ਕੈਨੇਡਾ ਭੇਜਣ ਦੇ ਨਾਂ ’ਤੇ ਮਾਰੀ 20 ਲੱਖ ਦੀ ਠੱਗੀ, 3 ਨਾਮਜ਼ਦ

Monday, Jul 01, 2024 - 06:08 PM (IST)

ਕੈਨੇਡਾ ਭੇਜਣ ਦੇ ਨਾਂ ’ਤੇ ਮਾਰੀ 20 ਲੱਖ ਦੀ ਠੱਗੀ, 3 ਨਾਮਜ਼ਦ

ਤਰਨਤਾਰਨ (ਰਮਨ)- ਥਾਣਾ ਸਿਟੀ ਤਰਨਤਾਰਨ ਪੁਲਸ ਨੇ ਇਕ ਵਿਅਕਤੀ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 20 ਲੱਖ ਦੀ ਠੱਗੀ ਮਾਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪਰਮਿੰਦਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਪਲਾਸੌਰ ਨੇ ਦੱਸਿਆ ਕਿ ਅਮਰਪਾਲ ਸਿੰਘ ਪੁੱਤਰ ਜਰਨੈਲ ਸਿੰਘ, ਕੀਰਤ ਸਿੰਘ ਪੁੱਤਰ ਅਮਰਪਾਲ ਸਿੰਘ, ਦਵਿੰਦਰ ਕੌਰ ਪਤਨੀ ਅਮਰਪਾਲ ਸਿੰਘ ਵਾਸੀਆਨ ਪਲਾਸੌਰ ਨੇ ਹਮਸਲਾਹ ਹੋ ਕੇ ਉਸਦੇ ਮੁੰਡੇ ਗੁਰਪ੍ਰੀਤ ਸਿੰਘ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 20 ਲੱਖ ਦੀ ਠੱਗੀ ਕੀਤੀ ਹੈ।

 ਇਹ ਵੀ ਪੜ੍ਹੋ-  ਅਣਹੋਣੀ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

ਜਿਸ ਤੋਂ ਬਾਅਦ ਨਾ ਤਾਂ ਉਸ ਦੇ ਬੇਟੇ ਨੂੰ ਕੈਨੇਡਾ ਭੇਜਿਆ ਅਤੇ ਨਾ ਹੀ ਕਾਗਜ਼ਾਤ ਵਾਪਸ ਕੀਤੇ। ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਉਕਤ ਤਿੰਨਾਂ ਲੋਕਾਂ ਖਿਲਾਫ ਮਾਮਲਾ ਦਰਜ ਕਰ ਗ੍ਰਿਫਤਾਰੀ ਲਈ ਛਾਪਾਮਾਰੀ ਸ਼ੁਰੂ ਕਰ ਦਿੱਤੀ ਹੈ।

 ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਅੱਗੇ ਪੇਸ਼ ਨਹੀਂ ਹੋਈ ਯੋਗਾ ਗਰਲ, ਮੁੜ ਨੋਟਿਸ ਭੇਜਣ ਦੀ ਤਿਆਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News