115 ਗ੍ਰਾਮ ਹੈਰੋਇਨ ਤੇ ਮੋਟਰਸਾਈਕਲ ਸਮੇਤ 3 ਗ੍ਰਿਫ਼ਤਾਰ
Wednesday, Jul 31, 2024 - 02:10 PM (IST)

ਤਰਨਤਾਰਨ (ਰਮਨ)- ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਕਾਰਵਾਈ ਕਰਦੇ ਹੋਏ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ 115 ਗ੍ਰਾਮ ਹੈਰੋਇਨ, ਮੋਟਰਸਾਈਕਲ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਜ਼ਿਲ੍ਹੇ ਦੇ ਐੱਸ. ਪੀ. ਇਨਵੈਸਟੀਗੇਸ਼ਨ ਅਜੇ ਰਾਜ ਸਿੰਘ ਨੇ ਦੱਸਿਆ ਕਿ ਥਾਣਾ ਸਰਹਾਲੀ ਦੇ ਏ. ਐੱਸ. ਆਈ. ਗੁਰਵਿੰਦਰ ਸਿੰਘ ਵੱਲੋਂ ਸਮੇਤ ਪੁਲਸ ਪਾਰਟੀ ਜਦੋਂ ਪਿੰਡ ਖੇਡਾਂ ਨੂੰ ਜਾ ਰਹੇ ਸਨ ਤਾਂ ਜੀ. ਟੀ. ਰੋਡ ਤੋਂ ਕਰੀਬ ਇਕ ਕਿੱਲਾ ਪਿੰਡ ਖੇਡਾਂ ਵਾਲੀ ਸਾਈਡ ਪਟੜੀ ਵਿਖੇ ਇਕ ਮੋਨਾ ਨੌਜਵਾਨ ਪੈਦਲ ਤੁਰਿਆ ਆਉਂਦਾ ਵਿਖਾਈ ਦਿੱਤਾ।
ਇਹ ਵੀ ਪੜ੍ਹੋ- 25 ਸਾਲਾ ਨੌਜਵਾਨ ਦਾ ਸ਼ਰਮਨਾਕ ਕਾਰਾ, 2 ਸਾਲ ਦੀ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ
ਇਸ ਨੇ ਪੁਲਸ ਪਾਰਟੀ ਦੀ ਗੱਡੀ ਵੇਖਣ ਤੋਂ ਤੁਰੰਤ ਬਾਅਦ ਆਪਣੀ ਜੇਬ ਵਿਚ ਮੌਜੂਦ ਮੋਮੀ ਲਿਫਾਫੇ ਨੂੰ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ। ਇਸ ਦੌਰਾਨ ਪੁਲਸ ਪਾਰਟੀ ਵੱਲੋਂ ਤੁਰੰਤ ਕਾਰਵਾਈ ਕਰਦੇ ਹੋਏ ਸਬੰਧਿਤ ਵਿਅਕਤੀ ਦੇ ਸਾਹਮਣੇ ਤਲਾਸ਼ੀ ਲੈਣ ਦੌਰਾਨ ਉਸ ਵਿਚੋਂ 105 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਚਮਕੌਰ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਪੱਟੀ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ
ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੀ ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਨਿਸ਼ਾਨ ਸਿੰਘ ਉਰਫ ਹੈਪੀ ਪੁੱਤਰ ਸਾਹਿਬ ਸਿੰਘ ਅਤੇ ਲਖਵਿੰਦਰ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਥੇਹ ਵਾਲੀ ਨੂੰ 10 ਗ੍ਰਾਮ ਹੈਰੋਇਨ ਅਤੇ ਬਿਨਾਂ ਨੰਬਰ ਪਲੇਟ ਵਾਲੇ ਮੋਟਰਸਾਈਕਲ ਨੂੰ ਬਰਾਮਦ ਕੀਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8