ਵਿਦੇਸ਼ ਭੇਜਣ ਦੇ ਨਾਮ ’ਤੇ ਮਾਰੀ 22 ਲੱਖ ਦੀ ਠੱਗੀ
Monday, Feb 10, 2025 - 03:14 PM (IST)
![ਵਿਦੇਸ਼ ਭੇਜਣ ਦੇ ਨਾਮ ’ਤੇ ਮਾਰੀ 22 ਲੱਖ ਦੀ ਠੱਗੀ](https://static.jagbani.com/multimedia/2024_12image_14_10_404323093fraud.jpg)
ਗੁਰਦਾਸਪੁਰ (ਹਰਮਨ)-ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਪਤੀ-ਪਤਨੀ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 22 ਲੱਖ ਦੀ ਧੋਖਾਧੜੀ ਕਰਨ ਦੇ ਦੋਸ਼ਾਂ ਹੇਠ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਕੰਵਲਜੀਤ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਬੇਰੀਆ ਮੁਹੱਲਾ ਗੁਰਦਾਸਪੁਰ ਨੇ ਦੱਸਿਆ ਕਿ ਅਰਜਨ ਸ਼ਰਮਾ ਅਤੇ ਭਗਵਤੀ ਪ੍ਰਸਾਦ ਨੇ ਉਸ ਦੇ ਲੜਕੇ ਇੰਦਰਪ੍ਰੀਤ ਸਿੰਘ ਅਤੇ ਨੂੰਹ ਅਵਨੀਸ ਕੌਰ ਨੂੰ ਵਿਦੇਸ਼ ਭੇਜਣ ਦੇ ਨਾਮ ’ਤੇ 22 ਲੱਖ ਰੁਪਏ ਦੀ ਠੱਗੀ ਮਾਰ ਕੇ ਧੋਖਾਧੜੀ ਕੀਤੀ ਹੈ। ਇਸ ਸ਼ਿਕਾਇਤ ਦੀ ਇੰਨਕੁਆਰੀ ਡੀ. ਐੱਸ. ਪੀ. ਹੈੱਡਕੁਆਰਟਰ ਵੱਲੋਂ ਕੀਤੀ ਗਈ, ਜਿਸ ਤਹਿਤ ਪੁਲਸ ਨੇ ਉਕਤ ਅਰਜਨ ਸ਼ਰਮਾ ਅਤੇ ਭਗਵਤੀ ਪ੍ਰਸਾਦ ਖ਼ਿਲਾਫ਼ ਪਰਚਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਕੁੜੀ ਪਿੱਛੇ ਰੁਲਿਆ ਮਾਪਿਆਂ ਦਾ ਜਵਾਨ ਪੁੱਤ, ਮੰਮੀ I Am Sorry...ਲਿਖ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e