ਕੈਨੇਡਾ ਭੇਜਣ ਦੇ ਨਾਂ ''ਤੇ 22 ਲੱਖ ਦੀ ਠੱਗੀ, ਮਾਮਲਾ ਦਰਜ
Thursday, Apr 09, 2026 - 06:29 PM (IST)
ਗੁਰਦਾਸਪੁਰ(ਹਰਮਨ)-ਵਿਦੇਸ਼ ਭੇਜਣ ਦੇ ਨਾਂ 'ਤੇ ਇਕ ਵਿਅਕਤੀ ਨੂੰ ਆਪਣੀ ਠੱਗੀ ਦਾ ਸ਼ਿਕਾਰ ਬਣਾਉਣ ਵਾਲੇ ਅਣਪਛਾਤੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਸਾਇਬਰ ਕਰਾਈਮ ਗੁਰਦਾਸਪੁਰ ਦੀ ਪੁਲਸ ਨੇ 22 ਲੱਖ ਰੁਪਏ ਦੀ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿੱਚ ਵਰਿੰਦਰ ਕੌਰ ਪਤਨੀ ਜਸਵਿੰਦਰ ਸਿੰਘ ਵਾਸੀ ਸੂਹਰ ਕਲਾਂ ਨੇ ਦੱਸਿਆ ਕਿ 14 ਅਕਤੂਬਰ 2024 ਨੂੰ ਉਸ ਦੇ ਪਤੀ ਨੇ ਇੰਸਟਾਗ੍ਰਾਮ 'ਤੇ ਇੱਕ ਇਸ਼ਤਿਹਾਰ ਦੇਖਿਆ ਸੀ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
ਜਦੋਂ ਉਸ ਇਸ਼ਤਿਹਾਰ ਵਿੱਚ ਦਿੱਤੇ ਨੰਬਰ 'ਤੇ ਸੰਪਰਕ ਕੀਤਾ ਗਿਆ, ਤਾਂ ਸਾਹਮਣੇ ਵਾਲੇ ਵਿਅਕਤੀ ਨੇ ਆਪਣਾ ਨਾਂ ਬਲਵਿੰਦਰ ਸਿੰਘ ਬਾਜਵਾ ਦੱਸਿਆ। ਉਸ ਵਿਅਕਤੀ ਨੇ ਵਰਿੰਦਰ ਕੌਰ ਦੇ ਪਤੀ ਨੂੰ ਘੱਟ ਪੈਸਿਆਂ ਵਿੱਚ ਕੈਨੇਡਾ ਭੇਜਣ ਦਾ ਝਾਂਸਾ ਦਿੱਤਾ। ਸ਼ਿਕਾਇਤਕਰਤਾ ਅਨੁਸਾਰ, ਉਕਤ ਅਣਪਛਾਤੇ ਵਿਅਕਤੀ ਨੇ ਫਰਜ਼ੀ ਇਸ਼ਤਿਹਾਰ ਰਾਹੀਂ ਉਨ੍ਹਾਂ ਨੂੰ ਆਪਣੇ ਜਾਲ ਵਿੱਚ ਫਸਾਇਆ ਅਤੇ ਕੈਨੇਡਾ ਭੇਜਣ ਦੇ ਨਾਂ 'ਤੇ ਕੁੱਲ 22 ਲੱਖ ਰੁਪਏ ਦੀ ਠੱਗੀ ਮਾਰ ਲਈ। ਦੱਸਣਯੋਗ ਹੈ ਕਿ ਪੀੜਤ ਔਰਤ ਦਾ ਪਤੀ ਪਿਛਲੇ 7-8 ਮਹੀਨਿਆਂ ਤੋਂ ਦੁਬਈ ਗਿਆ ਹੋਇਆ ਹੈ। ਪੁਲਸ ਨੇ ਸ਼ਿਕਾਇਤ ਦੇ ਅਧਾਰ 'ਤੇ ਜਾਂਚ ਕਰਨ ਤੋਂ ਬਾਅਦ ਅਣਪਛਾਤੇ ਵਿਅਕਤੀ ਮਾਮਲਾ ਦਰਜ ਕੀਤਾ ਹੈ
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ 2 ਅੱਤਵਾਦੀ, ਕਰਨਾ ਸੀ ਵੱਡਾ ਧਮਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
