ਲੁੱਟਾਂ-ਖੋਹਾਂ ਕਰਨ ਵਾਲੇ 5 ਮੈਂਬਰੀ ਗਿਰੋਹ ਦੇ 3 ਮੈਂਬਰ ਕਾਬੂ, ਮੋਟਰਸਾਈਕਲ ਸਣੇ ਹਥਿਆਰ ਕੀਤੇ ਬਰਾਮਦ
01/20/2023 4:20:48 PM

ਤਰਨਤਾਰਨ (ਰਮਨ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ 5 ਮੈਂਬਰੀ ਗਿਰੋਹ ਦੇ 3 ਮੈਂਬਰਾਂ ਨੂੰ ਇਕ ਮੋਟਰਸਾਈਕਲ, ਦਾਤਰ, ਕਿਰਚ ਅਤੇ ਕਿਰਪਾਨ ਸਮੇਤ ਸੁੰਨਸਾਨ ਬਿਲਡਿੰਗ ਅੰਦਰੋਂ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਵਲੋਂ ਇਨ੍ਹਾਂ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗੁਜਰਾਤ ਪੁਲਸ ਵੱਲੋਂ ਬਟਾਲਾ 'ਚ ਸ਼ਰਾਬ ਠੇਕੇਦਾਰ ਦੇ ਘਰ ਰੇਡ, ਮਚੀ ਹਫੜਾ-ਦਫੜੀ
ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਗੁਰਮੀਤ ਸਿੰਘ ਚੌਹਾਨ ਦੇ ਸਖ਼ਤ ਹੁਕਮਾਂ ਅਤੇ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਪੁਲਸ ਨੇ ਲੁੱਟਾਂ-ਖੋਹਾਂ ਅਤੇ ਚੋਰੀਆਂ ਕਰਨ ਵਾਲੇ 5 ਮੈਂਬਰੀ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਲੱਖਾਂ ਦੇ ਸੋਨੇ ਦੀ ਲੁੱਟ, ਦੁਕਾਨਦਾਰ ਨੇ ਚੋਰਾਂ ਨੂੰ ਫੜਨ ਵਾਲਿਆਂ ਲਈ ਕਰ ਦਿੱਤਾ ਵੱਡਾ ਐਲਾਨ
ਥਾਣਾ ਮੁਖੀ ਹਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਐੱਸ. ਆਈ. ਮਨਜਿੰਦਰ ਸਿੰਘ ਸਮੇਤ ਪੁਲਸ ਪਾਰਟੀ ਜਦੋਂ ਨਜ਼ਦੀਕ ਹਰੀ ਰਾਮ ਸ਼ੈਲਰ ਵਿਖੇ ਮੌਜੂਦ ਸਨ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਨਜ਼ਦੀਕ ਹੌਲੀ ਸਿਟੀ ਵਿਖੇ ਇਕ ਵੀਰਾਨ ਬਿਲਡਿੰਗ ਵਿਚ ਸਤਨਾਮ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਹੂਵਿੰਡ, ਗੁਰਵਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਨੂਰਦੀ ਬਾਜ਼ਾਰ ਤਰਨਤਾਰਨ, ਚਰਨਜੀਤ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਕੱਕਾ ਕੰਡਿਆਲਾ, ਵਰਿੰਦਰ ਸਿੰਘ ਪੁੱਤਰ ਸੁੱਖਾ ਸਿੰਘ ਵਾਸੀ ਨੇੜੇ ਹੌਲੀ ਹਾਰਟ ਕਾਲੋਨੀ ਤਰਨਤਾਰਨ, ਸਾਗਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ ਮੌਜੂਦ ਹਨ, ਜੋ ਲੁੱਟਾਂ-ਖੋਹਾਂ-ਚੋਰੀਆਂ ਆਦਿ ਦਾ ਕੰਮ ਕਰਦੇ ਹਨ।
ਇਹ ਵੀ ਪੜ੍ਹੋ- ਭਾਰਤ 'ਚ ਪਾਕਿ ਡਰੋਨ ਦੀ ਦਸਤਕ, BSF ਨੇ ਦਾਗੇ ਫ਼ਾਇਰ, ਤਲਾਸ਼ੀ ਮੁਹਿੰਮ ਜਾਰੀ
ਥਾਣਾ ਮੁਖੀ ਨੇ ਦੱਸਿਆ ਕਿ ਮਿਲੀ ਸੂਚਨਾ ਦੇ ਆਧਾਰ ਉੱਪਰ ਕਾਰਵਾਈ ਕਰਦੇ ਹੋਏ ਪੁਲਸ ਨੇ ਸਤਨਾਮ ਸਿੰਘ, ਗੁਰਵਿੰਦਰ ਸਿੰਘ ਅਤੇ ਚਰਨਜੀਤ ਸਿੰਘ ਨੂੰ ਇਕ ਬਿਨਾਂ ਨੰਬਰ ਮੋਟਰਸਾਈਕਲ, ਇਕ ਕਿਰਪਾਨ, ਇਕ ਦਾਤਰ ਅਤੇ ਇਕ ਕਿਰਚ ਸਮੇਤ ਗ੍ਰਿਫ਼ਤਾਰ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।