ਗੁਰਦਾਸਪੁਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਖ਼ਰੀਦੇ ਝੋਨੇ ਬਦਲੇ ਕਿਸਾਨਾਂ ਨੂੰ 28.81 ਕਰੋੜ ਦੀ ਕੀਤੀ ਅਦਾਇਗੀ

Wednesday, Oct 16, 2024 - 06:35 PM (IST)

ਗੁਰਦਾਸਪੁਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਖ਼ਰੀਦੇ ਝੋਨੇ ਬਦਲੇ ਕਿਸਾਨਾਂ ਨੂੰ 28.81 ਕਰੋੜ ਦੀ ਕੀਤੀ ਅਦਾਇਗੀ

ਗੁਰਦਾਸਪੁਰ (ਵਿਨੋਦ, ਹਰਮਨ)- ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਮੰਡੀਆਂ ’ਚ ਖ਼ਰੀਦ ਕੀਤੇ ਝੋਨੇ ਦੀ ਮਿਥੇ ਸਮੇਂ ਵਿਚ ਅਦਾਇਗੀ ਵੀ ਕੀਤੀ ਜਾ ਰਹੀ ਹੈ ਅਤੇ ਖ਼ਰੀਦੇ ਝੋਨੇ ਬਦਲੇ ਕਿਸਾਨਾਂ ਨੂੰ 28 ਕਰੋੜ 81 ਲੱਖ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਸੁਚਾਰੂ ਢੰਗ ਨਾਲ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ- ਜਲੰਧਰ 'ਚ ਭਰੇ ਬਾਜ਼ਾਰ 'ਚ ਔਰਤਾਂ ਨੇ ਕਰ 'ਤਾ ਵੱਡਾ ਕਾਂਡ, ਹਰਕਤ ਜਾਣ ਹੋਵੋਗੇ ਹੈਰਾਨ
 

ਉਨ੍ਹਾਂ ਅਪੀਲ ਕੀਤੀ ਕਿ ਝੋਨੇ ਦੀ ਫ਼ਸਲ ਕੱਟਣ ਉਪਰੰਤ ਪਰਾਲੀ ਨਾ ਸਾੜੀ ਜਾਵੇ ਅਤੇ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਵਰਤੀ ਜਾਵੇ। ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 6949 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 4908 ਮੀਟ੍ਰਿਕ ਟਨ, ਪਨਸਪ ਵੱਲੋਂ 5861 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 1964 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ। ਜ਼ਿਲ੍ਹੇ ਭਰ ਦੀਆਂ ਮੰਡੀਆਂ ’ਚ ਬੀਤੀ ਦੇਰ ਸ਼ਾਮ ਤੱਕ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ 19682 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। 
ਇਹ ਵੀ ਪੜ੍ਹੋ- ਭਗਵਾਨ ਮਹਾਰਿਸ਼ੀ ਵਾਲਮੀਕਿ ਜੀ ਦੀ ਜਯੰਤੀ ਮੌਕੇ ਜਲੰਧਰ 'ਚ ਸ਼ੋਭਾ ਯਾਤਰਾ, ਪਹੁੰਚੇ CM ਭਗਵੰਤ ਮਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News