ਪਾਕਿ ਡਰੋਨ ਰਾਹੀਂ ਮੰਗਵਾਏ ਹਥਿਆਰਾਂ ਸਮੇਤ 3 ਗ੍ਰਿਫ਼ਤਾਰ, 3 ਪਿਸਟਲਾਂ, 4 ਮੈਗਜ਼ੀਨ ਤੇ 9 ਕਾਰਤੂਸ ਬਰਾਮਦ

05/10/2024 2:58:34 PM

ਅੰਮ੍ਰਿਤਸਰ (ਅਰੁਣ)-ਥਾਣਾ ਘਰਿੰਡਾ ਦੀ ਪੁਲਸ ਵੱਲੋਂ ਇਤਲਾਹ ਦੇ ਆਧਾਰ ’ਤੇ ਨਾਕਾਬੰਦੀ ਕਰਦਿਆਂ ਨਾਜਾਇਜ਼ ਹਥਿਆਰਾਂ ਸਮੇਤ ਕਾਰ/ਮੋਟਰਸਾਈਕਲ ਸਵਾਰ ਤਿੰਨ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੁਲਜ਼ਮ ਜਸਵਿੰਦਰ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਲਖਾਣਾ, ਗੁਰਪ੍ਰੀਤ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਮੋਜਪੁਰ ਅਤੇ ਬੋਹੜ ਸਿੰਘ ਪੁੱਤਰ ਅਨੋਖ ਸਿੰਘ ਵਾਸੀ ਸੈਦਪੁਰ ਖੁਰਦ ਦੇ ਕਬਜ਼ੇ ਵਿੱਚੋਂ ਇੱਕ 9 ਐੱਮ. ਐੱਮ ਜਿਗਾਨਾ ਪਿਸਟਲ 9 ਐੱਮ. ਐੱਮ, 2 ਗਲੋਕ ਪਿਸਟਲ, ਚਾਰ ਮੈਗਜੀਨ, 9 ਜਿੰਦਾ ਕਾਰਤੂਸ, ਇੱਕ ਆਲਟੋ ਗੱਡੀ ਅਤੇ ਇੱਕ ਮੋਟਰਸਾਈਕਲ ਬਿਨਾਂ ਨੰਬਰੀ ਸਮੇਤ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ ਨੇ ਦਾਖ਼ਲ ਕਰਵਾਇਆ ਨਾਮਜ਼ਦਗੀ ਪੱਤਰ

ਮੁੱਢਲੀ ਪੁੱਛਗਿੱਛ ਹਵਾਲਾ ਦਿੰਦਿਆਂ ਜਾਂਚ ਅਧਿਕਾਰੀ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਇਹ ਮੁਲਜ਼ਮ ਜੋ ਪਾਕਿਸਤਾਨੀ ਸਮੱਗਲਰ ਕਾਸਿਮ ਢਿੱਲੋਂ ਦੇ ਸੰਪਰਕ ਵਿਚ ਸਨ ਅਤੇ ਡਰੋਨ ਰਾਹੀਂ ਇਹ ਹਥਿਆਰ ਮੰਗਵਾਏ ਗਏ ਸਨ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਮੁਲਜ਼ਮਾਂ ਨੂੰ ਅਦਾਲਤ ਵਿਖੇ ਪੇਸ਼ ਕਰ ਕੇ ਮਿਲੇ ਰਿਮਾਂਡ ਦੌਰਾਨ ਬਾਰੀਕੀ ਨਾਲ ਪੁੱਛਕਿਛ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਗਰਮੀ ਨਾਲ ਬੇਹਾਲ ਹੋਏ ਲੋਕ, 42 ਡਿਗਰੀ ਤੱਕ ਪੁਹੰਚਿਆ ਗੁਰਦਾਸਪੁਰ ਦਾ ਤਾਪਮਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News