ਜਨਰਲ ਸਟੋਰ ’ਚੋਂ 20 ਹਜ਼ਾਰ ਦੀ ਨਕਦੀ ਅਤੇ 5 ਘੜੀਆਂ ਚੋਰੀ

Thursday, Aug 08, 2024 - 01:12 PM (IST)

ਜਨਰਲ ਸਟੋਰ ’ਚੋਂ 20 ਹਜ਼ਾਰ ਦੀ ਨਕਦੀ ਅਤੇ 5 ਘੜੀਆਂ ਚੋਰੀ

ਬਟਾਲਾ (ਬੇਰੀ, ਸਾਹਿਲ)-ਬੀਤੀ ਰਾਤ ਚੋਰਾਂ ਵੱਲੋਂ ਬੱਸ ਸਟੈਂਡ ਦੇ ਨਜ਼ਦੀਕ ਸਥਿਤ ਇਕ ਜਨਰਲ ਸਟੋਰ ਦੇ ਤਾਲੇ ਤੋੜ ਕੇ 20 ਹਜ਼ਾਰ ਰੁਪਏ ਨਕਦੀ ਅਤੇ 5 ਘੜੀਆਂ ਚੋਰੀ ਕਰ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੱਪੀ ਦੀ ਹੱਟੀ ਜਨਰਲ ਸਟੋਰ ਦੇ ਮਾਲਕ ਸਤੀਸ਼ ਕੁਮਾਰ ਪੁੱਤਰ ਚਰਨ ਦਾਸ ਵਾਸੀ ਬਾਹਰਵਾਰ ਭੰਡਾਰੀ ਗੇਟ ਬਟਾਲਾ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਦੁਕਾਨ ਬੰਦ ਕਰ ਕੇ ਘਰ ਚਲਾ ਗਿਆ ਸੀ ਕਿ ਦੇਰ ਰਾਤ ਚੋਰਾਂ ਨੇ ਦੁਕਾਨ ਦੇ ਤਾਲੇ ਤੋੜ ਕੇ ਦੁਕਾਨ ’ਚੋਂ 20 ਹਜ਼ਾਰ ਰੁਪਏ ਅਤੇ 5 ਘੜੀਆਂ ਚੋਰੀ ਕਰ ਲਈਆਂ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਸਾਬਤ ਸੂਰਤ ਸਿੱਖ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ ਦਿੱਤੀ ਵਧਾਈ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਪੁਲਸ ਚੌਕੀ ਬੱਸ ਸਟੈਂਡ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ। ਦੂਜੇ ਪਾਸੇ ਬੱਸ ਸਟੈਂਡ ਚੌਕੀ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਥਲ ਦਾ ਜਾਇਜ਼ਾ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਦੋਸਤ ਨਾਲ ਘਰੋਂ ਗਏ ਨਾਬਾਲਗ ਦੀ ਸ਼ੱਕੀ ਹਾਲਾਤ ’ਚ ਮੌਤ, ਪਿਓ ਨੇ ਜਤਾਇਆ ਕਤਲ ਦਾ ਖ਼ਦਸ਼ਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News