ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ ''ਚ 3 ਮੁਲਜ਼ਮ ਗ੍ਰਿਫਤਾਰ

Thursday, Mar 12, 2026 - 02:32 PM (IST)

ਗੁਰਦਾਸਪੁਰ: ਸਰਾਫ ਦੇ ਘਰੋਂ 7,00,00,000 ਕਰੋੜ ਰੁਪਏ ਦੀ ਲੁੱਟ ਦੇ ਮਾਮਲੇ ''ਚ 3 ਮੁਲਜ਼ਮ ਗ੍ਰਿਫਤਾਰ

ਗੁਰਦਾਸਪੁਰ (ਵਿਨੋਦ): ਗੁਰਦਾਸਪੁਰ ਵਿੱਚ ਇਕ ਸਰਾਫ ਦੇ ਘਰ ਹੋਈ ਲਗਭਗ 7 ਕਰੋੜ ਰੁਪਏ ਦੀ ਵੱਡੀ ਲੁੱਟ ਦੇ ਮਾਮਲੇ ਵਿੱਚ ਪੁਲਸ ਨੂੰ ਅਹਿਮ ਕਾਮਯਾਬੀ ਮਿਲੀ ਹੈ। ਜ਼ਿਲ੍ਹਾ ਪੁਲਸ ਨੇ ਇਸ ਮਾਮਲੇ ਨਾਲ ਸੰਬੰਧਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਲੁੱਟਿਆ ਗਿਆ ਕੁਝ ਸਾਮਾਨ ਵੀ ਬਰਾਮਦ ਕੀਤਾ ਹੈ। ਜਾਣਕਾਰੀ ਮੁਤਾਬਕ, ਕੁਝ ਦਿਨ ਪਹਿਲਾਂ ਗੁਰਦਾਸਪੁਰ ਵਿੱਚ ਨਗਰ ਸੁਧਾਰ ਟਰੱਸਟ ਦੀ ਸਕੀਮ ਨੰਬਰ 5 ਵਿੱਚ ਰਹਿੰਦੇ ਸੁਨਿਆਰੇ ਵਰੁਣ ਦੇ ਘਰ ਵੱਡੀ ਲੁੱਟ ਦੀ ਵਾਰਦਾਤ ਹੋਈ ਸੀ। ਦੱਸਿਆ ਜਾਂਦਾ ਹੈ ਕਿ ਨਹਿੰਗਾ ਦੇ ਭੇਸ ਵਿੱਚ ਆਏ ਲਗਭਗ ਛੇ ਲੁਟੇਰਿਆਂ ਨੇ ਘਰ ਵਿੱਚ ਦਾਖ਼ਲ ਹੋ ਕੇ ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਬੰਧਕ ਬਣਾ ਲਿਆ ਅਤੇ ਘਰ ਵਿੱਚੋਂ ਕਰੀਬ 7 ਕਰੋੜ ਰੁਪਏ ਦੇ ਗਹਿਣੇ ਅਤੇ ਹੋਰ ਕੀਮਤੀ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ ਸਨ।

ਇਹ ਵੀ ਪੜ੍ਹੋ- ਗੈਸ ਦੀ ਕਿੱਲਤ ਦਰਮਿਆਨ ਸ੍ਰੀ ਦਰਬਾਰ ਸਾਹਿਬ ਪ੍ਰਬੰਧਕਾਂ ਦਾ ਬਿਆਨ, ਕੇਂਦਰ ਨੂੰ ਲਿੱਖੀ ਚਿੱਠੀ

ਇਸ ਘਟਨਾ ਤੋਂ ਬਾਅਦ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕੀਤੀ ਗਈ ਸੀ। ਤਫ਼ਤੀਸ਼ ਦੌਰਾਨ ਗੁਰਦਾਸਪੁਰ ਜ਼ਿਲ੍ਹਾ ਪੁਲਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਅਤੇ ਉਨ੍ਹਾਂ ਕੋਲੋਂ ਲੁੱਟਿਆ ਗਿਆ ਕੁਝ ਸਾਮਾਨ ਵੀ ਬਰਾਮਦ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਅਤੇ ਬਾਕੀ ਮੁਲਜ਼ਮਾਂ ਦੀ ਤਲਾਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ ਭਰ ਵਿੱਚ ਹੋਈ ਬੱਦਲਵਾਹੀ, ਜਾਣੋ ਕਦੋਂ ਪਵੇਗਾ ਮੀਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News