ਦੱਸਿਆ ਅਤੇ ਫਰਾਰ ਹੋਣ ਵਾਲੇ ਆਪਣੇ ਸਾਥੀ ਦਾ ਨਾਮ ਉਕਤਾਨ ਨੇ ਮਨਜਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਕਾਹਲਵਾਂ ਦੱਸਿਆ, ਜੋਕਿ ਉਕਤ ਨੌਜਵਾਨ ਜਤਿੰਦਰ ਸਿੰਘ ਦਾ ਭਰਾ ਹੈ।

ਐੱਸ. ਐੱਚ. ਓ. ਪਰਮਿੰਦਰ ਸਿੰਘ ਸਿੱਧੂ ਨੇ ਅੱਗੇ ਦੱਸਿਆ ਕਿ ਜਤਿੰਦਰ ਸਿੰਘ ਤੇ ਰੋਹਿਤ ਖੋਖਰ ਨੂੰ ਪੁਲਸ ਕਰਮਚਾਰੀਆਂ ਵੱਲੋਂ ਗਿ੍ਰਫਤਾਰ ਕੀਤੇ ਜਾਣ ਤੋਂ ਬਾਅਦ ਇਨ੍ਹਾਂ ਤਿੰਨਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ। ਜਦਕਿ ਬੁਲਟ ਮੋਟਰਸਾਈਕਲ ਨੂੰ ਵੀ ਕਬਜ਼ੇ ਵਿਚ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ- ਬਠਿੰਡਾ ਤੋਂ ਵੱਡੀ ਖ਼ਬਰ, ਦੋ ਮੰਜ਼ਿਲਾਂ ਰੈਸਟੋਰੈਂਟ 'ਚ ਧਮਾਕਾ, ਲੱਗੀ ਭਿਆਨਕ ਅੱਗ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News