65 ਗ੍ਰਾਮ ਹੈਰੋਇਨ ਤੇ ਡਰੱਗ ਮਨੀ ਸਮੇਤ 3 ਵਿਅਕਤੀ ਗ੍ਰਿਫ਼ਤਾਰ
Sunday, Apr 09, 2023 - 05:54 PM (IST)

ਘੁਮਾਣ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਰਬਜੀਤ)- 65 ਗ੍ਰਾਮ ਹੈਰੋਇਨ ਅਤੇ 5800 ਰੁਪਏ ਡਰੱਗ ਮਨੀ ਸਮੇਤ 3 ਜਣਿਆਂ ਨੂੰ ਥਾਣਾ ਘੁਮਾਣ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਐੱਸ.ਐੱਸ.ਪੀ ਬਟਾਲਾ ਮੈਡਮ ਅਸ਼ਵਿਨੀ ਗੋਟਿਆਲ ਦੀਆਂ ਸਖ਼ਤ ਹਦਾਇਤਾਂ ’ਤੇ ਚਲਦਿਆਂ ਡੀ.ਐੱਸ.ਪੀ ਸ਼੍ਰੀ ਹਰਗੋਬਿੰਦਪੁਰ ਗੁਰਿੰਦਰਬੀਰ ਸਿੰਘ ਦੀ ਦੇਖ-ਰੇਖ ਹੇਠ ਨਸ਼ਾ ਸਮਗਲਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਗਈ ਸੀ।
ਇਹ ਵੀ ਪੜ੍ਹੋ- ਤਰਨਤਾਰਨ ਤਾਇਨਾਤ ਥਾਣੇਦਾਰ ਨੇ ਖ਼ੁਦ ਨੂੰ ਗੋਲ਼ੀ ਮਾਰ ਰਚਿਆ ਡਰਾਮਾ, ਸੱਚਾਈ ਜਾਣ ਸਭ ਦੇ ਉੱਡੇ ਹੋਸ਼
ਜਿਸ ਦੇ ਤਹਿਤ ਉਨ੍ਹਾਂ ਨੇ ਪੁਲਸ ਪਾਰਟੀ ਐੱਸ.ਆਈ ਬਲਵਿੰਦਰ ਸਿੰਘ, ਏ.ਐੱਸ.ਆਈ ਸੁਖਰਾਜ ਸਿੰਘ, ਏ.ਐੱਸ.ਆਈ ਪ੍ਰਭਜੋਤ ਸਿੰਘ, ਏ.ਐੱਸ.ਆਈ ਜੋਗਿੰਦਰ ਸਿੰਘ, ਹੌਲਦਾਰ ਗਰਪ੍ਰੀਤ ਸਿੰਘ, ਕਾਂਸਟੇਬਲ ਜਤਿੰਦਰ ਸਿੰਘ ਤੇ ਪੀ.ਐੱਚ.ਜੀ ਜੋਗਿਦਰ ਸਿੰਘ ਸਮੇਤ ਗਸ਼ਤ ਦੌਰਾਨ ਪਿੰਡ ਸਿੱਧਵਾਂ ਵਿਖੇ ਪਹੁੰਚੇ, ਜਿਥੋਂ ਗੁਰਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਤੇ ਰਣਜੀਤ ਸਿੰਘ ਪੁੱਤਰ ਬਲਕਾਰ ਸਿੰਘ ਵਾਸੀਆਨ ਸਿੱਧਵਾਂ ਚੱਕ ਅਤੇ ਕੁਲਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਦਕੋਹਾ ਨੂੰ ਗ੍ਰਿਫ਼ਤਾਰ ਕਰਕੇ ਇਨ੍ਹਾਂ ਕੋਲੋਂ 65 ਗ੍ਰਾਮ ਹੈਰੋਇਨ ਅਤੇ 5800 ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਐੱਸ.ਐੱਚ.ਓ ਨੇ ਅੱਗੇ ਦੱਸਿਆ ਕਿ ਉਕਤ ਤਿੰਨਾਂ ਖਿਲਾਫ ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਘੁਮਾਣ ਵਿਖੇ ਕੇਸ ਦਰਜ ਕਰ ਦਿੱਤਾ ਗਿਆ ਹੈ ਅਤੇ ਹੋਰ ਪੁਛਗਿਛ ਜਾਰੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ: ਪ੍ਰਸ਼ਾਸਨ ਦੀ ਅਣਦੇਖੀ ਦਾ ਸ਼ਿਕਾਰ ਹੋਇਆ ਮਸ਼ਹੂਰ ਜਹਾਜ਼ ਚੌਂਕ, ਕਿਸੇ ਸਮੇਂ ਹੁੰਦਾ ਸੀ ਸੈਲਫ਼ੀ ਪੁਆਇੰਟ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।