ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 24 ਨਵੇਂ ਧਾਰਮਿਕ ਅਧਿਆਪਕ ਨਿਯੁਕਤ

12/12/2023 2:08:34 PM

ਅੰਮ੍ਰਿਤਸਰ (ਦੀਪਕ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਲਈ ਨਿਯੁਕਤ ਕੀਤੇ 24 ਧਾਰਮਿਕ ਅਧਿਆਪਕਾਂ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਨਿਯੁਕਤੀ ਪੱਤਰ ਦਿੱਤੇ ਗਏ। ਇਹ ਧਾਰਮਿਕ ਅਧਿਆਪਕ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਬੱਚਿਆਂ ਨੂੰ ਗੁਰਬਾਣੀ, ਸਿੱਖ ਇਤਿਹਾਸ, ਸਿੱਖ ਰਹਿਤ ਮਰਿਆਦਾ ਅਤੇ ਗੁਰਮਤਿ ਰਹਿਣੀ ਦੀ ਸਿੱਖਿਆ ਦੇਣਗੇ। ਇਸ ਤੋਂ ਪਹਿਲਾਂ ਧਰਮ ਪ੍ਰਚਾਰ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ 53 ਧਾਰਮਿਕ ਅਧਿਆਪਕ ਸੇਵਾਵਾਂ ਨਿਭਾ ਰਹੇ ਹਨ। ਇਨ੍ਹਾਂ 24 ਨਵ-ਨਿਯੁਕਤ ਅਧਿਆਪਕਾਂ ਦੀ ਨਿਯੁਕਤੀ ਨਾਲ ਧਾਰਮਿਕ ਅਧਿਆਪਕਾਂ ਦੀ ਗਿਣਤੀ 77 ਹੋ ਗਈ ਹੈ।

ਇਹ ਵੀ ਪੜ੍ਹੋ-  ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਸੰਸਦ ’ਚ ਚੁੱਕਿਆ ਦੇਸ਼ ’ਚ ਵਧ ਰਹੀ ਮਹਿੰਗਾਈ ਦਾ ਮੁੱਦਾ, ਪੁੱਛਿਆ ਕੀ ਕਰ ਰਹੀ ਸਰਕਾਰ

ਨਵ-ਨਿਯੁਕਤ ਧਾਰਮਿਕ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਧਾਰਮਿਕ ਅਧਿਆਪਕ ਦੀ ਜ਼ਿੰਮੇਵਾਰੀ ਬੱਚਿਆਂ ਨੂੰ ਗੁਰਬਾਣੀ, ਸਿੱਖ ਰਹਿਤ ਮਰਯਾਦਾ ਅਤੇ ਧਰਮ ਇਤਿਹਾਸ ਦੀ ਜਾਣਕਾਰੀ ਦੇਣਾ ਹੈ। ਸ਼੍ਰੋਮਣੀ ਕਮੇਟੀ ਆਪਣੇ ਪ੍ਰਬੰਧ ਵਾਲੇ ਸਕੂਲਾਂ/ਕਾਲਜਾਂ ਵਿਚ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਧਰਮ ਇਤਿਹਾਸ ਦੀ ਜਾਣਕਾਰੀ ਦੇਣ ਲਈ ਵੀ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਤੁਹਾਡੀ ਜ਼ਿੰਮੇਵਾਰੀ ਦੂਸਰੇ ਅਧਿਆਪਕਾਂ ਨਾਲੋਂ ਬਿਲਕੁਲ ਵੱਖਰੀ ਹੈ।

ਇਹ ਵੀ ਪੜ੍ਹੋ-  ਫੇਸਬੁੱਕ 'ਤੇ ਪਾਕਿਸਤਾਨ ਦੀ ਕੁੜੀ ਨਾਲ ਹੋਇਆ ਪਿਆਰ, ਹੁਣ ਵਿਆਹ ਕਰਾਉਣ ਦੀ ਤਿਆਰੀ 'ਚ ਪੰਜਾਬੀ ਮੁੰਡਾ

ਐਡਵੋਕੇਟ ਧਾਮੀ ਨੇ ਧਾਰਮਿਕ ਅਧਿਆਪਕਾਂ ਨੂੰ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਿਆਦਾ ਦੇ ਦਾਇਰੇ ਵਿਚ ਰਹਿੰਦਿਆਂ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਦੀ ਪ੍ਰੇਰਣਾ ਕੀਤੀ ਅਤੇ ਨਵ-ਨਿਯੁਕਤ ਅਧਿਆਪਕਾਂ ਨੂੰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਕਿਹਾ। 

ਇਹ ਵੀ ਪੜ੍ਹੋ- ਫਤਿਹਗੜ੍ਹ ਚੂੜੀਆਂ 'ਚ ਦੋ ਧਿਰਾਂ ਵਿਚਾਲੇ ਖੂਨੀ ਤਕਰਾਰ, ਚੱਲੇ ਤੇਜ਼ਧਾਰ ਹਥਿਆਰ, ਘਟਨਾ cctv 'ਚ ਕੈਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News