ਰਾਵੀ ਦਰਿਆ ਦੀ ਮਾਰ ਹੇਠ ਆਈ ਕਰੀਬ 2000 ਏਕੜ ਫ਼ਸਲ, ਕਿਸਾਨਾਂ ਦੀ ਵਧੀ ਚਿੰਤਾ

08/17/2022 6:10:27 PM

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਗੁਰਦਾਸਪੁਰ 'ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਫਲੱਡ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਚਲਦੇ ਪਾਣੀ ਦਾ ਰਾਵੀ ਦਰਿਆ 'ਚ ਵਹਾਅ ਤੇਜ਼ ਹੋ ਰਿਹਾ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵੱਧ ਗਿਆ ਅਤੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਰਾਵੀ ਦਰਿਆ ਦੇ ਕੰਡੇ 'ਤੇ ਖੇਤਾਂ 'ਚ ਪਾਣੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ ਉਥੇ ਹੀ ਕਿਸਾਨਾਂ ਅਤੇ ਅਧਿਕਾਰੀਆਂ ਮੁਤਾਬਿਕ ਕਰੀਬ 2000 ਏਕੜ ਖੇਤੀ ਜ਼ਮੀਨ ਦਰਿਆ ਦੀ ਮਾਰ ਹੇਠ ਆਈ ਹੈ ਤੇ ਫੌਜ ਵਿਸ਼ੇਸ ਤੌਰ 'ਤੇ ਬਚਾਅ ਕਾਰਜਾਂ 'ਚ ਜੁਟੀ ਹੈ ਅਤੇ ਸਥਾਨਿਕ ਲੋਕਾਂ ਦੀ ਮਦਦ ਲਈ ਅੱਗੇ ਹੈ।

ਕਿਸਾਨਾਂ ਨੇ ਦੱਸਿਆ ਕਿ ਪਾਣੀ ਦਾ ਪੱਧਰ ਵਧਣ ਅਤੇ ਤੇਜ਼ ਵਹਾਅ ਦੇ ਚਲਦਿਆਂ ਜਿਥੇ ਹਜ਼ਾਰਾਂ ਏਕੜ ਜ਼ਮੀਨ ਜਿਸ 'ਚ ਕਮਾਦ ਤੇ ਝੋਨੇ ਦੀ ਫ਼ਸਲ ਹੈ ਪ੍ਰਭਾਵਿਤ ਹੋਈ ਹੈ, ਉਥੇ ਹੀ ਮੁੱਖ ਤੌਰ 'ਤੇ ਰਾਵੀ ਦਰਿਆ 'ਤੇ ਬਣੇ ਪੱਕੇ ਪੁਲ਼ ਦੇ ਨੇੜੇ ਸੜਕ 'ਤੇ ਵੱਡਾ ਪਾੜ ਪੈਣ ਨਾਲ ਸਥਾਨਕ ਲੋਕਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਫਗਵਾੜਾ ਪੁੱਜੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਰੋਸ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਨਹੀਂ ਮਿਲੇ

ਸੜਕ 'ਤੇ ਪਾੜ ਪੈਣ ਨਾਲ ਕਈ ਲੋਕ ਫਸੇ ਸਨ ਜਿਹਨਾਂ ਨੂੰ ਆਰਮੀ ਦੀ ਮਦਦ ਨਾਲ ਕੱਢਿਆ ਗਿਆ ਹੈ ਅਤੇ ਉਹਨਾਂ ਕਿਹਾ ਕਿ ਜੋ ਰਾਵੀ ਦਰਿਆ ਤੋਂ ਪਾਰ ਪਿੰਡ ਹਨ ਉਥੇ ਰਹਿ ਰਹੇ ਲੋਕਾਂ ਦੀ ਮਦਦ ਲਈ ਆਰਮੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਜੁਟਿਆ ਹੈ ਅਤੇ ਉਥੇ ਹੀ ਜ਼ਿਕਰਯੋਗ ਹੈ ਕਿ ਰਾਵੀ ਦਰਿਆ ਤੋਂ ਪਾਰ ਅਤੇ ਭਾਰਤ ਪਾਕਿਸਤਾਨ ਸਰਹੱਦ 'ਤੇ ਵਸੇ ਕੰਡਿਆਲੀ ਤਾਰ ਨੇੜੇ ਵੱਖ-ਵੱਖ ਪਿੰਡਾਂ ਦਾ ਸੰਪਰਕ ਟੁੱਟ ਚੁੱਕਿਆ ਹੈ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਆਰਮੀ ਕਿਸ਼ਤੀ ਰਾਹੀਂ ਲੋਕਾਂ ਨੂੰ ਪਾਰ ਲਿਆਂਦਾ ਜਾ ਰਿਹਾ ਹੈ। 

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Anuradha

Content Editor

Related News