ਕੇਂਦਰੀ ਜੇਲ੍ਹ ’ਚੋਂ 25 ਮੋਬਾਇਲ, 27 ਸਿਮ ਤੇ 2 ਚਾਰਜਰ ਬਰਾਮਦ
Thursday, May 09, 2024 - 01:28 PM (IST)
ਅੰਮ੍ਰਿਤਸਰ (ਸੰਜੀਵ)-ਲੋਕ ਸਭਾ ਚੋਣਾਂ ਨੂੰ ਲੈ ਕੇ ਦੇਸ਼ ਭਰ ਵਿਚ ਚੋਣ ਜ਼ਾਬਤਾ ਲਾਗੂ ਹੈ। ਚੋਣਾਂ ਨੂੰ ਸ਼ਾਂਤੀਪੂਰਵਕ ਨੇਪਰੇ ਚਾੜ੍ਹਨ ਲਈ ਸੂਬੇ ਭਰ ਵਿਚ ਨੀਮ ਫੌਜੀ ਬਲਾਂ ਦੀ ਤਾਇਨਾਤੀ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਸੂਬੇ ਭਰ ਵਿਚ ਸਰਗਰਮ ਹੈ, ਉਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿਚ ਬੰਦ ਹਵਾਲਾਤੀਆਂ ਕੋਲੋਂ ਲਗਾਤਾਰ ਮੋਬਾਈਲ ਮਿਲਣ ਦਾ ਸਿਲਸਿਲਾ ਜਾਰੀ ਹੈ। ਇੰਨੀ ਵੱਡੀ ਮਾਤਰਾ ਵਿੱਚ ਮੋਬਾਈਲਾਂ ਦੀ ਬਰਾਮਦਗੀ ਸਿੱਧੇ ਤੌਰ ’ਤੇ ਜੇਲ੍ਹ ਦੀ ਸੁਰੱਖਿਆ ’ਤੇ ਸਵਾਲ ਖੜ੍ਹੇ ਕਰ ਰਹੀ ਹੈ। ਬੇਸ਼ੱਕ ਜੇਲ੍ਹ ਪ੍ਰਸ਼ਾਸਨ ਹਵਾਲਾਤੀਆਂ ਤੋਂ ਇਨ੍ਹਾਂ ਦੀ ਬਰਾਮਦਗੀ ਤੋਂ ਬਾਅਦ ਆਪਣੀ ਪਿੱਠ ਥਪਥਪਾਉਂਦਾ ਹੈ ਪਰ ਜੇਲ੍ਹ ਵਿਚ ਬੰਦ ਖਤਰਨਾਕ ਸਮੱਗਲਰ ਅਤੇ ਅੱਤਵਾਦ ਨਾਲ ਜੁੜੇ ਹਵਾਲਾਤੀ ਬਰਾਮਦ ਕੀਤੇ ਗਏ ਮੋਬਾਇਲਾਂ ਦੀ ਵਰਤੋਂ ਕਿੱਥੇ ਕਰ ਰਹੇ ਹਨ, ਇਸ ਗੱਲ ਦੀ ਜਾਂਚ ਹੋਣੀ ਜ਼ਰੂਰੀ ਹੈ।
ਇਹ ਵੀ ਪੜ੍ਹੋ- ਤਿੰਨ ਸਾਲ ਪਹਿਲਾਂ ਪੂਰੇ ਹੋ ਚੁੱਕੇ ਮੁਲਾਜ਼ਮ ਨੂੰ ਭੇਜ ਦਿੱਤਾ ਗੈਰਹਾਜ਼ਰੀ ਦਾ ਨੋਟਿਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਕਿਹੜੇ-ਕਿਹੜੇ ਹਵਾਲਾਤੀਆਂ ਤੋਂ ਬਰਾਮਦ ਹੋਏ ਫੋਨ
ਹਵਾਲਾਤੀ ਹਰਵਿੰਦਰ ਸਿੰਘ, ਹਰਸ਼ਜੋਤ ਸਿੰਘ, ਗੁਰਦੇਵ ਸਿੰਘ, ਧਰਮਿੰਦਰ ਸਿੰਘ, ਹਰਵਿੰਦਰ ਸਿੰਘ, ਹਰਦੇਵ ਸਿੰਘ, ਸੰਦੀਪ ਸਿੰਘ, ਗੁਰਪ੍ਰੀਤ ਸਿੰਘ, ਭਗਵਾਨ ਸਿੰਘ, ਜੱਜ ਸਿੰਘ, ਨਵੀਨ ਕੁਮਾਰ, ਜਸਵੀਰ ਸਿੰਘ, ਗੁਰਮੀਤ ਸਿੰਘ, ਅਰਜੁਨ ਸਿੰਘ, ਸੰਦੀਪ ਸਿੰਘ, ਬਲਕਾਰ ਸਿੰਘ, ਅਮਰੀਕ ਸਿੰਘ, ਸਾਜਨ ਸਿੰਘ, ਮਨਜਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਅਕਾਸ਼ ਵੀਰ ਸਿੰਘ, ਪ੍ਰਿੰਸੀਪਲ ਸਿੰਘ, ਪਰਮਦੀਪ ਸਿੰਘ, ਸੁਖਜਿੰਦਰ ਸਿੰਘ ਅਤੇ ਗੁਰਪ੍ਰੀਤ ਕੋਲੋਂ 11 ਟੱਚ ਫ਼ੋਨ, 14 ਕੀਪੈਡ ਫ਼ੋਨ, 27 ਸਿਮ ਅਤੇ 2 ਚਾਰਜ ਬਰਾਮਦ ਹੋਏ ਹਨ। ਫਿਲਹਾਲ ਵਧੀਕ ਜੇਲ ਸੁਪਰਡੈਂਟ ਪ੍ਰਭਦਿਆਲ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਪੁਲਸ ਨੇ ਮਾਮਲਾ ਦਰਜ ਕਰ ਕੇ ਸਾਰਿਆਂ ਨੂੰ ਜਾਂਚ ਲਈ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਖੁੱਲ੍ਹੇ ਬੋਰਵੈੱਲ ਕਾਰਨ ਵਾਪਰਨ ਵਾਲੇ ਹਾਦਸੇ ਲਈ DC ਘਣਸ਼ਿਆਮ ਸਖ਼ਤ, ਜ਼ਮੀਨ ਮਾਲਕਾਂ ਨੂੰ ਦਿੱਤੀ ਹਦਾਇਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8