ਵੱਖ-ਵੱਖ ਥਾਵਾਂ ਤੋਂ ਨਸ਼ੇ ਅਤੇ ਡਰੱਗ ਮਨੀ ਸਮੇਤ 3 ਨਸ਼ਾ ਤਸਕਰ ਗ੍ਰਿਫ਼ਤਾਰ

Friday, Sep 29, 2023 - 04:50 PM (IST)

ਵੱਖ-ਵੱਖ ਥਾਵਾਂ ਤੋਂ ਨਸ਼ੇ ਅਤੇ ਡਰੱਗ ਮਨੀ ਸਮੇਤ 3 ਨਸ਼ਾ ਤਸਕਰ ਗ੍ਰਿਫ਼ਤਾਰ

ਅੰਮ੍ਰਿਤਸਰ (ਜ.ਬ.) : ਦਿਹਾਤੀ ਪੁਲਸ ਨੇ ਸਰਚ ਆਪ੍ਰੇਸ਼ਨ ਦੌਰਾਨ 1 ਕਿਲੋ 750 ਹੈਰੋਇਨ ਸਮੇਤ 2 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਵਿਸ਼ਾਲ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਭੱਲਾ ਕਾਲੋਨੀ ਛੇਹਰਟਾ, ਗੁਰਬਾਜ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਗੁਰੂ ਕੀ ਵਡਾਲੀ ਅਤੇ ਮੂਸਾ ਵਾਸੀ ਸਰਾਏ ਅਮਾਨਤ ਖਾਂ ਜ਼ਿਲਾ ਤਰਨਤਾਰਨ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਹਨ ਅਤੇ ਵੱਡੇ ਪੱਧਰ ’ਤੇ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ।

ਇਹ ਵੀ ਪੜ੍ਹੋ- ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ 'ਤੇ ਆਇਆ ਸਾਬਕਾ ਮੁੱਖ ਮੰਤਰੀ ਚੰਨੀ ਦਾ ਵੱਡਾ ਬਿਆਨ

ਕਾਰਵਾਈ ਕਰਦਿਆਂ ਪੁਲਸ ਪਾਰਟੀ ਵੱਲੋਂ ਮੁਖਬਰ ਦੀ ਦੱਸੀ ਜਗ੍ਹਾ ’ਤੇ ਰੇਡ ਕਰ ਕੇ ਵਿਸ਼ਾਲ ਸਿੰਘ ਅਤੇ ਗੁਰਬਾਜ ਸਿੰਘ ਨੂੰ 1 ਕਿੱਲੋ 750 ਗ੍ਰਾਮ ਹੈਰੋਇਨ, ਇਕ ਇਨੋਵਾ ਗੱਡੀ, 2 ਲੱਖ 1 ਹਜ਼ਾਰ ਡਰੱਗ ਮਨੀ, ਦੋ ਮੋਬਾਇਲ ਫੋਨ ਅਤੇ ਇਕ ਡੋਂਗਲ ਸਮੇਤ ਗ੍ਰਿਫਤਾਰ ਕਰ ਲਿਆ। ਜਦਕਿ ਮੂਸਾ ਫਿਲਹਾਲ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਨੂੰ ਵੀ ਜਲਦ ਹੀ ਕਾਬੂ ਕਰ ਲਿਆ ਜਾਵੇਗਾ। ਇਸ ਸਬੰਧੀ ਉਕਤ ਤਿੰਨਾਂ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਉਕਤ ਮੁਲਜ਼ਮਾਂ ਦੇ ਫਾਰਵਰਡ ਅਤੇ ਬੈਕਵਰਡ ਲਿੰਕਾਂ ਨੂੰ ਚੰਗੀ ਤਰ੍ਹਾਂ ਖੰਗਾਲਿਆ ਜਾ ਰਿਹਾ ਹੈ ਤੇ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਵੇਗੀ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

PunjabKesari

ਇਹ ਵੀ ਪੜ੍ਹੋ- ਜ਼ਿੰਦਗੀ ਦੀ ਆਖਰੀ ਰੀਲ ਨਾ ਸਾਬਤ ਹੋ ਜਾਵੇ ਐਲੀਵੇਟਿਡ ਰੋਡ ’ਤੇ ਕੀਤਾ ਸਟੰਟ!

ਇਸ ਦੇ ਨਾਲ ਹੀ ਬੀ. ਐੱਸ. ਐੱਫ. ਦੀਆਂ ਦੋ ਵੱਖ-ਵੱਖ ਟੀਮਾਂ ਨੇ ਦੋ ਵੱਖ-ਵੱਖ ਥਾਵਾਂ ਤੋਂ ਹੈਰੋਇਨ ਬਰਾਮਦ ਕੀਤੀ ਹੈ। 709 ਗ੍ਰਾਮ ਹੈਰੋਇਨ, ਇਕ ਫੋਨ ਅਤੇ ਇਕ ਮੋਟਰਸਾਈਕਲ ਸਮੇਤ ਮਲਕੀਤ ਸਿੰਘ ਪੁੱਤਰ ਹਰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ ਉਸ ਦਾ ਸਾਥੀ ਸ਼ਮਸ਼ੇਰ ਸਿੰਘ ਪੁੱਤਰ ਹਜਾਰਾ ਸਿੰਘ ਹਾਲੇ ਫਰਾਰ ਹੈ। ਦੂਜੀ ਟੀਮ 1 ਕਿਲੋ 445 ਗ੍ਰਾਮ ਹੈਰੋਇਨ ਅਤੇ ਪੈਕਿੰਗ ਮਟੀਰੀਅਲ ਬਰਾਮਦ ਕਰਦਿਆਂ ਮੁਲਜ਼ਮ ਮੁਖਤਿਆਰ ਸਿੰਘ ਪੁੱਤਰ ਸੁੱਚਾ ਸਿੰਘ ਵਾਸੀ ਦਾਉਕੇ ਦੀ ਗ੍ਰਿਫਤਾਰੀ ਲਈ ਥਾਣਾ ਘਰਿੰਡਾ ਦੀ ਪੁਲਸ ਛਾਪੇਮਾਰੀ ਕਰ ਰਹੀ ਹੈ ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Anuradha

Content Editor

Related News