ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਫੋਟੋ ਪਾ ਕੇ ਠੱਗੀਆਂ ਮਾਰਨ ਵਾਲੇ 3 ਕਾਬੂ

Tuesday, Oct 03, 2023 - 02:21 PM (IST)

ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਫੋਟੋ ਪਾ ਕੇ ਠੱਗੀਆਂ ਮਾਰਨ ਵਾਲੇ 3 ਕਾਬੂ

ਅੰਮ੍ਰਿਤਸਰ (ਜ.ਬ.) : ਸੋਸ਼ਲ ਮੀਡੀਆ ’ਤੇ ਹਥਿਆਰਾਂ ਦੀ ਫੋਟੋ ਪਾ ਕੇ ਫਰਜ਼ੀ ਖਾਤਿਆਂ 'ਚ ਪੈਸੇ ਜਮ੍ਹਾ ਕਰਵਾਉਣ ਮਗਰੋਂ ਫੇਸਬੁੱਕ ਅਕਾਊਂਟ ਬਲਾਕ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਥਾਣਾ ਅਜਨਾਲਾ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। 
ਪੁਲਸ ਨੂੰ ਇਹ ਇਤਲਾਹ ਮਿਲੀ ਸੀ ਕਿ ਲੁੱਟਰਾ ਗਿਰੋਹ ਦੇ ਕੁਝ ਮੈਂਬਰਾਂ ਵਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਦੇਸੀ ਕੱਟੇ (ਪਿਸਤੋਲ) ਦੀਆਂ ਫੋਟੋਆਂ ਪਾ ਕੇ ਜਾਂ ਵੀਡੀਓ ਬਣਾ ਕੇ ਅਪਲੋਡ ਕਰਦੇ ਹਨ। 

ਇਹ ਵੀ ਪੜ੍ਹੋ : ਭੈਣ-ਭਰਾ ਨਾਲ ਵਾਪਰਿਆ ਦਰਦਨਾਕ ਭਾਣਾ, ਦੋਵਾਂ ਦੀ ਹੋਈ ਮੌਤ, ਪਰਿਵਾਰ 'ਚ ਪਸਰਿਆ ਸੋਗ

ਫ਼ਿਰ ਗੈਂਗਸਟਰ ਬਿਰਤੀ ਵਾਲੇ ਲੋਕ ਜਿਹੜੇ ਗੈਗਸਟਰਾਂ ਨੂੰ ਫਾਲੋ ਕਰਦੇ ਹਨ ਅਜਿਹੇ ਲੋਕਾਂ ਨੂੰ ਫਾਲੋ ਕਰ ਕੇ ਉਨ੍ਹਾਂ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਦੇਸੀ ਕੱਟਿਆਂ (ਪਿਸਤੌਲ) ਦੀ ਫੋਟੋ ਪਾ ਕੇ ਉਨ੍ਹਾਂ ਕੋਲੋਂ ਆਪਣੇ ਜਾਅਲੀ ਖਾਤਿਆਂ ਵਿਚ ਪੈਸੇ ਪਵਾ ਕੇ ਉਨ੍ਹਾਂ ਨੂੰ ਬਲਾਕ ਕਰ ਦਿੰਦੇ ਹਨ। ਗ੍ਰਿਫ਼ਤਾਰ ਮੁਲਜ਼ਮ ਮਨਦੀਪ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਬੋਹਲੀਆਂ, ਜਤਿੰਦਰਪਾਲ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਜੱਸੜ ਅਤੇ ਜਸਬੀਰ ਸਿੰਘ ਪੁੱਤਰ ਗੁਰਵੰਤ ਰਾਜ ਵਾਸੀ ਮਾਕੋਵਾਲ ਕੋਲੋਂ ਪੁਲਸ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News