ਖੇਤ ''ਚ ਖਾਦ ਪਾ ਰਹੇ 2 ਨੌਜਵਾਨਾਂ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਨਾਲ ਹੋਈ ਮੌਤ

Saturday, Aug 27, 2022 - 01:37 AM (IST)

ਖੇਤ ''ਚ ਖਾਦ ਪਾ ਰਹੇ 2 ਨੌਜਵਾਨਾਂ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਨਾਲ ਹੋਈ ਮੌਤ

ਝਬਾਲ (ਨਰਿੰਦਰ) : ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਕਸੇਲ ਵਿਖੇ ਖੇਤ 'ਚ ਖਾਦ ਪਾ ਰਹੇ 2 ਨੌਜਵਾਨਾਂ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬਲਰਾਜ ਸਿੰਘ ਪੁੱਤਰ ਅਮਰਜੀਤ ਸਿੰਘ ਨੇ ਜੋ ਪੈਲ਼ੀ ਠੇਕੇ 'ਤੇ ਲਈ ਸੀ, ਉਸ ਵਿੱਚ ਬੀਜੀ ਝੋਨੇ ਦੀ ਫਸਲ ਨੂੰ ਖਾਦ ਪਾਉਣ ਵਾਸਤੇ ਦਲਬੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਤੇ ਘੁੱਦੂ ਪੁੱਤਰ ਪਾਲ ਸਿੰਘ ਗਏ। ਜਦੋਂ ਦੋਵੇਂ ਪੈਲ਼ੀ 'ਚ ਖਾਦ ਪਾਉਣ ਲੱਗੇ ਤਾਂ ਪਹਿਲਾਂ ਤੋਂ ਹੀ ਉਥੇ ਡਿੱਗੀ ਬਿਜਲੀ ਦੀ ਤਾਰ ਤੋਂ ਕਰੰਟ ਲੱਗਣ ਨਾਲ ਦੋਵੇਂ ਨੌਜਵਾਨ ਡਿੱਗ ਗਏ, ਜਿਨ੍ਹਾਂ ਨੂੰ ਨੇੜੇ ਦੇ ਲੋਕ ਕਿਸੇ ਤਰ੍ਹਾਂ ਅੰਮ੍ਰਿਤਸਰ ਹਸਪਤਾਲ ਲੈ ਕੇ ਗਏ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਘਟਨਾ ਦਾ ਪਤਾ ਲੱਗਣ 'ਤੇ ਥਾਣਾ ਸਰਾਏ ਅਮਾਨਤ ਖਾਂ ਤੋਂ ਪੁਲਸ ਮੌਕੇ 'ਤੇ ਪਹੁੰਚੀ, ਜਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ।

ਇਹ ਵੀ ਪੜ੍ਹੋ : GNDU ਦੀ ਕੈਮਿਸਟਰੀ ਲੈਬ 'ਚ ਪ੍ਰੈਕਟੀਕਲ ਦੌਰਾਨ ਹੋਇਆ ਧਮਾਕਾ, ਇਕ ਵਿਦਿਆਰਥਣ ਦੀ ਹਾਲਤ ਗੰਭੀਰ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News