ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਦੇ 21 ਸਮੱਗਲਰ ਗ੍ਰਿਫ਼ਤਾਰ

Thursday, Oct 15, 2026 - 04:50 PM (IST)

ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਦੇ 21 ਸਮੱਗਲਰ ਗ੍ਰਿਫ਼ਤਾਰ

ਅੰਮ੍ਰਿਤਸਰ (ਸੰਜੀਵ)- ਜ਼ਿਲਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਵੱਲੋਂ ਵੱਖ-ਵੱਖ ਇਲਾਕਿਆਂ ’ਚ ਕੀਤੀ ਗਈ ਛਾਪੇਮਾਰੀ ਦੌਰਾਨ ਹੈਰੋਇਨ ਦਾ ਗ਼ੈਰ-ਕਾਨੂੰਨੀ ਕਾਰੋਬਾਰ ਕਰਨ ਵਾਲੇ 21 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ’ਚੋਂ ਹੈਰੋਇਨ ਬਰਾਮਦ ਕਰਕੇ ਉਨ੍ਹਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਛੇਹਰਟਾ ਦੀ ਪੁਲਸ ਨੇ ਮੰਗਲ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਾਬਜ਼ ’ਚੋਂ 4.5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਕੱਥੂਨੰਗਲ ਦੀ ਪੁਲਸ ਨੇ ਸੇਵਕ ਸਿੰਘ ਤੋਂ 6 ਗ੍ਰਾਮ ਅਤੇ ਥਾਣਾ ਕੰਬੋਅ ਦੀ ਪੁਲਸ ਨੇ ਜਗਪ੍ਰੀਤ ਸਿੰਘ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ-ਵੱਡੀ ਵਾਰਦਾਤ: ਅੰਮ੍ਰਿਤਸਰ 'ਚ ਸਕਾਰਪਿਓ ਸਵਾਰ ਨੌਜਵਾਨ 'ਤੇ ਚੱਲੀਆਂ ਗੋਲੀਆਂ, 25 ਤੋਂ 30 ਰਾਊਂਡ ਕੀਤੇ ਫਾਇਰ

ਇਸੇ ਤਰ੍ਹਾਂ ਥਾਣਾ ਭਿੰਡੀ ਸੈਦਾਂ ਦੀ ਪੁਲਸ ਨੇ ਸੋਨਾ ਸਿੰਘ, ਜਗਰੂਪ ਸਿੰਘ ਅਤੇ ਜਗਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਾਬਜ਼ ’ਚੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਲੋਪੋਕੇ ਦੀ ਪੁਲਸ ਨੇ ਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ 100 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਜੰਡਿਆਲਾ ਦੀ ਪੁਲਸ ਨੇ ਪ੍ਰਕਾਸ਼ ਸਿੰਘ ਅਤੇ ਜੁਝਾਰ ਸਿੰਘ ਤੋਂ 7 ਗ੍ਰਾਮ, ਜਦਕਿ ਪ੍ਰਿੰਸਪਾਲ ਸਿੰਘ ਤੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਬਿਆਸ ਦੀ ਪੁਲਸ ਨੇ ਮਨਪ੍ਰੀਤ ਸਿੰਘ, ਬਲਵੀਰ ਸਿੰਘ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਾਬਜ਼ ’ਚੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਇਹ ਵੀ ਪੜ੍ਹੋ-ਪਰਵਿੰਦਰ ਝੋਟਾ ਦੇ ਕਤਲ ਮਗਰੋਂ ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫੈਸਲਾ, ਜਾਰੀ ਕੀਤੇ ਇਹ ਹੁਕਮ

ਇਸੇ ਤਰ੍ਹਾਂ ਥਾਣਾ ਬਿਆਸ ਦੀ ਪੁਲਸ ਨੇ ਇਕ ਹੋਰ ਕਾਰਵਾਈ ਦੌਰਾਨ ਨਿਰਮਲ ਸਿੰਘ, ਜੋਗਿੰਦਰ ਸਿੰਘ ਅਤੇ ਪਰਮਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਤੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਰਮਦਾਸ ਦੀ ਪੁਲਸ ਨੇ ਜੋਗਾ ਸਿੰਘ ਤੋਂ 4 ਗ੍ਰਾਮ, ਜਦਕਿ ਥਾਣਾ ਬਿਆਸ ਦੀ ਪੁਲਸ ਨੇ ਹਰਜੀਤ ਸਿੰਘ ਹੈਪੀ, ਕਸ਼ਮੀਰ ਕੌਰ ਅਤੇ ਜਤਿੰਦਰ ਕੌਰ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਸ ਨੇ ਸਾਰੇ ਮੁਲਜ਼ਮਾਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ ਨਵਾਂ ਤਰੀਕਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News