ਘਰੋਂ ਭੱਜੇ ਪ੍ਰੇਮੀ ਜੋੜੇ ਨੂੰ ਜ਼ਹਿਰੀਲੀ ਦਵਾਈ ਦੇ ਕੇ ਹੱਤਿਆ ਕਰਨ ਵਾਲੇ 3 ਕਾਬੂ

5/22/2020 8:57:48 PM

ਵਲਟੋਹਾ,(ਗੁਰਮੀਤ)- ਪ੍ਰੇਮ ਸਬੰਧ ਦੇ ਚੱਲਦਿਆਂ ਘਰੋਂ ਭੱਜਣ 'ਤੇ ਲੜਕੇ-ਲੜਕੀ ਨੂੰ ਘਰ ਬੁਲਾ ਕੇ ਜ਼ਹਿਰੀਲੀ ਚੀਜ਼ ਦੇ ਕੇ ਹੱਤਿਆ ਕਰਨ ਪਿੱਛੋਂ ਲਾਸ਼ਾਂ ਖੁਰਦ ਬੁਰਦ ਕਰਨ ਦੇ ਮਾਮਲੇ ਦੀ ਗੁੱਥੀ ਸੁਲਝਾਉਂਦਿਆਂ ਖੇਮਕਰਨ ਪੁਲਸ ਨੇ 3 ਲੋਕਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ. ਰਾਜਬੀਰ ਸਿੰਘ ਅਤੇ ਐੱਸ.ਐੱਚ.ਓ. ਤਰਸੇਮ ਮਸੀਹ ਨੇ ਦੱਸਿਆ ਕਿ ਪਿੰਡ ਦੂਹਲ ਕੋਹਨਾ ਨਿਵਾਸੀ ਜੁਗਰਾਜ ਸਿੰਘ ਅਤੇ ਜੋਤੀ ਦੋਵੇਂ ਆਪਸ ਵਿਚ ਪਿਆਰ ਕਰਦੇ ਸਨ ਜੋ 8 ਮਈ ਨੂੰ ਆਪਣੀ ਮਰਜ਼ੀ ਨਾਲ ਘਰੋਂ ਭੱਜ ਗਏ। ਜਿਸ ਤੋਂ ਬਾਅਦ ਗੁਰਭੇਜ ਸਿੰਘ, ਜੋਤੀ ਦੀ ਮਾਂ ਸੁੱਖੀ ਅਤੇ ਗੁਰਸੇਵਕ ਸਿੰਘ ਨੇ ਮਿਲ ਕੇ ਦੋਵਾਂ ਨੂੰ ਆਪਣੇ ਘਰ ਬੁਲਾ ਲਿਆ ਅਤੇ ਕੋਈ ਜ਼ਹਿਰੀਲੀ ਚੀਜ਼ ਖੁਆ ਕੇ ਮਾਰ ਦਿੱਤਾ ਅਤੇ ਫਿਰ ਖੇਤਾਂ ਵਿਚ ਲਾਸ਼ਾਂ ਸੁੱਟ ਕੇ ਖੁਰਦ ਬੁਰਦ ਕਰ ਦਿੱਤੀਆਂ। ਜਿਸ ਸਬੰਧੀ ਪਿੰਡ ਮਨਾਵਾਂ ਦੀ ਹੱਦ ਤੋਂ ਲਾਸ਼ਾਂ ਮਿਲਣ ਤੋਂ ਬਾਅਦ ਪੁਲਸ ਨੇ ਜਦ ਜਾਂਚ ਸ਼ੁਰੂ ਕੀਤੀ ਤਾਂ ਸੱਚਾਈ ਦਾ ਪਤਾ ਲੱਗ ਗਿਆ। ਜਿਸ ਤੋਂ ਬਾਅਦ ਇਨ੍ਹਾਂ ਵਿਅਕਤੀਆਂ ਖਿਲਾਫ ਮੁਕੱਦਮਾ ਨੰਬਰ 95 ਧਾਰਾ 302/201/120ਬੀ-ਆਈ.ਪੀ.ਸੀ. ਤਹਿਤ ਕੇਸ ਦਰਜ ਕਰ ਲਿਆ ਗਿਆ ਸੀ ਜਿੰਨਾਂ ਨੂੰ ਇੰਸਪੈਕਟਰ ਤਰਸੇਮ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾ ਰਿਹਾ ਹੈ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Bharat Thapa

Content Editor Bharat Thapa