ਪੰਚਾਇਤੀ ਚੋਣਾਂ ਸਬੰਧੀ 208 ਉਮੀਦਵਾਰਾਂ ਨੇ ਸਰਪੰਚ ਤੇ 467 ਉਮੀਦਵਾਰਾਂ ਨੇ ਪੰਚ ਦੇ ਲਈ ਭਰੇ ਨਾਮਜ਼ਦਗੀ ਪੱਤਰ

Thursday, Oct 03, 2024 - 11:44 AM (IST)

ਪੰਚਾਇਤੀ ਚੋਣਾਂ ਸਬੰਧੀ 208 ਉਮੀਦਵਾਰਾਂ ਨੇ ਸਰਪੰਚ ਤੇ 467 ਉਮੀਦਵਾਰਾਂ ਨੇ ਪੰਚ ਦੇ ਲਈ ਭਰੇ ਨਾਮਜ਼ਦਗੀ ਪੱਤਰ

ਗੁਰਦਾਸਪੁਰ(ਹਰਮਨ)- ਪੰਚਾਇਤੀ ਚੋਣਾਂ ਸਬੰਧੀ 1 ਅਕਤੂਬਰ ਤੱਕ 208 ਉਮੀਦਵਾਰਾਂ ਨੇ ਸਰਪੰਚ ਅਤੇ 467 ਉਮੀਦਵਾਰਾਂ ਨੇ ਪੰਚ ਦੇ ਲਈ ਨਾਮਜ਼ਦਗੀ ਪੱਤਰ ਭਰੇ ਗਏ, ਜਿਸ ਤਹਿਤ ਹੁਣ ਤੱਕ ਕੁੱਲ 221 ਸਰਪੰਚ ਅਤੇ 496 ਪੰਚ ਦੇ ਲਈ ਨਾਜ਼ਦਗੀਆਂ ਭਰੀਆਂ ਗਈਆਂ ਹਨ। ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਨਾਮਜ਼ਦਗੀਆਂ 4 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਬਾਅਦ ਦੁਪਿਹਰ 3 ਵਜੇ ਤੱਕ ਨਿਥਾਰਿਤ ਥਾਵਾਂ 'ਤੇ ਭਰੀਆ ਜਾ ਸਕਣਗੀਆਂ। 5 ਅਕਤੂਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 7 ਅਕਤੂਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। 15 ਅਕਤੂਬਰ ਨੂੰ ਵੋਟਿੰਗ ਪ੍ਰਕਿਰਿਆ ਹੋਵੇਗੀ।

ਇਹ ਵੀ ਪੜ੍ਹੋ-  ਪੰਜਾਬ 'ਚ ਮੌਸਮ ਦੀ ਤਬਦੀਲੀ ਨਾਲ ਇਹ ਵਾਇਰਸ ਸਰਗਰਮ, ਵੱਡੀ ਗਿਣਤੀ ’ਚ ਮਰੀਜ਼ ਆਉਣ ਲੱਗੇ ਲਪੇਟ ’ਚ

ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਭੈਅ ਤੋਂ ਆਪਣੇ ਵੋਟ ਦਾ ਇਸਤੇਮਾਲ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਲੋਕ ਵੱਧ ਚੜ੍ਹ ਕੇ ਵੋਟਿੰਗ ਵਿਚ ਹਿੱਸਾ ਲੈਣ ਤਾਂ ਜੋ ਲੋਕਤੰਤਰ ਦੀ ਮੁਢਲੀਆਂ ਇਕਾਇਆਂ ਪੰਚਾਇਤਾਂ ਦੀ ਸਫ਼ਲਤਾਪੂਰਵਕ ਚੋਣ ਨਾਲ ਲੋਕਤੰਤਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

ਇਹ ਵੀ ਪੜ੍ਹੋ- ਮੰਗਣੀ ਹੋਣ ਤੋਂ ਬਾਅਦ ਕੁੜੀ ਨੇ ਵਿਆਹ ਤੋਂ ਕੀਤਾ ਇਨਕਾਰ, ਮੰਗੇਤਰ ਨੇ ਉਹ ਕੀਤਾ ਜੋ ਸੋਚਿਆ ਨਾ ਸੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News