3 ਹਥਿਆਰਬੰਦ ਲੁਟੇਰੇ ਦਿਨ-ਦਿਹਾੜੇ ਨੌਜਵਾਨ ਕੋਲੋਂ ਮੋਟਰਸਾਈਕਲ ਤੇ ਮੋਬਾਇਲ ਖੋਹ ਕੇ ਫ਼ਰਾਰ
Saturday, Sep 02, 2023 - 03:15 PM (IST)
ਝਬਾਲ (ਨਰਿੰਦਰ)- ਇਲਾਕਾ ਝਬਾਲ ਵਿਖੇ ਪਿਛਲੇ ਕੁਝ ਦਿਨਾਂ ਤੋਂ ਮੋਟਰਸਾਈਕਲ ਸਵਾਰ ਹਥਿਆਰਬੰਦ ਲੁਟੇਰਿਆਂ ਵੱਲੋਂ ਕੀਤੀਆਂ ਜਾ ਰਹੀਆਂ ਵਾਰਦਾਤਾਂ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਹੌਲ ਬਣਿਆ ਪਿਆ ਹੈ। ਬੀਤੇ ਦਿਨ ਪਿੰਡ ਬਘਿਆੜੀ ਵਾਸੀ ਨੌਜਵਾਨ ਸੰਦੀਪ ਸਿੰਘ ਪੁੱਤਰ ਸੁਖਵਿੰਦਰ ਸਿੰਘ, ਜੋ ਮੋਟਰਸਾਈਕਲ ਸਪਲੈਂਡਰ ’ਤੇ ਪਿੰਡ ਤੋਂ ਨਹਿਰ ਪੁਲ ਦੋਦੇ ਵੱਲ ਜਾ ਰਿਹਾ ਸੀ ਕਿ ਇਕ ਮੋਟਰਸਾਇਕਲ ’ਤੇ ਸਵਾਰ 3 ਨੌਜਵਾਨ ਆਏ, ਜਿਨ੍ਹਾਂ ਕੋਲ ਤੇਜ਼ਧਾਰ ਹਥਿਆਰ ਤੇ ਪਿਸਤੌਲ ਸਨ, ਹਥਿਆਰਾਂ ਦਾ ਡਰਾਵਾ ਦੇ ਕੇ ਉਸ ਦਾ ਮੋਟਰਸਾਈਕਲ ਤੇ ਮੋਬਾਇਲ ਖੋਹ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ- ਡੇਢ ਦਹਾਕਾ ਸਿਡਨੀ ਤੋਂ ਪਿੰਡ ਆਉਣ ਨੂੰ ਤਰਸਦਾ ਰਿਹਾ ਨੌਜਵਾਨ, ਇਕੋ ਝਟਕੇ ਸਭ ਕੁਝ ਹੋ ਗਿਆ ਖ਼ਤਮ
ਇਸ ਸਬੰਧੀ ਥਾਣਾ ਝਬਾਲ ਵਿਖੇ ਦਰਖਾਸਤ ਦੇ ਦਿੱਤੀ ਹੈ। ਇਲਾਕੇ ਦੇ ਲੋਕਾਂ ਨੇ ਐੱਸ. ਐੱਸ. ਪੀ. ਕੋਲੋਂ ਮੰਗ ਕੀਤੀ ਕਿ ਇਨ੍ਹਾਂ ਬੇਖੌਫ ਲੁਟੇਰਿਆਂ ਖਿਲਾਫ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਸੁਰੱਖਿਆ ਏਜੰਸੀਆਂ ਆਈਆਂ ਹਰਕਤ 'ਚ, ਸਰਹੱਦੀ ਖ਼ੇਤਰ 'ਚੋਂ ਬਰਾਮਦ ਹੋਈਆਂ ਇਹ ਵਸਤੂਆਂ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8