ਗੁਰਦਾਸਪੁਰ ਪੁਲਸ ਦੀ ਵੱਡੀ ਕਾਮਯਾਬੀ, 2025 'ਚ ਭਾਰੀ ਅਸਲਾ ਤੇ ਨਸ਼ਾ ਸਮੇਤ ਕਈ ਗ੍ਰਿਫਤਾਰ

Tuesday, Dec 23, 2025 - 05:54 PM (IST)

ਗੁਰਦਾਸਪੁਰ ਪੁਲਸ ਦੀ ਵੱਡੀ ਕਾਮਯਾਬੀ,  2025 'ਚ ਭਾਰੀ ਅਸਲਾ ਤੇ ਨਸ਼ਾ ਸਮੇਤ ਕਈ ਗ੍ਰਿਫਤਾਰ

ਗੁਰਦਾਸਪੁਰ(ਵਿਨੋਦ): ਐੱਸ.ਐੱਸ.ਪੀ ਗੁਰਦਾਸਪੁਰ ਆਦਿਤਿਆ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹਾ ਪੁਲਸ ਨੇ 59 ਪਿਸਤੌਲ, ਦੋ ਏ.ਕੇ-47 ਰਾਈਫਲਾਂ, ਤਿੰਨ ਗ੍ਰਨੇਡ, ਤਿੰਨ ਦੇਸੀ ਪਿਸਤੌਲ, 72 ਮੈਗਜ਼ੀਨ, 351 ਕਾਰਤੂਸ ਅਤੇ ਇੱਕ ਬੰਦੂਕ ਜ਼ਬਤ ਕਰਕੇ ਅੱਤਵਾਦ ਅਤੇ ਗੈਂਗਸਟਰਵਾਦ ਨੂੰ ਖਤਮ ਕਰਨ ਵਿੱਚ ਮਹੱਤਵਪੂਰਨ ਸਫਲਤਾ ਪ੍ਰਾਪਤ ਕੀਤੀ ਹੈ ਅਤੇ 37 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਐਲਾਨਣ ਮਗਰੋਂ ਪ੍ਰਸ਼ਾਸਨ ਦਾ ਵੱਡਾ ਫੈਸਲਾ, ਮੀਟ ਤੇ ਸ਼ਰਾਬ ਦੀਆਂ ਦੁਕਾਨਾਂ...

ਐੱਸ.ਐੱਸ.ਪੀ ਆਦਿਤਿਆ ਨੇ ਕਿਹਾ ਕਿ ਗੁਰਦਾਸਪੁਰ ਜ਼ਿਲ੍ਹਾ ਪੁਲਸ ਦਾ ਲਗਭਗ ਪੂਰਾ ਇਲਾਕਾ ਪਾਕਿਸਤਾਨ ਨਾਲ ਲੱਗਦਾ ਹੈ। ਜਿਸ ਕਾਰਨ ਪੁਲਸ ਨੂੰ ਇਸ ਜ਼ਿਲ੍ਹੇ ਵਿੱਚ ਵਿਸ਼ੇਸ਼ ਪ੍ਰਬੰਧ ਕਰਨੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਗੁਰਦਾਸਪੁਰ ਜ਼ਿਲ੍ਹਾ ਪੁਲਸ ਪਾਕਿਸਤਾਨ ਨਾਲ ਲੱਗਦੀ ਸਰਹੱਦ ’ਤੇ ਦੂਜੀ ਰੱਖਿਆ ਲਾਈਨ ਵਜੋਂ ਵੀ ਕੰਮ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਲ 2025 ਵਿੱਚ ਜ਼ਿਲ੍ਹਾ ਪੁਲਸ ਨੇ ਅਸਲਾ ਐਕਟ ਤਹਿਤ 24 ਮਾਮਲੇ ਦਰਜ ਕੀਤੇ ਅਤੇ ਗੈਂਗਸਟਰਾਂ ਅਤੇ ਅੱਤਵਾਦੀਆਂ ਦੀ ਰੀੜ੍ਹ ਦੀ ਹੱਡੀ ਤੋੜਨ ਲਈ ਹਰ ਸੰਭਵ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਸਾਲ 2025 ਵਿੱਚ ਗੁਰਦਾਸਪੁਰ ਜ਼ਿਲ੍ਹਾ ਪੁਲਸ ਨੇ ਐੱਨ.ਡੀ.ਪੀ.ਐੱਸ ਐਕਟ ਤਹਿਤ 792 ਮਾਮਲੇ ਦਰਜ ਕੀਤੇ ਅਤੇ 1110 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ। ਮੁਲਜ਼ਮਾਂ ਤੋਂ 19 ਕਿਲੋ ਤੋਂ ਵੱਧ ਹੈਰੋਇਨ, 9241 ਨਸ਼ੀਲੀਆਂ ਗੋਲੀਆਂ, 26 ਕਿਲੋ ਪਾਊਡਰ, 5 ਕਿਲੋ ਅਫੀਮ, 3275 ਨਸ਼ੀਲੇ ਕੈਪਸੂਲ, 109 ਗ੍ਰਾਮ ਚਰਸ, 209 ਗ੍ਰਾਮ ਗਾਂਜਾ ਅਤੇ 11,83,710 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਛੋਟੇ ਭਰਾ ਵੱਲੋਂ ਵੱਡੇ ਭਰਾ ਦਾ ਕਤਲ

ਇਸੇ ਤਰ੍ਹਾਂ ਆਬਕਾਰੀ ਐਕਟ ਤਹਿਤ 378 ਮਾਮਲੇ ਦਰਜ ਕੀਤੇ ਗਏ, 383 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਤੋਂ 3,82,500 ਮਿਲੀਲੀਟਰ ਅਲਕੋਹਲ, 78,12,750 ਮਿਲੀਲੀਟਰ ਨਾਜਾਇਜ਼ ਸ਼ਰਾਬ, 13,04,900 ਮਿਲੀਲੀਟਰ ਦੇਸੀ ਸ਼ਰਾਬ, 19013 ਕਿਲੋਗ੍ਰਾਮ ਲਾਹਣ ਅਤੇ ਸ਼ਰਾਬ ਤਿਆਰ ਕਰਨ ਵਾਲੀਆਂ 8 ਚਾਲੂ ਭੱਠੀਆਂ ਬਰਾਮਦ ਕੀਤੀਆਂ ਗਈਆਂ। ਐੱਸ.ਐੱਸ.ਪੀ ਆਦਿਤਿਆ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹਾ ਪੁਲਸ ਨੇ ਅਦਾਲਤ ਦੁਆਰਾ ਭਗੌੜੇ ਐਲਾਨੇ ਗਏ 11 ਮੁਲਜ਼ਮਾਂ ਅਤੇ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦੇ 65 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ। ਜਦੋਂ ਕਿ ਸਾਲ ਦੌਰਾਨ 1,092 ਸਾਈਬਰ ਕ੍ਰਾਈਮ ਸ਼ਿਕਾਇਤਾਂ ਪ੍ਰਾਪਤ ਹੋਈਆਂ, 363 ਦਾ ਨਿਪਟਾਰਾ ਕੀਤਾ ਗਿਆ ਅਤੇ 1,00,70,076 ਰੁਪਏ ਬਰਾਮਦ ਕੀਤੇ ਗਏ। 126 ਚੋਰੀ ਕੀਤੇ ਮੋਬਾਈਲ ਫੋਨ ਉਨ੍ਹਾਂ ਦੇ ਮਾਲਕਾਂ ਨੂੰ ਵਾਪਸ ਕਰ ਦਿੱਤੇ ਗਏ।

ਇਹ ਵੀ ਪੜ੍ਹੋ-  ਪੰਜਾਬ: ਮਹਿੰਗੀ ਹੋ ਗਈ ਜ਼ਮੀਨ, ਅਸਮਾਨੀ ਚੜੇ ਰੇਟ

ਉਨ੍ਹਾਂ ਦੱਸਿਆ ਕਿ ਕਲਾਨੌਰ ਥਾਣਾ ਖੇਤਰ ਤੋਂ ਸਭ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ, ਜਿੱਥੇ 4 ਕਿਲੋ 624 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲਾ ਪੁਲਸ ਨੇ 11 ਵੱਡੇ ਨਸ਼ਾ ਤਸਕਰਾਂ ਨਾਲ ਸਬੰਧਤ 3,42,92,962 ਦੀ ਜਾਇਦਾਦ ਵੀ ਜ਼ਬਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਜਨਤਕ ਮਨੋਬਲ ਵਧਾਉਣ ਲਈ 32 ਫਲੈਗ ਮਾਰਚ ਕੱਢੇ ਗਏ ਅਤੇ 58 ਪੇਂਡੂ ਖੇਤਰਾਂ ਵਿੱਚ ਫਲੈਗ ਮਾਰਚ ਕੀਤੇ ਗਏ।

ਇਹ ਵੀ ਪੜ੍ਹੋ- ਪੋਸਟਰ ਵਿਵਾਦ 'ਤੇ 'ਆਪ' ਦਾ ਕੇਂਦਰ 'ਤੇ ਵੱਡਾ ਹਮਲਾ, ਕਿਹਾ- 'ਕਾਰਵਾਈ ਕਰੇ SGPC'

ਐੱਸ.ਐੱਸ.ਪੀ ਆਦਿਤਿਆ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਵਿਰੁੱਧ ਮੁਹਿੰਮ ਜਾਰੀ ਰਹੇਗੀ ਅਤੇ ਜਨਤਾ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਗੁਰਦਾਸਪੁਰ ਜ਼ਿਲਾ ਪੁਲਸ ਦੀ ਪੂਰੀ ਪੁਲਸ ਟੀਮ ਦੇਸ਼ ਵਿਰੋਧੀ ਅਤੇ ਸਮਾਜ ਵਿਰੋਧੀ ਤੱਤਾਂ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਮੌਕੇ ਐੱਸ.ਪੀ ਡੀ.ਕੇ ਚੌਧਰੀ ਅਤੇ ਹੋਰ ਅਧਿਕਾਰੀ ਮੌਜੂਦ ਸਨ।


author

Shivani Bassan

Content Editor

Related News