27 ਪਾਕਿਸਤਾਨੀ ਨਾਗਰਿਕ ਨੇ ਕੀਤੀ ਵਤਨ ਵਾਪਸੀ, ਦੋ ਦਿਨ ਕਰ ਰਹੇ ਸੀ ਪਾਕਿ ਜਾਣ ਦਾ ਇੰਤਜ਼ਾਰ
Saturday, May 03, 2025 - 12:21 PM (IST)

ਅੰਮ੍ਰਿਤਸਰ(ਨੀਰਜ)- ਜੇਸੀਪੀ ਅਟਾਰੀ ਬਾਰਡਰ ’ਤੇ ਭਾਰਤ ਸਰਕਾਰ ਦੀ ਪਹਿਲਕਦਮੀ ਤੋਂ ਬਾਅਦ ਸ਼ੁੱਕਰਵਾਰ ਨੂੰ 27 ਪਾਕਿਸਤਾਨੀ ਨਾਗਰਿਕ ਆਪਣੇ ਦੇਸ਼ ਵਾਪਸ ਪਰਤੇ। ਜਾਣਕਾਰੀ ਅਨੁਸਾਰ ਦੋਨੋਂ ਦੇਸ਼ਾਂ ਦੇ ਯਾਤਰੀਆਂ ਦੇ ਆਉਣ ਜਾਣ ਲਈ ਕੇਂਦਰ ਸਰਕਾਰ ਵਲੋਂ 30 ਅਪ੍ਰੈਲ ਡੈਡਲਾਈਨ ਘੋਸ਼ਿਤ ਕੀਤੀ ਗਈ ਸੀ।
ਇਹ ਵੀ ਪੜ੍ਹੋ- ਤੜਕਸਾਰ ਸਾਬਕਾ ਫੌਜੀ ਦਾ ਗੋਲ਼ੀਆਂ ਮਾਰ ਕੇ ਕਤਲ, cctv ਤਸਵੀਰਾਂ ਆਈਆਂ ਸਾਹਮਣੇ
ਪਿਛਲੇ ਦੋ ਦਿਨਾਂ ਤੋਂ ਇਹ ਪਾਕਿਸਤਾਨੀ ਨਾਗਰਿਕ ਜੇਸੀਪੀ ਅਟਾਰੀ ਸਰਹੱਦ ਦੇ ਬਾਹਰ ਬੈਠ ਕੇ ਪਾਕਿਸਤਾਨ ਜਾਣ ਦਾ ਇੰਤਜ਼ਾਰ ਕਰ ਰਹੇ ਹਨ ਪਰ ਨਾ ਤਾਂ ਇੰਨਾ ਯਾਤਰੀਆਂ ਨੂੰ ਜੇਸੀਪੀ ਦੇ ਅੰਦਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਪਾਕਿਸਤਾਨ ਵਲੋਂ ਆਪਣੇ ਯਾਤਰੀਆਂ ਨੂੰ ਆਉਣ ਦੀ ਇਜ਼ਾਜਤ ਦਿੱਤੀ ਜਾ ਰਹੀ ਸੀ। ਕੇਂਦਰੀ ਗ੍ਰਹਿ ਮੰਤਰਾਲੇ ਦੇ ਸਾਹਮਣੇ ਮਾਮਲਾ ਆਉਣ ਤੋਂ ਬਾਅਦ, ਇਨ੍ਹਾਂ ਪਾਕਿਸਤਾਨੀ ਨਾਗਰਿਕਾਂ ਨੂੰ ਆਖਰਕਾਰ ਆਪਣੇ ਦੇਸ਼ ਵਾਪਸ ਜਾਣ ਦੀ ਇਜਾਜ਼ਤ ਮਿਲ ਗਈ। ਇਹ ਉਹ ਪਾਕਿਸਤਾਨੀ ਨਾਗਰਿਕ ਹਨ ਜੋ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾਂ ਕਿਸੇ ਬਿਮਾਰੀ ਦਾ ਇਲਾਜ ਕਰਵਾਉਣ ਲਈ ਭਾਰਤ ਆਏ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਮੌਕੇ 'ਤੇ 4 ਜਣਿਆਂ ਦੀ ਮੌਤ
ਮਾਮਲਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਾਹਮਣੇ ਆਉਣ ਤੋਂ ਬਾਅਦ ਆਖਿਰਕਾਰ ਇੰਨਾ ਪਾਕਿਸਤਾਨੀ ਨਾਗਰਿਕਾਂ ਨੂੰ ਆਪਣੇ ਵਤਨ ਜਾਣ ਦੀ ਆਗਿਆ ਮਿਲ ਗਈ। ਇਹ ਉਹ ਪਾਕਿਸਤਾਨੀ ਨਾਗਰਿਕ ਹੈ ਜੋ ਭਾਰਤ ਵਿਚ ਆਪਣੇ ਰਿਸ਼ਤੇਦਾਰਾਂ ਨਾਲ ਮਿਲਣ ਜਾ ਫਿਰ ਕਿਸੇ ਬੀਮਾਰੀ ਦਾ ਇਲਾਜ ਕਰਵਾਉਣ ਲਈ ਆਏ ਹੋਏ ਸਨ।
ਇਹ ਵੀ ਪੜ੍ਹੋ- ਰੇਲ ਯਾਤਰੀਆਂ ਲਈ ਰਾਹਤ ਦੀ ਖ਼ਬਰ, ਇਹ ਟਰੇਨਾਂ ਮੁੜ ਹੋਈਆਂ ਸ਼ੁਰੂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8