ਹੈਰੋਇਨ, 2 ਪਿਸਤੌਲ, 7 ਰੋਂਦ ਸਮੇਤ 3 ਮੁਲਜ਼ਮ ਕਾਬੂ

Saturday, Mar 08, 2025 - 02:07 PM (IST)

ਹੈਰੋਇਨ, 2 ਪਿਸਤੌਲ, 7 ਰੋਂਦ ਸਮੇਤ 3 ਮੁਲਜ਼ਮ ਕਾਬੂ

ਤਰਨਤਾਰਨ (ਰਮਨ)- ਸੀ.ਆਈ.ਏ. ਸਟਾਫ ਤਰਨਤਾਰਨ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਉਨ੍ਹਾਂ ਕੋਲੋੀ 200 ਗ੍ਰਾਮ ਹੈਰੋਇਨ, 2 ਪਿਸਤੌਲ, 7 ਰੋਂਦ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ, ਜਿਨ੍ਹਾਂ ਖਿਲਾਫ ਥਾਣਾ ਸਰਹਾਲੀ ਵਿਖੇ ਮਾਮਲਾ ਦਰਜ ਕਰਦੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਵਾਰ ਫਿਰ ਮੌਸਮ 'ਚ ਆਵੇਗਾ ਵੱਡਾ ਬਦਲਾਅ, ਪੜ੍ਹ ਲਓ ਖ਼ਬਰ

ਜਾਣਕਾਰੀ ਦਿੰਦੇ ਐੱਸ.ਪੀ. ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਤਰਨ ਤਰਨ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਜਸ਼ਨਪ੍ਰੀਤ ਸਿੰਘ ਉਰਫ ਗਿਆਨੀ ਪੁੱਤਰ ਜਸਪਤ ਸਿੰਘ ਵਾਸੀ ਨੁਸ਼ਹਿਰਾ ਪੰਨੂਆ, ਜੋਬਨਜੀਤ ਸਿੰਘ ਉਰਫ ਜੋਬਨ ਪੁੱਤਰ ਹਰਪਾਲ ਸਿੰਘ ਵਾਸੀ ਖਾਲੜਾ ਅਤੇ ਮਨਪ੍ਰੀਤ ਸਿੰਘ ਉਰਫ ਮੰਨਾ ਪੁੱਤਰ ਸੁਖਵਿੰਦਰ ਸਿੰਘ ਵਾਸੀ ਚੌਧਰੀ ਵਾਲਾ ਨੌਸ਼ਹਿਰਾ ਪੰਨੂਆਂ ਨੂੰ ਗ੍ਰਿਫ਼ਤਾਰ ਕਰਦੇ ਉਨ੍ਹਾਂ ਕੋਲੋਂ 200 ਗ੍ਰਾਮ ਹੈਰੋਇਨ, ਇਕ 30 ਬੋਰ ਪਿਸਤੌਲ, ਇਕ 32 ਬੋਰ ਪਿਸਤੌਲ ਅਤੇ ਕੁੱਲ 7 ਜਿੰਦਾ ਰੌਂਦ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਮੁਲਜ਼ਮਾਂ ਦਾ ਮਾਣਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਨ ਉਪਰੰਤ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਵੱਲੋਂ ਕਿਹੜੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News