ਚੋਕਾਂ ਨੇ ਜਨਰਲ ਸਟੋਰ ਨੂੰ ਬਣਾਇਆ ਨਿਸ਼ਾਨਾ, ਸ਼ਟਰ ਤੋੜ ਕੇ ਨਵੇਂ ਨੋਟਾਂ ਦੇ ਹਾਰ ਸਣੇ 20 ਹਜ਼ਾਰ ਰੁਪਏ ਨਕਦੀ ਕੀਤੀ ਚੋਰੀ

Monday, Feb 06, 2023 - 11:49 AM (IST)

ਚੋਕਾਂ ਨੇ ਜਨਰਲ ਸਟੋਰ ਨੂੰ ਬਣਾਇਆ ਨਿਸ਼ਾਨਾ, ਸ਼ਟਰ ਤੋੜ ਕੇ ਨਵੇਂ ਨੋਟਾਂ ਦੇ ਹਾਰ ਸਣੇ 20 ਹਜ਼ਾਰ ਰੁਪਏ ਨਕਦੀ ਕੀਤੀ ਚੋਰੀ

ਬਟਾਲਾ (ਬੇਰੀ)- ਚੋਰਾਂ ਵੱਲੋਂ ਸਥਾਨਕ ਮੀਆਂ ਮੁਹੱਲਾ ਰਾਮ ਲੀਲਾ ਗਰਾਊਂਡ ਦੇ ਨਜ਼ਦੀਕ ਸਥਿਤ ਇਕ ਜਨਰਲ ਸਟੋਰ ਦੀ ਦੁਕਾਨ ਦਾ ਸਟਰ ਤੋੜ ਕੇ ਨਵੇਂ ਨੋਟਾਂ ਦੇ ਹਾਰ, 20 ਹਜ਼ਾਰ ਰੁਪਏ ਨਕਦੀ ਅਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਕੇ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ- ਕਾਲ ਬਣ ਕੇ ਆਈ ਤੇਜ਼ ਰਫ਼ਤਾਰ ਕਾਰ, ਬੱਸ ਦੀ ਉਡੀਕ ਕਰਦੀ ਔਰਤ ਦੀ ਦਰਦਨਾਕ ਮੌਤ

ਇਸ ਸਬੰਧੀ ਲਵਲੀ ਜਨਰਲ ਸਟੋਰ ਦੇ ਮਾਲਕ ਮਨੋਜ ਕੁਮਾਰ ਪੁੱਤਰ ਸੁਰਿੰਦਰ ਕੁਮਾਰ ਵਾਸੀ ਮੀਆਂ ਮੋਹਲ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਵੀ ਦੁਕਾਨ ਬੰਦ ਕਰ ਕੇ ਆਪਣੇ ਘਰ ਚਲਾ ਗਿਆ ਸੀ। ਉਸ ਨੇ ਦੱਸਿਆ ਕਿ ਸਵੇਰੇ ਮੰਦਰ ਦੇ ਪੁਜਾਰੀ ਨੇ ਉਸ ਨੂੰ ਫੋਨ ’ਤੇ ਦੱਸਿਆ ਕਿ ਉਸ ਦੀ ਦੁਕਾਨ ਦਾ ਸ਼ਟਰ ਖੁੱਲ੍ਹਾ ਪਿਆ ਹੈ। ਉਸ ਨੇ ਦੱਸਿਆ ਕਿ ਜਦੋਂ ਉਹ ਆਪਣੀ ਦੁਕਾਨ ‘ਤੇ ਗਿਆ ਤਾਂ ਦੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ ਤੇ ਦੁਕਾਨ ’ਚ ਪਿਆ ਸਾਰਾ ਸਾਮਾਨ ਵੀ ਖਿਲਰਿਆ ਪਿਆ ਸੀ। ਉਸ ਨੇ ਦੱਸਿਆ ਕਿ ਚੋਰਾਂ ਨੇ ਉਸ ਦੀ ਦੁਕਾਨ ਵਿਚੋਂ 15 ਹਜ਼ਾਰ ਰੁਪਏ ਦੇ ਨਵੇਂ ਨੋਟਾਂ ਦੇ ਹਾਰ, 20 ਹਜ਼ਾਰ ਰੁਪਏ ਨਕਦੀ ਅਤੇ ਡਾਇਪਰ ਦਾ ਇਕ ਡੱਬਾ ਚੋਰੀ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਥਾਣਾ ਸਿਟੀ ਦੀ ਪੁਲਸ ਨੂੰ ਸੂਚਿਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਮਣੇ ਸ਼ਰਾਬ ਪੀ ਕੇ ਹਾਈ ਵੋਲਟੇਜ਼ ਡਰਾਮਾ ਕਰਨ ਵਾਲੇ ਥਾਣੇਦਾਰ 'ਤੇ ਵੱਡੀ ਕਾਰਵਾਈ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News