ਭਾਰੀ ਮਾਤਰਾ ’ਚ ਨਸ਼ੇ ਵਾਲੀਆਂ ਗੋਲੀਆਂ ਸਣੇ 3 ਮੁਲਜ਼ਮ ਕਾਬੂ

07/26/2020 2:17:33 AM

ਤਰਨਤਾਰਨ, (ਬਲਵਿੰਦਰ ਕੌਰ, ਰਾਜੂ)- ਪੁਲਸ ਨੇ ਨਸ਼ੇ ਵਾਲੀਆਂ ਗੋਲੀਆਂ ਸਣੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. (ਡੀ) ਕਮਲਜੀਤ ਸਿੰਘ ਔਲਖ ਨੇ ਦੱਸਿਆ ਕਿ ਸੀ.ਆਈ.ਏ. ਸਟਾਫ ਤਰਨਤਾਰਨ ਦੇ ਸਬ ਇੰਸਪੈਕਟਰ ਅਨੋਖ ਸਿੰਘ ਨੇ ਪੁਲਸ ਪਾਰਟੀ ਸਣੇ ਗਸ਼ਤ ਦੌਰਾਨ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਜਿੰਨ੍ਹਾਂ ਦੀ ਪਹਿਚਾਣ ਸਰਦੂਲ ਸਿੰਘ ਪੁੱਤਰ ਸਰਵਨ ਸਿੰਘ ਅਤੇ ਨਿਸ਼ਾਨ ਸਿੰਘ ਪੁੱਤਰ ਅਵਤਾਰ ਸਿੰਘ ਵਾਸੀਆਨ ਬਹਿਕ ਸੁਰਸਿੰਘ ਵਜੋਂ ਹੋਈ। ਤਲਾਸ਼ੀ ਲੈਣ ’ਤੇ ਸਰਦੂਲ ਸਿੰਘ ਕੋਲੋਂ 1500 ਨਸ਼ੇ ਵਾਲੀਆਂ ਗੋਲੀਆਂ ਅਤੇ ਨਿਸ਼ਾਨ ਸਿੰਘ ਕੋਲੋਂ 500 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਜਿਨ੍ਹਾਂ ਖਿਲਾਫ ਥਾਣਾ ਭਿੱਖੀਵਿੰਡ ’ਚ ਮੁਕੱਦਮਾ ਨੰਬਰ 138 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਏ. ਐੱਸ. ਆਈ. ਹਰਿੰਦਰ ਸਿੰਘ ਨੇ ਟੀ-ਪੁਆਇੰਟ ਵਾਡ਼ਾ ਤੇਲੀਆਂ ਤੋਂ ਮੋਟਰ ਸਾਈਕਲ ਸਵਾਰ ਨੌਜਵਾਨ ਨੂੰ 510 ਨਸ਼ੇ ਵਾਲੀਆਂ ਗੋਲੀਆਂ ਸਣੇ ਕਾਬੂ ਕੀਤਾ। ਜਿਸ ਦੀ ਪਛਾਣ ਸਨਦੀਪ ਸਿੰਘ ਉਰਫ ਛੀਬਾ ਪੁੱਤਰ ਜੱਸਾ ਸਿੰਘ ਵਾਸੀ ਮਹਿਮੂਦਪੁਰਾ ਵਜੋਂ ਹੋਈ। ਜਿਸ ਨੇ ਪੁੱਛ-ਗਿੱਛ ਦੌਰਾਨ ਦੱਸਿਆ ਕਿ ਉਸ ਨੇ ਇਹ ਗੋਲੀਆਂ ਮਨਪ੍ਰੀਤ ਸਿੰਘ ਉਰਫ ਕਾਲਾ ਪੁੱਤਰ ਗੁਰਜੰਟ ਸਿੰਘ ਵਾਸੀ ਮਹਿਮੂਦਪੁਰਾ ਕੋਲੋਂ ਖ੍ਰੀਦੀਆਂ ਹਨ। ਡੀ. ਐੱਸ. ਪੀ. ਕਮਲਜੀਤ ਸਿੰਘ ਔਲਖ ਨੇ ਦੱਸਿਆ ਕਿ ਮੁਲਜ਼ਮਾਂ ਵਿਰੁੱਧ ਕੇਸ ਦਰਜ ਕਰਕੇ ਫਰਾਰ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।


Bharat Thapa

Content Editor

Related News