ਵੋਟਰਾਂ ਦੀ ਸਹੂਲਤ ਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 24 ਨਵੇਂ ਪੋਲਿੰਗ ਸਟੇਸ਼ਨ ਬਣਾਏ: ਡਾ. ਪਲਵੀ
Thursday, Aug 06, 2026 - 06:28 PM (IST)
ਪਠਾਨਕੋਟ (ਹਰਜਿੰਦਰ ਸਿੰਘ ਗੋਰਾਇਆ): ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਤੇ ਪ੍ਰਵਾਨਗੀ ਤਹਿਤ ਜ਼ਿਲ੍ਹਾ ਪਠਾਨਕੋਟ ਦੇ ਤਿੰਨੋਂ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਪੋਲਿੰਗ ਸਟੇਸ਼ਨਾਂ ਦਾ “ਰੈਸ਼ਨਲਾਈਜ਼ੇਸ਼ਨ (Rationalization)”ਸਫਲਤਾਪੂਰਵਕ ਮੁਕੰਮਲ ਕਰ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਡਾ. ਪਲਵੀ, ਆਈ.ਏ.ਐਸ. ਨੇ ਦੱਸਿਆ ਕਿ ਇਸ “ਰੈਸ਼ਨਲਾਈਜ਼ੇਸ਼ਨ (Rationalization)” ਦਾ ਮੁੱਖ ਉਦੇਸ਼ ਵੋਟਰਾਂ ਨੂੰ ਸੁਵਿਧਾਜਨਕ ਅਤੇ ਨਜ਼ਦੀਕੀ ਪੋਲਿੰਗ ਸਟੇਸ਼ਨ ਮੁਹੱਈਆ ਕਰਵਾਉਣਾ ਅਤੇ ਚੋਣ ਪ੍ਰਕਿਰਿਆ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨਾ ਹੈ।
ਇਹ ਵੀ ਪੜ੍ਹੋ-ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
ਉਨ੍ਹਾਂ ਦੱਸਿਆ ਕਿ ਰੈਸ਼ਨਾਲਾਈਜ਼ੇਸ਼ਨ ਤੋਂ ਪਹਿਲਾਂ ਜ਼ਿਲ੍ਹਾ ਪਠਾਨਕੋਟ ਵਿੱਚ ਕੁੱਲ 568 ਪੋਲਿੰਗ ਸਟੇਸ਼ਨ ਸਨ, ਜਦਕਿ ਹੁਣ ਇਨ੍ਹਾਂ ਦੀ ਗਿਣਤੀ ਵਧ ਕੇ 592 ਹੋ ਗਈ ਹੈ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੁੱਲ 24 ਨਵੇਂ ਪੋਲਿੰਗ ਸਟੇਸ਼ਨਾਂ ਦਾ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਵਾਰ ਪੋਲਿੰਗ ਸਟੇਸ਼ਨਾਂ ਦਾ ਵੇਰਵਾ ਇਸ ਪ੍ਰਕਾਰ ਹੈ:
001-ਸੁਜਾਨਪੁਰ: ਪਹਿਲਾਂ 188, ਹੁਣ 201 — 13 ਪੋਲਿੰਗ ਸਟੇਸ਼ਨਾਂ ਦਾ ਵਾਧਾ
002-ਭੋਆ (ਅ.ਜ.): ਪਹਿਲਾਂ 216, ਹੁਣ 220 — 4 ਪੋਲਿੰਗ ਸਟੇਸ਼ਨਾਂ ਦਾ ਵਾਧਾ
003-ਪਠਾਨਕੋਟ: ਪਹਿਲਾਂ 164, ਹੁਣ 171 — 7 ਪੋਲਿੰਗ ਸਟੇਸ਼ਨਾਂ ਦਾ ਵਾਧਾ
ਜ਼ਿਲ੍ਹਾ ਪਠਾਨਕੋਟ: ਪਹਿਲਾਂ 568, ਹੁਣ 592 — ਕੁੱਲ 24 ਪੋਲਿੰਗ ਸਟੇਸ਼ਨਾਂ ਦਾ ਵਾਧਾ
ਇਹ ਵੀ ਪੜ੍ਹੋ-ਵਿਧਾਨ ਸਭਾ 'ਚ ਬਾਜਵਾ ਦਾ ਵੱਡਾ ਦਾਅਵਾ: ਪੰਜਾਬ ਪੁਲਸ ਦੇ ਅਫਸਰਾਂ ਦਾ ਗੈਂਗਸਟਰਾਂ ਨਾਲ ਤਾਲਮੇਲ
ਡਾ. ਪਲਵੀ ਨੇ ਦੱਸਿਆ ਕਿ “ਰੈਸ਼ਨਲਾਈਜ਼ੇਸ਼ਨ (Rationalization)” ਉਪਰੰਤ ਪ੍ਰਵਾਨ ਕੀਤੇ ਗਏ ਪੋਲਿੰਗ ਸਟੇਸ਼ਨਾਂ ਦੀ ਅੰਤਿਮ ਸੂਚੀ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਦੇ ਨੋਟਿਸ ਬੋਰਡਾਂ ’ਤੇ ਚਸਪਾ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਬੰਧਤ ਪੱਖਾਂ ਨੂੰ ਵੀ ਇਸ ਸਬੰਧੀ ਜਾਣੂ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਬੰਧਤ ਪੋਲਿੰਗ ਸਟੇਸ਼ਨ ਦੀ ਜਾਣਕਾਰੀ ਪ੍ਰਾਪਤ ਕਰਨ ਅਤੇ ਚੋਣਾਂ ਨਾਲ ਸਬੰਧਤ ਨਵੀਆਂ ਤਬਦੀਲੀਆਂ ਤੋਂ ਜਾਣੂ ਰਹਿਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸੁਵਿਧਾਜਨਕ ਚੋਣ ਪ੍ਰਕਿਰਿਆ ਮੁਹੱਈਆ ਕਰਵਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
