50 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਹਰ ਜ਼ਿਲ੍ਹੇ ਲਈ ਬਣਾਏ ਜਾਣਗੇ 25 ਸਕਿੱਲ ਸੈਂਟਰ- ਸਾਹਨੀ
Sunday, Dec 11, 2022 - 05:48 PM (IST)

ਅੰਮ੍ਰਿਤਸਰ (ਗੁਰਿੰਦਰ ਸਾਗਰ)- ਅੰਮ੍ਰਿਤਸਰ ਦੇ ਕਬੀਰ ਪਾਰਕ ਸਕਿੱਲ ਸੈਂਟਰ ਵਿਖੇ ਸੰਨ ਫਾਊਂਡੇਸ਼ਨ ਵੱਲੋਂ 1250 ਨੌਜਵਾਨਾਂ ਨੂੰ ਵੱਖ-ਵੱਖ ਪ੍ਰਾਈਵੇਟ ਕੰਪਨੀਆਂ ਦੇ ਨਿਯੁਕਤੀ ਪੱਤਰ ਦਿੱਤੇ ਗਏ। ਇਸ ਮੌਕੇ ਸੰਨ ਫ਼ਾਊਂਡੇਸ਼ਨ ਦੇ ਵੱਲੋਂ ਗੱਲਬਾਤ ਕਰਦੇ ਹੋਏ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਆਉਣ ਵਾਲੇ ਸਮੇਂ 'ਚ 50 ਕਰੋੜ ਰੁਪਏ ਦੀ ਲਾਗਤ ਦੇ ਨਾਲ ਪੰਜਾਬ ਦੇ ਪੰਜ ਜ਼ਿਲ੍ਹਿਆਂ ਵਿਚ ਸਕਿੱਲ ਸੈਂਟਰ ਖੋਲ੍ਹੇ ਜਾਣਗੇ ਅਤੇ 50 ਹਜ਼ਾਰ ਨੌਜਵਾਨ ਮੁੰਡੇ-ਕੁੜੀਆਂ ਨੂੰ ਨੌਕਰੀ ਦੇਣ ਦਾ ਟੀਚਾ ਮਿੱਥਿਆ ਗਿਆ ਹੈ।
ਇਹ ਵੀ ਪੜ੍ਹੋ- ਪਤੰਗ ਲੁੱਟਦਿਆਂ ਹਾਈਵੋਲਟੇਜ਼ ਤਾਰਾਂ ਦੀ ਲਪੇਟ 'ਚ ਆਏ 12 ਸਾਲਾ ਬੱਚੇ ਦੀ ਹੋਈ ਮੌਤ
ਉਨ੍ਹਾਂ ਦੱਸਿਆ ਕਿ ਅੱਜ ਅੰਮ੍ਰਿਤਸਰ ਦੇ ਸਕਿੱਲ ਸੈਂਟਰ ਵਿਖੇ 1250 ਨੌਜਵਾਨ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਗੱਲ ਕਰਦੇ ਹੋਏ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਜਾਂ ਤਾਂ ਨਸ਼ੇ 'ਚ ਫਸਿਆ ਹੈ ਜਾਂ ਫਿਰ ਵਿਦੇਸ਼ ਜਾਣ ਦੀ ਤਿਆਰੀ ਕਰ ਰਿਹਾ ਹੈ ਕਿਉਂਕਿ ਪੰਜਾਬ 'ਚ ਨੋਕਰੀਆਂ ਉਪਲਬਧ ਨਹੀਂ ਹਨ।ਇਸ ਦਾ ਵੱਡਾ ਕਾਰਨ ਨੌਜਵਾਨਾ ਦਾ ਸਕਿੱਲ ਤੋਂ ਵਾਂਝੇ ਹੋਣਾ ਹੈ। ਸੰਨ ਫਾਊਂਡੇਸ਼ਨ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ ਜਿਸਦੇ ਤਹਿਤ 20 ਕਰੋੜ ਕੇਂਦਰ 20 ਕਰੋੜ ਰੁਪਏ ਸੂਬਾ ਸਰਕਾਰ ਅਤੇ 10 ਕਰੋੜ ਰੁਪਏ ਉਹ ਖੁਦ ਲਗਾਉਣਗੇ। ਪੰਜਾਬ 'ਚ 25 ਸਕਿੱਲ ਸੈਂਟਰ ਸਥਾਪਤ ਕਰਨਗੇ ਜਿਸ ਦੀ ਸ਼ੁਰੂਆਤ ਉਨ੍ਹਾਂ ਵੱਲੋਂ ਢਾਈ ਕਰੋੜ ਰੁਪਇਆ ਲੁਧਿਆਣੇ ਦੇ ਸਕਿੱਲ ਸੈਂਟਰ ਨੂੰ ਆਈ.ਟੀ.ਆਈ ਰੂਪ 'ਚ ਬਦਲਣ ਲਈ ਦਿੱਤੇ ਗਏ ਹਨ ਜਿਸ ਦਾ ਉਦਘਾਟਨ ਮੁੱਖ ਮੰਤਰੀ ਕਰਨਗੇ। ਉਹਨਾਂ ਕਿਹਾ ਕਿ ਸਰਕਾਰੀ ਨੌਕਰੀ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਹਨ। ਇਸ ਲਈ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਪ੍ਰਾਈਵੇਟ ਨੌਕਰੀ ਹੀ ਇਕ ਰਸਤਾ ਹੈ।
ਇਹ ਵੀ ਪੜ੍ਹੋ- ਕੁੜੀ ਦੇ ਸਹੁਰੇ ਘਰੋਂ ਆਏ ਫੋਨ ਨੇ ਕੀਤਾ ਹੈਰਾਨ, ਅੱਖਾਂ ਸਾਹਮਣੇ ਧੀ ਦੀ ਲਾਸ਼ ਵੇਖ ਧਾਹਾਂ ਮਾਰ ਰੋਏ ਮਾਪੇ
ਇਕ ਨੌਜਵਾਨ ਕੁੜੀ ਅਸ਼ਮੀਤਾ ਜਿਸਨੂੰ ਐੱਚ.ਆਰ ਦੀ ਨੌਕਰੀ ਪ੍ਰਾਪਤ ਹੋਈ ਹੈ। ਉਸ ਨੇ ਕਿਹਾ ਕਿ ਸੰਨ ਫਾਊਂਡੇਸ਼ਨ ਦੀ ਟ੍ਰੇਨਿੰਗ ਤੋਂ ਬਾਅਦ ਉਸ ਦਾ ਪਹਿਰਾਵਾ ਬੋਲਚਾਲ ਵਿੱਚ ਕਾਫ਼ੀ ਬਦਲਾਅ ਆਇਆ ਹੈ। ਅਸ਼ਮੀਤਾ ਨੇ ਕਿਹਾ ਕਿ ਅੱਜ ਇਹ ਟ੍ਰੇਨਿੰਗ ਸੈਂਟਰਾਂ ਦੀ ਲੋੜ ਹੈ ਜੋ ਕਿ ਪੜ੍ਹਾਈ ਦੇ ਨਾਲ ਨੌਜਵਾਨਾਂ ਨੂੰ ਪ੍ਰੋਫੈਸ਼ਨਲ ਸਮਾਜ ਦੀ ਸਮਝ ਦੇ ਸਕਣ ਤਾਂ ਜੋ ਨੌਜਵਾਨ ਨੌਕਰੀ ਜਾਂ ਆਪਣਾ ਕਾਰੋਬਾਰ ਕਰ ਸਕਣ।