ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 20 ਵਾਹਨ ਚਾਲਕਾਂ ਦੇ ਕੱਟੇ ਚਲਾਨ

Thursday, Sep 05, 2024 - 06:06 PM (IST)

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 20 ਵਾਹਨ ਚਾਲਕਾਂ ਦੇ ਕੱਟੇ ਚਲਾਨ

ਪਠਾਨਕੋਟ (ਸ਼ਾਰਦਾ)-ਟ੍ਰੈਫਿਕ ਪੁਲਸ ਪਠਾਨਕੋਟ ਵੱਲੋਂ ਇੰਚਾਰਜ ਬ੍ਰਹਮ ਦੱਤ ਦੀ ਅਗਵਾਈ ਹੇਠ ਸਿੰਬਲ ਚੌਕ ’ਚ ਵਿਸ਼ੇਸ਼ ਨਾਕਾ ਲਗਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੀਤੇ ਗਏ। ਇਸ ਸਬੰਧੀ ਟ੍ਰੈਫਿਕ ਇੰਚਾਰਜ ਸਹਾਇਕ ਸਬ-ਇੰਸਪੈਕਟਰ ਬ੍ਰਹਮ ਦੱਤ ਨੇ ਦੱਸਿਆ ਕਿ ਅੱਜ ਉਨ੍ਹਾਂ ਦੀ ਟੀਮ ਵੱਲੋਂ ਮਾਮੂਨ ਦੇ ਸਿੰਬਲ ਚੌਕ ’ਚ ਵਿਸ਼ੇਸ਼ ਨਾਕਾ ਲਗਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਲਗਭਗ 20 ਵਾਹਨ ਚਾਲਕਾਂ ਦੇ ਚਲਾਨ ਕੱਟੇ ਗਏ। ਕੁਝ ਵਾਹਨਾਂ ਦੇ ਕਾਲੇ ਸ਼ੀਸ਼ੇ ਉਤਾਰ ਕੇ ਉਨ੍ਹਾਂ ਦਾ ਵੀ ਆਨਲਾਈਨ ਚਲਾਨ ਕੀਤਾ।

ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ

ਇਸ ਮੌਕੇ ਸਹਾਇਕ ਸਬ-ਇੰਸਪੈਕਟਰ ਪ੍ਰਦੀਪ ਕੁਮਾਰ, ਸਹਾਇਕ ਸਬ-ਇੰਸਪੈਕਟਰ ਵਿਜੇ ਕੁਮਾਰ, ਸਹਾਇਕ ਸਬ-ਇੰਸਪੈਕਟਰ ਰਾਮ ਪਾਲ, ਸਹਾਇਕ ਸਬ ਇੰਸਪੈਕਟਰ ਵਿਜੇ ਕੁਮਾਰ, ਹੈੱਡ ਕਾਂਸਟੇਬਲ ਬਲਵਿੰਦਰ ਕੁਮਾਰ, ਹੈੱਡ ਕਾਂਸਟੇਬਲ ਮਦਨ ਮਿਹਰਾ, ਕਾਂਸਟੇਬਲ ਅਮਰਦੀਪ ਕੌਰ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਗੁਰਦੁਆਰਾ ਸਾਹਿਬ ਦਾ ਡਿੱਗਿਆ ਲੈਂਟਰ, ਕਈ ਸ਼ਰਧਾਲੂਆਂ ਦੇ ਫ਼ਸੇ ਹੋਣ ਦਾ ਖ਼ਦਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News