ਸਰਹੱਦ ਪਾਰੋਂ ਨਸ਼ੇ ਦੇ ਨੈੱਟਵਰਕ ਦਾ ਪਰਦਾਫਾਸ਼, 2 ਕਿਲੋ ਹੈਰੋਇਨ ਸਣੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ
Monday, Nov 11, 2024 - 03:12 PM (IST)
ਅੰਮ੍ਰਿਤਸਰ (ਜਸ਼ਨ)-ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰੋਂ ਨਸ਼ਿਆਂ ਦੀ ਸਮੱਗਲਿੰਗ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਸ ਨੇ ਉਕਤ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਦੇ ਕਬਜ਼ੇ ’ਚੋਂ 2 ਕਿਲੋ ਹੈਰੋਇਨ ਦੇ ਨਾਲ-ਨਾਲ ਡਰੋਨ ਰਾਹੀਂ ਸੁੱਟੀ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਵੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ: ਕੈਨੇਡਾ 'ਚ ਨੀਗਰੋ ਨੇ ਪੰਜਾਬੀ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ
ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਮੁਲਜ਼ਮ ਬਾਰਡਰ ਪਾਰ ਦੇ ਨਸ਼ਾ ਸਮੱਗਲਰਾਂ ਦੇ ਸੰਪਰਕ ਵਿਚ ਸਨ ਅਤੇ ਉਹ ਕੁਝ ਸੋਸ਼ਲ ਮੀਡੀਆ ਐਪਾਂ ਰਾਹੀਂ ਸਰਹੱਦ ਪਾਰ ਤੋਂ ਸਮੱਗਲਰਾਂ ਨਾਲ ਸੰਪਰਕ ਕਰ ਕੇ ਨਸ਼ਿਆਂ ਦੀ ਖੇਪ ਮੰਗਵਾਉਂਦੇ ਸਨ। ਇਹ ਸਾਰੀਆਂ ਖੇਪਾਂ ਡਰੋਨ ਰਾਹੀਂ ਮੰਗਵਾਈਆਂ ਜਾਂਦੀਆਂ ਸਨ। ਉਕਤ ਕਾਰਵਾਈ ਨੂੰ ਡੀ. ਸੀ. ਪੀ. (ਇਨਵੈਸਟੀਗੇਸ਼ਨ) ਹਰਪ੍ਰੀਤ ਸਿੰਘ ਮੰਡੇਰ ਦੀ ਅਗਵਾਈ ਵਿਚ ਪੁਲਸ ਪਾਰਟੀ ਨੇ ਅੰਜਾਮ ਦਿੱਤਾ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਪੰਜਾਬ ਦੇ ਇਸ ਗੁਰਦੁਆਰੇ ਦੇ ਪਵਿੱਤਰ ਸਰੋਵਰ 'ਚ ਹਜ਼ਾਰਾਂ ਮੱਛੀਆਂ ਮਰੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8