ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਫਿਰ ਤੋਂ ਚਰਚਾ ''ਚ, ਹਵਾਲਾਤੀਆਂ ਕੋਲੋਂ ਬਰਾਮਦ ਹੋਏ 26 ਮੋਬਾਈਲ ਤੇ 21 ਸਿਮ
Tuesday, May 14, 2024 - 01:49 PM (IST)
ਅੰਮ੍ਰਿਤਸਰ (ਸੰਜੀਵ)- ਕੇਂਦਰੀ ਜੇਲ੍ਹ ’ਚ ਅਚਨਚੇਤ ਚੈਕਿੰਗ ਦੌਰਾਨ 27 ਹਵਾਲਾਤੀਆਂ ਦੇ ਕਬਜ਼ੇ ’ਚੋਂ 26 ਮੋਬਾਈਲ ਅਤੇ 21 ਸਿਮ ਕਾਰਡ ਬਰਾਮਦ ਹੋਏ। ਵਧੀਕ ਜੇਲ੍ਹ ਸੁਪਰਡੈਂਟ ਮਨਦੀਪ ਸਿੰਘ ਦੀ ਸ਼ਿਕਾਇਤ ’ਤੇ ਥਾਣਾ ਇਸਲਾਮਾਬਾਦ ਦੀ ਪੁਲਸ ਨੇ ਹਵਾਲਾਤੀ ਗੁਰਪ੍ਰੀਤ ਸਿੰਘ, ਜਗਦੀਪ ਸਿੰਘ, ਹਰਮਨ ਸਿੰਘ, ਹਰਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਕੁਲਦੀਪ ਸਿੰਘ, ਰੋਹਿਤ ਸਿੰਘ, ਪ੍ਰਿੰਸੀਪਲ ਸਿੰਘ, ਸਰਬਜੀਤ ਸਿੰਘ, ਸੋਨੂੰ ਮਸੀਹ, ਹਰਜਿੰਦਰ ਸਿੰਘ, ਜਸਪਾਲ ਸਿੰਘ, ਮਨਪ੍ਰੀਤ ਸਿੰਘ, ਗੁਰਮੀਤ ਸਿੰਘ, ਹਰਦੀਪ ਸਿੰਘ, ਹਨੀਸ਼ ਠਾਕੁਰ, ਰਾਜਪਾਲ ਸਿੰਘ, ਅਕਾਸ਼ਦੀਪ ਸਿੰਘ, ਧਰਮਵੀਰ ਸਿੰਘ, ਗੁਰਮੀਤ ਸਿੰਘ, ਸਾਗਰ, ਜਸਵਿੰਦਰ ਸਿੰਘ, ਰਾਜਵੰਤ ਸਿੰਘ, ਦਿਲਪ੍ਰੀਤ ਸਿੰਘ, ਮੁਖਤਾਰ ਸਿੰਘ ਤੇ ਸਰਵਣ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਸਾਰਿਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਨਜਾਇਜ਼ ਸਬੰਧਾਂ ਦੇ ਸ਼ੱਕ 'ਚ ਦੋ ਭੈਣਾਂ ਦੇ ਇਕਲੌਤੇ ਭਰਾ ਦਾ ਕਤਲ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8