ਕੈਨੇਡਾ ਭੇਜਣ ਦੇ ਨਾਂ ’ਤੇ ਠੱਗੇ 23 ਲੱਖ ਤੋਂ ਵਧੇਰੇ ਰੁਪਏ, ਕੇਸ ਦਰਜ
Tuesday, Feb 06, 2024 - 06:27 PM (IST)
ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)- ਕੈਨੇਡਾ ਭੇਜਣ ਦੇ ਨਾਂ ’ਤੇ 23,78,690 ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਖ਼ਿਲਾਫ਼ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲਸ ਨੂੰ ਦਿੱਤੀ ਦਰਖਾਸਤ ਵਿਚ ਪਰਮਜੀਤ ਕੌਰ ਪਤਨੀ ਤਰਸੇਮ ਸਿੰਘ ਵਾਸੀ ਪਿੰਡ ਮਠੌਲਾ ਨੇ ਦੱਸਿਆ ਕਿ ਉਸ ਕੋਲੋਂ ਸੋਨੂੰ ਮਸੀਹ ਪੁੱਤਰ ਦਲਬੀਰ ਮਸੀਹ ਵਾਸੀ ਸ਼ਕਾਲਾ ਨੇ ਵਿਦੇਸ਼ ਕੈਨੇਡਾ ਭੇਜਣ ਲਈ 23 ਲੱਖ 78 ਹਜ਼ਾਰ 690 ਰੁਪਏ ਲਏ ਸਨ ਪਰ ਉਕਤ ਵਿਅਕਤੀ ਨੇ ਕੈਨੇਡਾ ਨਾ ਭੇਜ ਕੇ ਉਸ ਨਾਲ ਠੱਗੀ ਮਾਰੀ ਹੈ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ
ਉਕਤ ਮਾਮਲੇ ਦੀ ਡੀ. ਐੱਸ. ਪੀ. ਸ੍ਰੀ ਹਰਗੋਬਿੰਦਪੁਰ ਵਲੋਂ ਜਾਂਚ ਪੜਤਾਲ ਕੀਤੇ ਜਾਣ ’ਤੇ 23,78,690 ਰੁਪਏ ਦੀ ਠੱਗੀ ਮਾਰਨ ਦੀ ਤਸਦੀਕ ਹੋਈ, ਜਿਸ ’ਤੇ ਏ. ਐੱਸ. ਆਈ. ਸਕੱਤਰ ਸਿੰਘ ਨੇ ਕਾਰਵਾਈ ਕਰਦਿਆਂ ਉਕਤ ਵਿਅਕਤੀ ਖ਼ਿਲਾਫ਼ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਧਾਰਾ 420 ਆਈ.ਪੀ.ਸੀ ਤਹਿਤ ਧੋਖਾਧੜੀ ਦਾ ਮਾਮਲ ਦਰਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਮੁਖੀ ਸਮੇਤ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਪਾਰਲੀਮੈਂਟ ’ਚ ਕੀਤੀ ਸ਼ਿਰਕਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8