ਹੈਰੋਇਨ ਦਾ ਸੇਵਨ ਕਰਦੇ 3 ਗ੍ਰਿਫ਼ਤਾਰ
Monday, Nov 16, 2026 - 12:56 PM (IST)
ਅੰਮ੍ਰਿਤਸਰ(ਸੰਜੀਵ)-ਥਾਣਾ ਝੰਡੇਰ ਦੀ ਪੁਲਸ ਨੇ ਛਾਪੇਮਾਰੀ ਦੌਰਾਨ ਹੈਰੋਇਨ ਪੀ ਰਹੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਨੂੰ ਗ੍ਰਿਫ਼ਤਾਰ ਕੀਤਾ। ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ ਹੈਰੋਇਨ ਲੱਗਾ ਸਿਲਵਰ ਪੇਪਰ, ਲਾਈਟਰ, ਪਾਈਪ ਤੇ 20 ਰੁਪਏ ਦਾ ਨੋਟ ਬਰਾਮਦ ਹੋਇਆ। ਇਸੇ ਤਰ੍ਹਾਂ ਥਾਣਾ ਮਹਿਤਾ ਦੀ ਪੁਲਸ ਨੇ ਇੰਦਰਜੀਤ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ’ਚੋਂ ਅੱਧ-ਸੜਿਆ ਸਿਲਵਰ ਪੇਪਰ, 10 ਰੁਪਏ ਦਾ ਨੋਟ ਤੇ ਲਾਈਟਰ ਬਰਾਮਦ ਕੀਤਾ।
ਓਧਰ ਥਾਣਾ ਮੱਤੇਵਾਲ ਦੀ ਪੁਲਸ ਨੇ ਨਿਰਮਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ, ਜਿਸ ਦੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ’ਚੋਂ ਹੈਰੋਇਨ ਲੱਗਾ ਸਿਲਵਰ ਪੇਪਰ, ਲਾਈਟਰ ਤੇ 10 ਰੁਪਏ ਦਾ ਨੋਟ ਬਰਾਮਦ ਕੀਤਾ। ਪੁਲਸ ਨੇ ਉਕਤ ਸਾਰੇ ਮੁਲਜ਼ਮਾਂ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
