ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਬਣਾ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਮੰਗਵਾਉਣ ਵਾਲੇ 3 ਕਾਬੂ
Tuesday, Dec 12, 2023 - 06:19 PM (IST)
ਤਰਨਤਾਰਨ (ਰਮਨ ਚਾਵਲਾ)- ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਬਣਾਉਂਦੇ ਹੋਏ ਹੈਰੋਇਨ ਅਤੇ ਅਸਲੇ ਦੀਆਂ ਖੇਪਾਂ ਮੰਗਵਾਉਣ ਵਾਲੇ 3 ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ, ਜਦਕਿ 2 ਫ਼ਰਾਰ ਸਾਥੀਆਂ ਦੀ ਭਾਲ ਸਬੰਧੀ ਪੁਲਸ ਵਲੋਂ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਪੁਲਸ ਵਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਮੰਗਲਵਾਰ ਸਵੇਰੇ ਅਦਾਲਤ ’ਚ ਪੇਸ਼ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਮੰਗਲਵਾਰ ਸਵੇਰੇ ਅਦਾਲਤ ’ਚ ਪੇਸ਼ ਕਰਦੇ ਹੋਏ ਅਗਲੇਰੀ ਪੁੱਛਗਿੱਛ ਬਰੀਕੀ ਨਾਲ ਕੀਤੀ ਜਾਵੇਗੀ, ਜਿਸ ’ਚ ਇਹ ਪਤਾ ਲਗਾਇਆ ਜਾਵੇਗਾ ਕਿ ਇਨ੍ਹਾਂ ਦੇ ਸਬੰਧ ਭਾਰਤ ’ਚ ਕਿਹੜੇ ਸਮੱਗਲਰਾਂ ਨਾਲ ਹਨ ਅਤੇ ਉਹ ਹੁਣ ਤੱਕ ਕਿੰਨੀਆਂ ਖੇਪਾਂ ਮੰਗਵਾ ਚੁੱਕੇ ਹਨ।
ਇਹ ਵੀ ਪੜ੍ਹੋ- ਗੁਰੂ ਨਾਨਕ ਦੇਵ ਹਸਪਤਾਲ 'ਤੇ ਸਰਕਾਰੀ ਮੈਡੀਕਲ ਕਾਲਜ ਦੇ ਪ੍ਰਸ਼ਾਸਨ ਨੇ ਕੱਸਿਆ ਸ਼ਿਕੰਜਾ, ਫੜੇ 6 ਡਾਕਟਰ
ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਜ਼ਿਲੇ ਦੇ ਐੱਸ.ਐੱਸ.ਪੀ. ਅਸ਼ਵਨੀ ਕਪੂਰ ਨੇ ਦੱਸਿਆ ਥਾਣਾ ਸਰਾਏ ਅਮਾਨਤ ਖਾਂ ਦੀ ਪੁਲਸ ਨੂੰ ਇਕ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਮਲਕੀਤ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਢਾਲਾ ਆਪਣੇ ਸਾਥੀ ਜਸਪ੍ਰੀਤ ਸਿੰਘ ਉਰਫ ਜੱਗੂ ਪੁੱਤਰ ਮੁਖਤਿਆਰ ਸਿੰਘ ਅਤੇ ਮੁਖਤਿਆਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀਆਨ ਢਾਲਾ ਨਾਲ ਮਿਲ ਕੇ ਡਰੋਨ ਰਾਹੀਂ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਬਣਾਉਂਦੇ ਹੋਏ ਹੈਰੋਇਨ ਦੀਆਂ ਖੇਪਾਂ ਮੰਗਵਾਉਂਦੇ ਹਨ, ਜਿਸ ਤਹਿਤ ਪੁਲਸ ਵਲੋਂ ਮਲਕੀਤ ਸਿੰਘ ਦੇ ਘਰ ਕੀਤੀ ਗਈ ਛਾਪੇਮਾਰੀ ਦੌਰਾਨ ਉਸ ਨੂੰ ਗ੍ਰਿਫ਼ਤਾਰ ਕਰ ਘਰ ’ਚੋਂ 1 ਕਿਲੋ 10 ਗ੍ਰਾਮ ਹੈਰੋਇਨ, ਐਕਟਿਵਾ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਲਕੀਤ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ਼ ਮਾਮਲਾ ਦਰਜ ਕਰ ਇਸ ਦੇ ਫਰਾਰ 2 ਸਾਥੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਸਰਕਾਰੀ ਨੌਕਰੀ ਕਰ ਰਹੇ ਕਈ ਫਾਰਮਾਸਿਸਟ ਵਿਜੀਲੈਂਸ ਦੇ ਰਾਡਾਰ 'ਤੇ, 300 ਤੋਂ ਵੱਧ ਫੜ੍ਹੇ ਫਰਜ਼ੀ ਸਰਟੀਫਿਕੇਟ
ਐੱਸ.ਐੱਸ.ਪੀ. ਨੇ ਦੱਸਿਆ ਕਿ ਬੀਤੀ 2 ਦਸੰਬਰ ਨੂੰ ਖਾਲੜਾ ਦੇ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਂਡ ’ਚੋਂ 2 ਗਲੌਕ ਪਿਸਤੌਲ ਬਰਾਮਦ ਕੀਤੇ ਗਏ ਸਨ, ਜੋ ਡਰੋਨ ਦੀ ਮਦਦ ਨਾਲ ਭਾਰਤ ਪੁੱਜੇ ਸਨ, ਜਿਸ ਸਬੰਧੀ ਪੁਲਸ ਨੇ ਥਾਣਾ ਖਾਲੜਾ ਵਿਖੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਬਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਸੀ। ਇਸ ਕੀਤੀ ਗਈ ਜਾਂਚ ’ਚ ਇਹ ਗੱਲ ਸਾਹਮਣੇ ਆਈ ਕਿ ਕਰਮਜੀਤ ਸਿੰਘ ਉਰਫ ਗੋਲਡੀ ਪੁੱਤਰ ਸਤਨਾਮ ਸਿੰਘ ਵਾਸੀ ਨਾਰਲੀ ਅਤੇ ਸੁਖਦੇਵ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਜਠੌਲ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਡਰੋਨ ਦੀ ਮਦਦ ਨਾਲ ਇਹ ਪਿਸਤੌਲ ਮੰਗਵਾਏ ਗਏ ਸਨ। ਜਿਸ ਤਹਿਤ ਪੁਲਸ ਵਲੋਂ ਕਾਰਵਾਈ ਕਰਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ’ਚ ਇਹ ਗੱਲ ਪਤਾ ਲਗਾਈ ਜਾਵੇਗੀ ਕਿ ਮੁਲਜ਼ਮ ਕਿੰਨੇ ਸਮੇਂ ਤੋਂ ਡਰੋਨ ਰਾਹੀਂ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਬਣਾਉਂਦੇ ਹੋਏ ਖੇਪਾਂ ਮੰਗਵਾ ਚੁੱਕੇ ਹਨ। ਇਸ ਮੌਕੇ ਐੱਸ.ਪੀ. ਸਥਾਨਕ ਮਨਿੰਦਰ ਸਿੰਘ, ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਸਣੇ ਹੋਰ ਕਰਮਚਾਰੀ ਹਾਜ਼ਰ ਸਨ।
ਇਹ ਵੀ ਪੜ੍ਹੋ- ਫੇਸਬੁੱਕ 'ਤੇ ਪਾਕਿਸਤਾਨ ਦੀ ਕੁੜੀ ਨਾਲ ਹੋਇਆ ਪਿਆਰ, ਹੁਣ ਵਿਆਹ ਕਰਾਉਣ ਦੀ ਤਿਆਰੀ 'ਚ ਪੰਜਾਬੀ ਮੁੰਡਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8