ਨਾਜਾਇਜ਼ ਦੁਕਾਨ ’ਤੇ ਰੱਖੇ 2106 ਕੈਪਸੂਲ ਬਰਾਮਦ, ਡਰੱਗ ਇੰਸਪੈਕਟਰ ਨੇ ਸਾਮਾਨ ਨੂੰ ਜ਼ਬਤ ਕਰ ਕੇ ਜਾਂਚ ਕੀਤੀ ਸ਼ੁਰੂ
Saturday, Jul 27, 2024 - 01:55 PM (IST)
ਗੁਰਦਾਸਪੁਰ (ਵਿਨੋਦ)- ਸਿਹਤ ਵਿਭਾਗ ਦੀ ਟੀਮ ਨੇ ਡਰੱਗ ਅਫ਼ਸਰ ਬਲਬੀਨ ਕੌਰ ਦੀ ਅਗਵਾਈ ਹੇਠ ਥਾਣਾ ਫਤਿਹਗੜ੍ਹ ਚੂੜੀਆਂ ਦੇ ਅਧਿਕਾਰੀਆਂ ਨਾਲ ਬਿਨਾਂ ਲਾਇਸੈਂਸ ਵਾਲੀ ਦਵਾਈਆਂ ਦੀ ਦੁਕਾਨ ਦੀ ਚੈਕਿੰਗ ਕੀਤੀ। ਬਬਲੀਨ ਕੌਰ ਨੇ ਦੱਸਿਆ ਕਿ ਸੁਰਜੀਤ ਸਿੰਘ ਰਾਧਾ ਸੁਆਮੀ ਰੋਡ ’ਤੇ ਫਤਿਹਗੜ੍ਹ ਚੂੜੀਆਂ ਸਥਿਤ ਦੁਕਾਨ ਤੋਂ ਦੋ ਕਿਸਮ ਦੀਆਂ ਦਵਾਈਆਂ ਬਰਾਮਦ ਕੀਤੀਆਂ ਹਨ ਜਿਸ ਵਿਚ ਲਗਭਗ 60 ਹਜ਼ਾਰ ਰੁਪਏ ਦੀ ਕੀਮਤ ਦੇ ਪ੍ਰੀਗਾਬਾਲੀਨ-300 ਦੇ 2106 ਕੈਪਸੂਲ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਮੋਟਰਸਾਈਕਲ 'ਤੇ ਸਵਾਰ ਪਿਓ-ਪੁੱਤ ਨਾਲ ਵਾਪਰਿਆ ਭਿਆਨਕ ਹਾਦਸਾ, ਪੁੱਤ ਦੀ ਮੌਕੇ 'ਤੇ ਮੌਤ
ਮੰਗ ਕਰਨ ’ਤੇ ਦੁਕਾਨ ਮਾਲਕ ਉਕਤ ਦਵਾਈਆਂ ਦੀ ਪ੍ਰਾਪਤੀ ਦੇ ਸ੍ਰੋਤ ਦਾ ਖੁਲਾਸਾ ਕਰਨ ਵਿਚ ਅਸਫਲ ਰਹੇ ਅਤੇ ਦਵਾਈਆਂ ਦੇ ਸਟਾਕ ਕਰਨ ਅਤੇ ਵੇਚਣ ਲਈ ਲੋੜੀਂਦੇ ਵੈਧ ਡਰੱਗ ਵਿਕਰੀ ਲਾਇਸੈਂਸ ਵੀ ਤਿਆਰ ਕਰਨ ਵਿਚ ਅਸਫਲ ਰਹੇ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੇ ਗਏ ਨਸ਼ੇ ਵਾਲੇ ਪਦਾਰਥ ਦਾ ਸੈਂਪਲ ਵੀ ਜਾਂਚ ਅਤੇ ਵਿਸ਼ਲੇਸ਼ਣ ਲਈ ਲਿਆ ਗਿਆ ਹੈ। ਇਸ ਸਬੰਧੀ ਡਰੱਗ ਐਂਡ ਕਾਸਮੈਟਿਕ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਹੁਣ ਹਾਈਟੈੱਕ ਹੋਵੇਗਾ ਪਠਾਨਕੋਟ, ਲਗਾਤਾਰ ਸ਼ੱਕੀ ਵਿਅਕਤੀ ਦੇਖੇ ਜਾਣ ਤੋਂ ਬਾਅਦ ਅਲਰਟ 'ਤੇ ਸੁਰੱਖਿਆ ਏਜੰਸੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8