ਵਿਦੇਸ਼ ਭੇਜਣ ਦੇ ਝਾਂਸੇ ’ਚ ਠੱਗੇ 27.80 ਲੱਖ
Thursday, Sep 05, 2024 - 04:27 PM (IST)
ਅੰਮ੍ਰਿਤਸਰ(ਜ.ਬ.)- ਵਰਕ ਪਰਮਿਟ ’ਤੇ ਵਿਦੇਸ਼ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਮਰਨ ਵਾਲੀ ਇਕ ਜਾਅਲਸਾਜ਼ ਏਜੰਟ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਕੱਥੂਨੰਗਲ ਦੀ ਪੁਲਸ ਨੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਸੁਖਦੇਵ ਸਿੰਘ ਦੀ ਸ਼ਿਕਾਇਤ ’ਤੇ ਉਸ ਨੂੰ ਵਰਕ ਪਰਮਿਟ ’ਤੇ ਵਿਦੇਸ਼ ਭੇਜਣ ਦਾ ਲਾਰਾ ਲਾ ਕੇ 27 ਲੱਖ 80 ਹਜ਼ਾਰ ਰੁਪਏ ਠੱਗਣ ਅਤੇ ਪੈਸੇ ਵਾਪਸ ਮੰਗਣ ’ਤੇ ਟਾਲ-ਮਟੋਲ ਕਰਨ ਵਾਲੀ ਮੁਲਜ਼ਮ ਸੁਰਪ੍ਰੀਤ ਕੌਰ ਪਤਨੀ ਹਰਮਿੰਦਰਪਾਲ ਸਿੰਘ ਵਾਸੀ ਨਿਊ ਗੋਲਡਨ ਐਵੀਨਿਊ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ
ਇਸੇ ਤਰ੍ਹਾਂ ਇਕ ਹੋਰ ਮਾਮਲੇ ਵਿਚ ਆਕਾਸ਼ਦੀਪ ਸਿੰਘ ਵਾਸੀ ਝੀਤੇ ਕਲਾਂ ਦੀ ਸ਼ਿਕਾਇਤ ’ਤੇ ਉਸ ਨੂੰ ਵਿਦੇਸ਼ ਭੇਜਣ ਦਾ ਲਾਰਾ ਲਾ ਕੇ 13 ਲੱਖ 81 ਹਜਾਰ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮ ਗੁਰਿੰਦਰਜੀਤ ਸਿੰਘ ਪੁੱਤਰ ਸਿਕੰਦਰ ਸਿੰਘ ਵਾਸੀ ਐੱਸ. ਬੀ. ਐੱਸ. ਨਗਰ ਦੀ ਗ੍ਰਿਫਤਾਰੀ ਲਈ ਥਾਣਾ ਚਾਟੀਵਿੰਡ ਦੀ ਪੁਲਸ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ- ਦੋ-ਪਹੀਆ ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਜਾਰੀ ਹੋ ਗਏ ਸਖ਼ਤ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8