ਭੱਠੀ ਦੇ ਸਮਾਨ ਸਮੇਤ 200 ਲਿਟਰ ਲਾਹਣ ਤੇ 20 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ

Saturday, Dec 14, 2024 - 02:34 PM (IST)

ਬਟਾਲਾ/ਘੁਮਾਣ (ਗੋਰਾਇਆ): ਐਕਸਾਈਜ਼ ਵਿਭਾਗ, ਆਰ.ਕੇ. ਇੰਟਰਪ੍ਰਾਈਜ਼ਜ਼ ਤੇ ਪੁਲਸ ਦੀ ਸਾਂਝੀ ਰੇਡ ਟੀਮ ਵੱਲੋਂ ਬਿਆਸ ਦਰਿਆ ਦੇ ਪਿੰਡਾਂ ਚ ਰੇਡ ਦੌਰਾਨ ਭੱਠੀ ਦੇ ਸਮਾਨ ਸਮੇਤ 200 ਲਿਟਰ ਲਾਹਣ ਤੇ 20 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਆਰ.ਕੇ. ਇੰਟਰਪ੍ਰਾਈਜ਼ਜ਼ ਦੇ ਜੀ.ਐੱਮ. ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦਸਿਆ ਕਿ ਜ਼ਿਲਾ ਸਹਾਇਕ ਐਕਸਾਈਜ਼ ਕਮਿਸ਼ਨਰ ਸੁਖਵਿੰਦਰ ਸਿੰਘ ਤੇ ਐੱਸ.ਐੱਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਵੱਲੋਂ ਰੇਡ ਪਾਰਟੀ ਨੂੰ ਦਿੱਤੀਆਂ ਸਖ਼ਤ ਹਦਾਇਤਾਂ ’ਤੇ ਅਮਲ ਕਰਦਿਆਂ ਐਕਸਾਈਜ਼ ਈਟੀਓ ਦਵਿੰਦਰ ਸਿੰਘ, ਬਿਕਰਮਜੀਤ ਸਿੰਘ ਭੁੱਲਰ, ਐਕਸਾਈਜ਼ ਇੰਸਪੈਕਟਰ ਪੰਕਜ ਮਹਾਜਨ, ਐੱਸ.ਐੱਚ.ਓ ਥਾਣਾ ਸ਼੍ਰੀ ਹਰਗੋਬਿੰਦਪੁਰ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਏਐਸਆਈ ਸਰੂਪ ਸਿੰਘ, ਏ.ਐੱਸ.ਆਈ ਬਲਵਿੰਦਰ ਸਿੰਘ ਤੇ ਅਧਾਰਿਤ ਰੇਡ ਪਾਰਟੀ ਟੀਮ ਵਲੋਂ ਬਿਆਸ ਦਰਿਆ ’ਚ ਪਿੰਡਾਂ ਤਲਵਾੜਾ, ਬਹਾਦੁਰਪੁਰ, ਬੁੱਢਾ ਬਾਲਾ, ਛਿਛਰੇਵਾਲ, ਮਾੜੀ ਪੰਨਵਾਂ, ਔਲਖ, ਬੇਰੀ, ਮੋਜ਼ਪੁਰ, ਡੋਗਰ ਮਹੇਸ਼, ਕੀੜੀ ਅਫਗਾਨਾ, ਬੱਲੜਵਾਲ, ਰਜੋਆ, ਭੇਟ ਪੱਤਣ, ਮਾੜੀ ਬੁੱਚੀਆਂ, ਮੰਡ, ਕਠਾਣਾ ਚ ਤਲਾਸ਼ੀ ਅਭਿਆਨ ਤੇਜ਼ੀ ਨਾਲ ਚਲਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, 19 ਜ਼ਿਲ੍ਹਿਆਂ ਲਈ ਅਲਰਟ, ਠੰਡ ਤੋੜ ਸਕਦੀ ਹੈ ਰਿਕਾਰਡ

ਫਿਰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਰਜੋਆ ਦੇ ਨੇੜੇ ਬਿਆਸ ਦਰਿਆ ਢਾਬ ਕਿਨਾਰੇ ੍ਯਤੇ ਕਿਸੇ ਵਲੋਂ ਨਾਜਾਇਜ਼ ਸ਼ਰਾਬ ਦਾ ਧੰਦਾ ਕੀਤਾ ਜਾਂਦਾ ਹੈ। ਜਦੋਂ ਰੇਡ ਪਾਰਟੀ ਟੀਮ ਮੌਕੇ ਤੇ ਪਹੁੰਚੀ ’ਤੇ ਤਲਾਸ਼ੀ ਦੌਰਾਨ 1 ਲੋਹੇ ਦੇ ਡਰੰਮ ਤੇ ਬਾਲਟੇ ਚ ਭੱਠੀ ਦੇ ਸਮਾਨ ਸਮੇਤ 200 ਲਿਟਰ ਲਾਹਣ ਤੇ 20 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਐਕਸਾਈਜ਼ ਵਿਭਾਗ ਵੱਲੋਂ ਜਿਸਨੂੰ ਨਸ਼ਟ ਕੀਤਾ ਗਿਆ। ਇਸ ਮੌਕੇ ਹਰਜੀਤ, ਬਲਜੀਤ, ਸਰਕਲ ਇੰਚਾਰਜ ਸਾਬੀ, ਪੱਪੀ, ਅਜੇ ਕੁਮਾਰ, ਲਾਡੀ, ਗੋਲਡੀ, ਖਹਿਰਾ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਲੈ ਕੇ ਜਾਰੀ ਹੋਏ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News