ਸਰਹੱਦ ਨੇੜਿਓਂ ਹੈਰੋਇਨ ਸਣੇ 3 ਨਸ਼ਾ ਸਮੱਗਲਰ ਗ੍ਰਿਫਤਾਰ
Sunday, Jun 29, 2025 - 11:19 AM (IST)

ਤਰਨਤਾਰਨ(ਰਮਨ)- ਸਰਹੱਦ ਨੇੜੇ ਬੀ. ਐੱਸ. ਐੱਫ. ਵੱਲੋਂ ਮੋਬਾਈਲ ਫੋਨ, ਸਾਈਕਲ ਅਤੇ 497 ਗ੍ਰਾਮ ਹੈਰੋਇਨ ਸਣੇ 3 ਨਸ਼ਾ ਸਮੱਗਲਰਾਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਗਈ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਵੱਲੋਂ ਤਿੰਨਾਂ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਬੀ.ਐੱਸ.ਐੱਫ. ਵੱਲੋਂ ਤਿੰਨ ਨਸ਼ਾ ਸਮੱਗਲਰਾਂ ਨੂੰ ਉਸ ਵੇਲੇ ਗ੍ਰਿਫਤਾਰ ਕੀਤਾ ਗਿਆ, ਜਦੋਂ ਉਹ ਡਰੋਨ ਦੀ ਮਦਦ ਨਾਲ ਪਾਕਿਸਤਾਨ ਤੋਂ ਭਾਰਤ ਪੁੱਜੀ ਹੈਰੋਇਨ ਦੀ ਇਸ ਖੇਪ ਨੂੰ ਲੈਣ ਪੁੱਜੇ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ
ਬੀ.ਐੱਸ.ਐੱਫ. ਦੇ ਇਕ ਅਧਿਕਾਰੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਜਦੋਂ ਬੀ.ਐੱਸ.ਐੱਫ. ਦੇ ਜਵਾਨ ਭਾਰਤ-ਪਾਕਿਸਤਾਨ ਸਰਹੱਦ ਨੇੜੇ ਪੋਸਟ ਧਰਮਾਂ ਵਿਖੇ ਗਸ਼ਤ ਕਰ ਰਹੇ ਸਨ ਤਾਂ ਤਿੰਨ ਵਿਅਕਤੀਆਂ ਨੂੰ ਸ਼ੱਕੀ ਹਲਾਤਾਂ ’ਚ ਘੁੰਮਦੇ ਵੇਖਿਆ। ਇਸ ਤੋਂ ਬਾਅਦ ਜਵਾਨਾਂ ਵੱਲੋਂ ਹਰਕਤ ’ਚ ਆਉਂਦੇ ਹੋਏ ਸ਼ੱਕ ਦੇ ਆਧਾਰ ’ਤੇ ਤਿੰਨਾਂ ਮੁਲਜ਼ਮਾਂ ਨੂੰ ਹਿਰਾਸਤ ’ਚ ਲੈ ਲਿਆ ਗਿਆ, ਜਿਨ੍ਹਾਂ ਦੀ ਤਲਾਸ਼ੀ ਲੈਣ ਦੌਰਾਨ ਹੈਰੋਇਨ ਦਾ ਪੈਕਟ , ਇਕ ਸਾਈਕਲ, ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਤਿੰਨਾਂ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਜੀਤਾ ਪੁੱਤਰ ਲਾਹੌਰਾ ਸਿੰਘ, ਹਰੂਨ ਸਿੰਘ ਉਰਫ ਅਰੁਣ ਪੁੱਤਰ ਭੋਲਾ ਸਿੰਘ ਅਤੇ ਜਸਬੀਰ ਸਿੰਘ ਉਰਫ ਵਿੱਕੀ ਪੁੱਤਰ ਦਰਸ਼ਨ ਸਿੰਘ ਸਾਰੇ ਵਾਸੀ ਆਣ ਪਿੰਡ ਡਲ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ
ਉਨ੍ਹਾਂ ਦੱਸਿਆ ਕਿ ਹੈਰੋਇਨ ਦੇ ਪੈਕਟ ਨੂੰ ਖੋਲ੍ਹਣ ਦੌਰਾਨ ਉਸ ’ਚੋਂ 497 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇਸ ਸਾਰੇ ਮਾਮਲੇ ਦੀ ਸੂਚਨਾ ਥਾਣਾ ਖਾਲੜਾ ਦੀ ਪੁਲਸ ਨੂੰ ਤੁਰੰਤ ਦਿੱਤੀ ਗਈ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਮਾਮਲਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਲੱਗ ਗਈਆਂ ਪਾਬੰਦੀਆਂ, 16 ਅਗਸਤ ਤੱਕ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8