ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖੈਰ ਨਹੀਂ! 20 ਵਾਹਨਾਂ ਦੇ ਕੱਟੇ ਚਲਾਨ, 3 ਬਾਊਂਡ

Saturday, Mar 08, 2025 - 02:54 PM (IST)

ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖੈਰ ਨਹੀਂ! 20 ਵਾਹਨਾਂ ਦੇ ਕੱਟੇ ਚਲਾਨ, 3 ਬਾਊਂਡ

ਗੁਰਦਾਸਪੁਰ (ਵਿਨੋਦ)- ਐੱਸ. ਐੱਸ. ਪੀ. ਗੁਰਦਾਸਪੁਰ ਆਦਿੱਤਿਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਟ੍ਰੈਫਿਕ ਇੰਚਾਰਜ ਗੁਰਦਾਸਪੁਰ ਸਤਨਾਮ ਸਿੰਘ ਵੱਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ ’ਤੇ ਨਾਕਾਬੰਦੀ ਕਰ ਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਅਧੂਰੇ ਕਾਗਜ਼ਾਂ ਵਾਲੇ 20 ਦੇ ਕਰੀਬ ਵਾਹਨਾਂ ਦੇ ਚਲਾਨ ਕੀਤੇ ਗਏ ਅਤੇ ਤਿੰਨ ਵਾਹਨ ਬਾਊਂਡ ਕੀਤੇ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ

ਇਸ ਮੌਕੇ ਟ੍ਰੈਫਿਕ ਇੰਚਾਰਜ ਸਤਨਾਮ ਸਿੰਘ ਨੇ ਦੱਸਿ ਕਿ ਸਕੂਲ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਕੀਤੀ ਗਈ ਹੈ। ਇਸ ਦੌਰਾਨ ਜੋ ਸਕੂਲਾਂ ਦੇ ਵਾਹਨ ਚਾਲਕਾਂ ਵੱਲੋਂ ਵਰਦੀ ਨਹੀਂ ਪਾਈ ਹੋਈ ਸੀ, ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਹੈ ਕਿ ਸਕੂਲ ਵਾਹਨ ਚਾਲਕ ਸਾਰੇ ਕਾਗਜ਼ ਪੱਤਰ ਸਮੇਤ ਵਰਦੀ ਆਦਿ ਪੂਰੀ ਤਰ੍ਹਾਂ ਨਾਲ ਪਹਿਨ ਕੇ ਰੱਖਣ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਆਪਣੇ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਨਾ ਦਿੱਤੇ ਜਾਣ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News