ਨਕਾਬਪੋਸ਼ 3 ਲੁਟੇਰੇ ਰੈਸਟੋਰੈਂਟ ’ਚ ਪਿਸਤੌਲ ਦੀ ਨੋਕ ’ਤੇ ਨਕਦੀ ਲੁੱਟ ਕੇ ਫ਼ਰਾਰ

Thursday, Aug 22, 2024 - 05:15 PM (IST)

ਨਕਾਬਪੋਸ਼ 3 ਲੁਟੇਰੇ ਰੈਸਟੋਰੈਂਟ ’ਚ ਪਿਸਤੌਲ ਦੀ ਨੋਕ ’ਤੇ ਨਕਦੀ ਲੁੱਟ ਕੇ ਫ਼ਰਾਰ

ਜੰਡਿਆਲਾ ਗੁਰੂ (ਸ਼ਰਮਾ)-ਮੋਟਰਸਾਈਕਲ ਸਵਾਰ ਤਿੰਨ ਲੁਟੇਰੇ ਰਾਤ ਕਰੀਬ 10 ਵਜੇ ਸਰਕੂਲਰ ਰੋਡ ’ਤੇ ਹੈਲੋ ਫੂਡ ਰੈਸਟੋਰੈਂਟ ਵਿਚ ਪਿਸਤੌਲ ਦਿਖਾ ਕੇ ਮੈਨੇਜਰ ਰਣਜੀਤ ਸਿੰਘ ਕੋਲੋਂ ਕਰੀਬ 25 ਹਜ਼ਾਰ ਰੁਪਏ ਅਤੇ 2 ਮੋਬਾਈਲ ਫੋਨ ਲੁੱਟ ਕੇ ਫਰਾਰ ਹੋ ਗਏ। ਸੂਚਨਾ ਮਿਲਣ ’ਤੇ ਮੌਕੇ ਤੇ ਪੁੱਜੀ ਪੁਲਸ ਸੀ. ਸੀ. ਟੀ. ਵੀ. ਕੈਮਰੇ ਖੰਗਾਲ ਰਹੀ ਹੈ। ਰੈਸਟੋਰੈਂਟ ਦੇ ਮੈਨੇਜਰ ਨੇ ਦੱਸਿਆ ਕਿ ਰਾਤ ਸਮੇਂ ਮੋਟਰਸਾਈਕਲ ’ਤੇ ਆਏ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਉਸ ਦੀ ਪਿਸਤੌਲ ਦੀ ਨੋਕ ’ਤੇ ਕੁੱਟਮਾਰ ਕੀਤੀ ਅਤੇ 25 ਹਜ਼ਾਰ ਰੁਪਏ ਦੀ ਨਕਦੀ ਅਤੇ ਦੋ ਮੋਬਾਈਲ ਲੈ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ਮੁਲਾਜ਼ਮ ਨੇ ਦਿੱਤੀ ਅੰਮ੍ਰਿਤਸਰ ਹਵਾਈ ਅੱਡੇ ਨੂੰ ਬੰਬ ਨਾਲ ਉਡਾਉਣ ਦੀ ਧਮਕੀ 

ਰੈਸਟੋਰੈਂਟ ਮਾਲਕ ਨੇ ਪ੍ਰਸ਼ਾਸਨ ਤੋਂ ਅਜਿਹੀਆਂ ਘਟਨਾਵਾਂ ਨੂੰ ਰੋਕਣ ਦੀ ਮੰਗ ਕੀਤੀ ਹੈ। ਲੁੱਟ ਦੀ ਸਾਰੀ ਵਾਰਦਾਤ ਸੀ. ਸੀ. ਟੀ. ਵੀ ਵਿੱਚ ਕੈਦ ਹੋ ਗਈ। ਇਸ ਸਬੰਧ ਵਿਚ ਥਾਣਾ ਇੰਚਾਰਜ ਮੁਖਤਿਆਰ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਖ-ਵੱਖ ਟੀਮਾਂ ਰਾਹੀਂ ਇਲਾਕੇ ਦੇ ਸੀ. ਸੀ. ਟੀ. ਵੀ ਕੈਮਰਿਆਂ ਨੂੰ ਖੰਗਾਲੇ ਜਾ ਰਹੇ ਹਨ।

ਇਹ ਵੀ ਪੜ੍ਹੋ- ਕੰਗਨਾ ਦੀ ਵਿਵਾਦਿਤ ਫ਼ਿਲਮ ‘ਐਮਰਜੈਂਸੀ’ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਸਖ਼ਤ ਨੋਟਿਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News