ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤਰਾਂ ਦੀ ਦਰਦਨਾਕ ਮੌਤ, ਦੋਵੇਂ ਨੌਜਵਾਨ ਜਿੰਮ ਤੋਂ ਆ ਰਹੇ ਸੀ ਘਰ

Tuesday, Nov 12, 2024 - 06:16 PM (IST)

ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤਰਾਂ ਦੀ ਦਰਦਨਾਕ ਮੌਤ, ਦੋਵੇਂ ਨੌਜਵਾਨ ਜਿੰਮ ਤੋਂ ਆ ਰਹੇ ਸੀ ਘਰ

ਗੁਰੂ ਕਾ ਬਾਗ (ਭੱਟੀ,ਨਿਰਵੈਲ)- ਬੀਤੀ ਰਾਤ ਪੁਲਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਲਸ਼ਕਰੀ ਨੰਗਲ ਦੇ ਦੋ ਨੌਜਵਾਨਾਂ ਦੀ ਵਾਪਰੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਸਬੰਧੀ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਰੱਥ ਸਿੰਘ ਪੁੱਤਰ ਰਸ਼ਪਾਲ ਸਿੰਘ (17) ਅਤੇ ਲਵਪ੍ਰੀਤ ਸਿੰਘ ਪੁੱਤਰ ਹਰਵਿੰਦਰ ਸਿੰਘ (19) ਜੋ ਕਿ ਰੋਜ਼ਾਨਾ ਦੀ ਤਰ੍ਹਾਂ ਫਤਿਹਗੜ੍ਹ ਚੂੜੀਆਂ ਤੋਂ ਜਿੰਮ ਲਾ ਕੇ ਆਪਣੀ ਐਕਟਿਵਾ ਸਕੂਟਰੀ 'ਤੇ ਵਾਪਸ ਪਿੰਡ ਵੱਲ ਨੂੰ ਆ ਰਹੇ ਸਨ ਕਿ ਪਿੰਡ ਹਰਦੋਪੁਤਲੀ ਨੇੜੇ ਐਕਟਿਵਾ ਸਕੂਟਰੀ ਦੇ ਇਕ ਦਰਖ਼ਤ ਨਾਲ ਵੱਜਣ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ- 'ਮੁੱਖ ਮੰਤਰੀ ਧਮਕ ਬੇਸ ਆਲਾ' ਚੁੱਕ ਲਿਆ ਪੁਲਸ ਨੇ, ਦੇਖੋ ਹੈਰਾਨ ਕਰ ਦੇਣ ਵਾਲੀ ਵੀਡੀਓ

ਇਸ ਦੌਰਾਨ ਉਨ੍ਹਾਂ ਨੂੰ 108 ਐਬੂਲੈਂਸ ਦੀ ਸਹਾਇਤਾ ਨਾਲ ਅੰਮ੍ਰਿਤਸਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਜਾ ਰਿਹਾ ਸੀ ਪਰ ਉਨ੍ਹਾਂ ਦੋਵਾਂ ਨੌਜਵਾਨਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਦੱਸਣਯੋਗ ਹੈ ਕਿ ਉਕਤ ਦੋਵੇਂ ਮ੍ਰਿਤਕ ਨੌਜਵਾਨ ਮਾਪਿਆਂ ਦੇ ਇਕਲੌਤੇ ਪੁੱਤਰ ਸਨ ਤੇ ਇਨ੍ਹਾਂ ਨੌਜਵਾਨਾਂ ਦੀ ਹੋਈ ਬੇਵਕਤੀ ਮੌਤ ਨਾਲ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News