ਅਮਰੀਕਾ ਭੇਜਣ ਦੇ ਨਾਂ ’ਤੇ 2222500 ਦੀ ਠੱਗੀ, 4 ਵਿਅਕਤੀਆਂ ''ਤੇ ਮਾਮਲਾ ਦਰਜ
Friday, Apr 04, 2025 - 12:15 PM (IST)

ਬਟਾਲਾ (ਸਾਹਿਲ, ਯੋਗੀ, ਅਸ਼ਵਨੀ, ਬੇਰੀ)- ਅਮਰੀਕਾ ਭੇਜਣ ਦੇ ਨਾਂ ’ਤੇ 22 ਲੱਖ 22 ਹਜ਼ਾਰ 500 ਦੀ ਠੱਗੀ ਮਾਰਨ ਵਾਲੇ 4 ਵਿਅਕਤੀਆਂ ਖਿਲਾਫ ਥਾਣਾ ਸੇਖਵਾਂ ਦੀ ਪੁਲਸ ਵੱਲੋਂ ਕੇਸ ਦਰਜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਪਰਮਿੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਬਟਾਲਾ ਨੂੰ ਦਿੱਤੀ ਦਰਖਾਸਤ ਵਿਚ ਸਰਬਜੀਤ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਪਿੰਡ ਮਨੋਹਰਪੁਰ ਨੇ ਲਿਖਵਾਇਆ ਹੈ ਕਿ ਉਸ ਦੇ ਲੜਕੇ ਸਰਵਣ ਸਿੰਘ ਨੂੰ ਅਮਰੀਕਾ ਭੇਜਣ ਦੇ ਨਾਂ ’ਤੇ ਮਿਲੀਭੁਗਤ ਨਾਲ ਇਕ ਸਾਜ਼ਿਸ਼ ਤਹਿਤ 4 ਵਿਅਕਤੀਆਂ ਨੇ ਉਸ ਨੂੰ 22 ਲੱਖ 22 ਹਜ਼ਾਰ 500 ਰੁਪਏ ਦੀ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ
ਉਕਤ ਪੁਲਸ ਅਧਿਕਾਰੀ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਐੱਸ.ਪੀ. ਹੈੱਡਕੁਆਰਟਰ ਬਟਾਲਾ ਵੱਲੋਂ ਕੀਤੇ ਜਾਣ ਤੋਂ ਬਾਅਦ ਐੱਸ.ਐੱਸ.ਪੀ. ਬਟਾਲਾ ਦੀ ਮਨਜ਼ੂਰੀ ਉਪਰੰਤ ਸਬੰਧਤ 4 ਵਿਅਕਤੀਆਂ ਖਿਲਾਫ ਧਾਰਾ 420, 120-ਬੀ ਆਈ.ਪੀ.ਸੀ ਤਹਿਤ ਥਾਣਾ ਸੇਖਵਾਂ ਵਿਖੇ ਧੋਖਾਦੇਹੀ ਕਰਨ ਦੇ ਕਥਿਤ ਦੋਸ਼ ਹੇਠ ਕੇਸ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8