ਨਸ਼ੇ ਵਾਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 3 ਗ੍ਰਿਫਤਾਰ

Saturday, Sep 12, 2026 - 05:12 PM (IST)

ਨਸ਼ੇ ਵਾਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ 3 ਗ੍ਰਿਫਤਾਰ

ਬਟਾਲਾ (ਬੇਰੀ, ਸਾਹਿਲ)- ਥਾਣਾ ਸਿਵਲ ਲਾਈਨ ਅਤੇ ਸਿਟੀ ਦੀ ਪੁਲਸ 47 ਨਸ਼ੀਲੀਆਂ ਗੋਲੀਆਂ ਅਤੇ ਡਰੱਗ ਮਨੀ ਸਮੇਤ 3 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਦੇ ਏ.ਐੱਸ.ਆਈ ਪਵਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਬੈਂਕ ਕਾਲੋਨੀ ਬਟਾਲਾ ਤੋਂ ਰਵਿੰਦਰ ਸਿੰਘ ਵਾਸੀ ਬਟਾਲਾ ਨੂੰ 40 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕਰਕੇ ਉਸਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।

ਇਸੇ ਤਰ੍ਹਾਂ ਥਾਣਾ ਸਿਵਲ ਲਾਈਨ ਦੇ ਏ.ਐੱਸ.ਆਈ ਵਿਕਰਮ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ 60 ਫੁੱਟੀ ਰੋਡ ਬਟਾਲਾ ਤੋਂ ਲਵ ਅਤੇ ਰਾਕੇਸ਼ ਕੁਮਾਰ ਵਾਸੀਆਨ ਬਟਾਲਾ ਨੂੰ 47 ਨਸ਼ੀਲੀਆਂ ਗੋਲੀਆਂ ਅਤੇ 900 ਰੁਪਏ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਵਿਰੁੱਧ ਕੇਸ ਦਰਜ ਕਰ ਦਿੱਤਾ ਹੈ।


author

Shivani Bassan

Content Editor

Related News