20 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਕਾਬੂ

Thursday, Sep 12, 2019 - 11:25 PM (IST)

20 ਗ੍ਰਾਮ ਹੈਰੋਇਨ ਸਣੇ ਇਕ ਵਿਅਕਤੀ ਕਾਬੂ

ਪੱਟੀ, (ਸੌਰਭ)- ਨਸ਼ੇ ਦੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਚਲਾਈ ਮੁਹਿੰਮ ਤਹਿਤ ਸਬ-ਡਵੀਜ਼ਨ ਪੱਟੀ ਦੇ ਡੀ. ਐੱਸ. ਪੀ. ਕਮਲਪ੍ਰੀਤ ਸਿੰਘ ਮੰਡ ਦੀ ਅਗਵਾਈ ਹੇਠ ਪੁਲਸ ਨੇ ਨਸ਼ੇ ਦੇ ਸਮੱਗਲਰਾਂ ਉਪਰ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ ਹੈ, ਜਿਸ ਤਹਿਤ ਪੁਲਸ ਥਾਣਾ ਸਿਟੀ ਪੱਟੀ ਨੇ 20 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ। ਇਸ ਸਬੰਧੀ ਪੁਲਸ ਥਾਣਾ ਸਿਟੀ ਪੱਟੀ ਦੇ ਮੁਖੀ ਐੱਸ. ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਪੱਟੀ ਨਦੋਹਰ ਚੌਕ ਵਲ ਗਸ਼ਤ ਕਰ ਰਹੇ ਸਨ, ਜਦ ਉਹ ਗੇਟ ਬਾਬਾ ਪੀਰਾ ਸਾਹਬ ਕੋਲ ਪੁੱਜੇ ਤਾਂ ਸਾਹਮਣੇ ਤੋਂ ਇਕ ਵਿਅਕਤੀ ਆ ਰਿਹਾ ਸੀ, ਜਿਸ ਨੇ ਹੱਥ ਵਿਚ ਫਡ਼ਿਆ ਲਿਫਾਫਾ ਜ਼ਮੀਨ ’ਤੇ ਸੁੱਟ ਦਿੱਤਾ। ਪੁਲਸ ਨੇ ਸ਼ੱਕ ਪੈਣ ’ਤੇ ਉਸ ਨੂੰ ਕਾਬੂ ਕਰ ਲਿਆ, ਜਿਸ ਦੀ ਸ਼ਨਾਖਤ ਗੁਰਪ੍ਰੀਤ ਸਿੰਘ ਹਨੀ ਪੁੱਤਰ ਬਲਵਿੰਦਰ ਸਿੰਘ ਵਾਸੀ ਵਾਰਡ ਨੰ. 6 ਵਜੋਂ ਹੋਈ ਅਤੇ ਜ਼ਮੀਨ ’ਚ ਸੁੱਟੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ’ਚੋਂ 20 ਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਵਿਰੁੱਧ ਥਾਣੇਦਾਰ ਮਨਜਿੰਦਰ ਸਿੰਘ ਵੱਲੋਂ ਮੁਕੱਦਮਾ ਦਰਜ ਕਰ ਲਿਆ ਹੈ।


author

Bharat Thapa

Content Editor

Related News