ਨਸ਼ੇ ਦਾ ਟੀਕਾ ਲਗਾਉਣ ਨਾਲ 25 ਸਾਲਾ ਨੌਜਵਾਨ ਦੀ ਮੌਤ

Thursday, Sep 17, 2026 - 11:13 AM (IST)

ਨਸ਼ੇ ਦਾ ਟੀਕਾ ਲਗਾਉਣ ਨਾਲ 25 ਸਾਲਾ ਨੌਜਵਾਨ ਦੀ ਮੌਤ

ਪੱਟੀ (ਸੋਢੀ)-ਪਿੰਡ ਚੀਮਾ ਕਲਾਂ ਵਿਖੇ ਨਸ਼ੇ ਦਾ ਟੀਕਾ ਲਗਾਉਣ ਨਾਲ ਕਰੀਬ 25 ਸਾਲਾ ਨੌਜਵਾਨ ਹਰਦੀਪ ਸਿੰਘ ਪੁੱਤਰ ਨਿਰਮਲ ਸਿੰਘ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਹਰਦੀਪ ਸਿੰਘ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ ਅਤੇ ਉਸ ਦਾ ਵਿਆਹ ਕਰੀਬ ਇਕ ਸਾਲ ਪਹਿਲਾਂ ਹੀ ਹੋਇਆ ਸੀ।

ਪਰਿਵਾਰਕ ਮੈਂਬਰਾਂ ਪਿਤਾ ਨਿਰਮਲ ਸਿੰਘ ਅਨੁਸਾਰ ਹਰਦੀਪ ਸਿੰਘ ਨਸ਼ੇ ਦਾ ਆਦੀ ਸੀ। ਬੁੱਧਵਾਰ ਸਵੇਰੇ ਕਰੀਬ 7 ਤੋਂ 8 ਵਜੇ ਦੇ ਦਰਮਿਆਨ ਨਸ਼ੇ ਦਾ ਟੀਕਾ ਲਗਾਉਣ ਤੋਂ ਬਾਅਦ ਉਸ ਦੀ ਹਾਲਤ ਵਿਗੜ ਗਈ ਅਤੇ ਉਸ ਦੀ ਮੌਤ ਹੋ ਗਈ। ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸਾਨਘਾਟ ਵਿਚ ਕਰ ਦਿੱਤਾ ਗਿਆ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ ਵਿਚ ਮਾਤਮ ਛਾ ਗਿਆ ਹੈ। ਪਤਨੀ ਪੂਜਾ ਅਤੇ ਮਾਤਾ ਰਾਜਬੀਰ ਕੌਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਸ ਸਬੰਧੀ ਪੱਟੀ ਮੋੜ ਥਾਣੇ ਦੇ ਐੱਸ.ਐੱਚ.ਓ ਗੁਰਚਰਨ ਸਿੰਘ ਨਾਲ ਵਾਰ-ਵਾਰ ਫੋਨ ’ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਨੇ ਫੋਨ ਰਿਸੀਵ ਨਹੀਂ ਕੀਤਾ, ਉਥੇ ਹੀ ਡੀ.ਐੱਸ.ਪੀ ਪੱਟੀ ਰਵੀ ਸ਼ੇਰ ਸਿੰਘ ਨੇ ਕਿਹਾ ਕਿ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਪਰਿਵਾਰ ਨੂੰ ਇਨਸਾਫ਼ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ ਅਤੇ ਜੋ ਵੀ ਵਿਅਕਤੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਸਜ਼ਾ ਦਿਵਾਈ ਜਾਵੇਗੀ।


author

Shivani Bassan

Content Editor

Related News