ਸਰਕਾਰੀ ਥਰਮਲ ਪਲਾਂਟ ’ਚੋਂ 5 ਕੁਇੰਟਲ ਸਰੀਆ ਚੋਰੀ ਕਰਨ ਵਾਲੇ 3 ਮੁਲਜ਼ਮ ਕਾਬੂ

Tuesday, Mar 19, 2024 - 02:46 PM (IST)

ਸਰਕਾਰੀ ਥਰਮਲ ਪਲਾਂਟ ’ਚੋਂ 5 ਕੁਇੰਟਲ ਸਰੀਆ ਚੋਰੀ ਕਰਨ ਵਾਲੇ 3 ਮੁਲਜ਼ਮ ਕਾਬੂ

ਤਰਨਤਾਰਨ (ਰਮਨ)- ਹਾਲ ’ਚ ਹੀ ਪੰਜਾਬ ਸਰਕਾਰ ਵੱਲੋਂ ਖਰੀਦ ਕੀਤੇ ਗਏ ਥਰਮਲ ਪਲਾਂਟ ਵਿਖੇ 5 ਕੁਇੰਟਲ ਸਰੀਆ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫਤਾਰ ਕਰਨ ’ਚ ਵੱਡੀ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਅਸ਼ਵਨੀ ਕਪੂਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਸਖ਼ਤੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਚੋਣ ਜਿੱਤਣ ਵਾਲੇ ਨਾਲੋਂ ਜ਼ਿਆਦਾ ਹਾਰਨ ਵਾਲੇ ਲਈ ਫ਼ਾਇਦੇਮੰਦ ਰਹਿੰਦੀ ਹੈ ਅੰਮ੍ਰਿਤਸਰ ਸੀਟ, ਪੜ੍ਹੋ 25 ਸਾਲਾਂ ਦਾ ਇਤਿਹਾਸ

ਉਨ੍ਹਾਂ ਦੱਸਿਆ ਕਿ ਜਦੋਂ ਉਹ ਸਣੇ ਪੁਲਸ ਪਾਰਟੀ ਕਪੂਰਥਲਾ ਚੌਕ ਵਿਖੇ ਮੌਜੂਦ ਸਨ ਤਾਂ ਗੁਪਤ ਸੂਚਨਾ ਦੇ ਆਧਾਰ ਉੱਪਰ ਲਵਪ੍ਰੀਤ ਸਿੰਘ ਉਰਫ ਲਾਲੀ ਪੁੱਤਰ ਦਵਿੰਦਰ ਸਿੰਘ, ਗੁਰਪ੍ਰੀਤ ਸਿੰਘ ਉਰਫ ਮਨੀ ਪੁੱਤਰ ਬਲਵਿੰਦਰ ਸਿੰਘ ਅਤੇ ਜਤਿੰਦਰ ਸਿੰਘ ਉਰਫ ਸੋਨੂੰ ਪੁੱਤਰ ਕਸ਼ਮੀਰ ਸਿੰਘ ਸਾਰੇ ਵਾਸੀਆਨ ਅਕਬਰਪੁਰਾ, ਸ੍ਰੀ ਗੋਇੰਦਵਾਲ ਸਾਹਿਬ ਜੋ ਸਰਕਾਰ ਵੱਲੋਂ ਖ਼ਰੀਦ ਕੀਤੇ ਗਏ ਥਰਮਲ ਪਲਾਂਟ ਵਿਚੋਂ 5 ਕੁਇੰਟਲ ਸਰੀਆ ਚੋਰੀ ਕਰਕੇ ਆਪਣੇ ਮੋਢੇ ’ਤੇ ਚੁੱਕ ਕਿਸੇ ਕਬਾੜੀਏ ਨੂੰ ਵੇਚਣ ਲਿਜਾ ਰਹੇ ਸਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News