ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 26 ਲੱਖ ਦੀ ਠੱਗੀ, ਮਾਮਲਾ ਦਰਜ

Friday, Mar 28, 2025 - 06:19 PM (IST)

ਵਿਦੇਸ਼ ਭੇਜਣ ਦੇ ਨਾਂ ’ਤੇ ਮਾਰੀ 26 ਲੱਖ ਦੀ ਠੱਗੀ, ਮਾਮਲਾ ਦਰਜ

ਗੁਰਦਾਸਪੁਰ (ਹਰਮਨ)-ਥਾਣਾ ਭੈਣੀ ਮੀਆਂ ਖਾਾਂ ਦੀ ਪੁਲਿਸ ਨੇ ਪਤੀ ਪਤਨੀ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ 26 ਲੱਖ ਦੀ ਠੱਗੀ ਮਾਰਨ ’ਤੇ ਇੱਕ ਔਰਤ ਖਿਲਾਫ ਪਰਚਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਸੁਰਿੰਦਰ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਫੇਰੋਚੇਚੀ ਨੇ ਦੱਸਿਆ ਕਿ ਨਵਨੀਤ ਕੌਰ ਨੇ ਉਸ ਦੇ ਲੜਕੇ ਤੇ ਨੂੰਹ ਨੂੰ ਵਿਦੇਸ਼ ਇੰਗਲੈਂਡ ਭੇਜਣ ਦੇ ਲਈ 26 ਲੱਖ ਰੁਪਏ ਦੀ ਰਕਮ ਹਾਸਲ ਕੀਤੀ। 

ਇਹ ਵੀ ਪੜ੍ਹੋ- ਵਿਆਹ ਸਮਾਗਮ 'ਚ ਸਰਪੰਚ ਨੇ ਚਲਾਈਆਂ ਗੋਲੀਆਂ, ਫਿਰ ਜੋ ਹੋਇਆ...

ਉਹਨਾਂ ਦੋਸ਼ ਲਾਇਆ ਕਿ ਉਕਤ ਨਵਨੀਤ ਕੌਰ ਨੇ ਉਸ ਦੇ ਲੜਕੇ ਤੇ ਨੂੰਹ ਨੂੰ ਨਾ ਤਾਂ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਇਸ ਮਾਮਲੇ ਦੀ ਜਾਂਚ ਉਪ ਪੁਲਿਸ ਕਪਤਾਨ ਦਿਹਾਤੀ ਗੁਰਦਾਸਪੁਰ ਨੇ ਕੀਤੀ ਜਿਸ ਦੀ ਰਿਪੋਰਟ ਦੇ ਆਧਾਰ ’ਤੇ ਪੁਲਿਸ ਨੇ ਨਵਨੀਤ ਕੌਰ ਖਿਲਾਫ ਪਰਚਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ-  ਪੰਜਾਬ 'ਚ ਅੱਜ ਤੇਜ਼ ਹਨ੍ਹੇਰੀ ਨਾਲ ਪਵੇਗਾ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News