ਹੈਰੋਇਨ ਸਮੇਤ 2 ਨੌਜਵਾਨ ਕਾਬੂ
Sunday, Apr 12, 2026 - 05:16 PM (IST)
ਗੁਰਦਾਸਪੁਰ (ਹਰਮਨ, ਵਿਨੋਦ) : ਸਦਰ ਪੁਲਸ ਨੇ 2 ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਸ਼ਮਸ਼ਾਨਘਾਟ ਸ਼ੇਖੂਪੁਰਾ ਦੇ ਨਜ਼ਦੀਕ ਗਸ਼ਤ ਕੀਤੀ ਜਾ ਰਹੀ ਸੀ, ਜਿਸ ਦੌਰਾਨ ਸ਼ੱਕੀ ਹਾਲਤ ਵਿੱਚ ਘੁੰਮ ਰਹੇ ਸਨਮ ਅਤੇ ਰਾਜਨ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਰਾਵੀ ਦਰਿਆ 'ਚ ਨਹਾਉਣ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਤਲਾਸ਼ੀ ਲੈਣ ’ਤੇ ਸਨਮ ਦੀ ਜੇਬ ’ਚੋਂ 04 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਕਬੂਲਿਆ ਕਿ ਉਹ ਨਸ਼ੇ ਦੇ ਆਦੀ ਹਨ ਅਤੇ ਇਹ ਹੈਰੋਇਨ ਉਨ੍ਹਾਂ ਦੋਵਾਂ ਦੀ ਸਾਂਝੀ ਹੈ। ਪੁਲਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਗਾਹਕ ਬਣ ਆਏ 4 ਨੌਜਵਾਨਾਂ ਨੇ ਕੱਪੜਾ ਵਪਾਰੀ 'ਤੇ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
