ਚੌਧਰੀਵਾਲਾ ਦੇ ਸਤਨਾਮ ਸੱਤਾ ਤੇ ਗੋਪੀ ਨੰਬਰਦਾਰ ਗੈਂਗ ਦੇ 3 ਮੈਂਬਰ ਕਾਬੂ, 2 ਪਿਸਤੌਲ ਬਰਾਮਦ
Sunday, Mar 02, 2025 - 02:16 PM (IST)

ਨੌਸ਼ਹਿਰਾ ਪੰਨੂਆਂ (ਬਲਦੇਵ ਪੰਨੂ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਸ ਨੇ ਟਾਰਗੇਟ ਕਿਲਿੰਗ ਨੂੰ ਟਾਲਦਿਆਂ ਨੌਸ਼ਹਿਰਾ ਪੰਨੂਆਂ, ਤਰਨਤਾਰਨ ਵਿਖੇ ਹੋਈ ਗੋਲੀਬਾਰੀ ਦੌਰਾਨ ਭਗੌੜੇ ਸਤਨਾਮ ਸਿੰਘ ਉਰਫ ਸੱਤਾ ਨੌਸ਼ਹਿਰਾ ਅਤੇ ਗੋਪੀ ਨੰਬਰਦਾਰ ਦੇ ਗੈਂਗ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਕ ਗੈਂਗਸਟਰ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਫੜ੍ਹੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ ਗੱਬਰ, ਪੁੱਤਰ ਨਿਰਮਲ ਸਿੰਘ ਵਾਸੀ ਚੌਧਰੀ ਵਾਲਾ, ਰੋਬਿਨਪ੍ਰੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਚੌਧਰੀ ਵਾਲਾ ਅਤੇ ਕਰਨਦੀਪ ਸਿੰਘ ਪੁੱਤਰ ਜਸਬੀਰ ਸਿੰਘ ਸਾਰੇ ਵਾਸੀ ਪਿੰਡ ਚੌਧਰੀਵਾਲਾ, ਤਰਨਤਾਰਨ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ
ਪੁਲਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 32 ਬੋਰ ਦੇ ਦੋ ਪਿਸਤੌਲਾਂ ਸਮੇਤ ਜਿੰਦਾ ਕਾਰਤੂਸ ਅਤੇ ਗੋਲੀਆਂ ਦੇ ਖਾਲੀ ਖੋਲ ਵੀ ਬਰਾਮਦ ਕੀਤੇ ਹਨ। ਐੱਸ.ਐੱਸ.ਪੀ. ਅਭਿਮਨਿਊ ਰਾਣਾ ਨੇ ਦੱਸਿਆ ਕਿ ਨੌਸ਼ਹਿਰਾ ਪੰਨੂਆਂ ਦੇ ਇਲਾਕੇ ’ਚ ਘੁੰਮ ਰਹੇ ਮੋਟਰਸਾਈਕਲ ਸਵਾਰ ਸ਼ੱਕੀ ਵਿਅਕਤੀਆਂ ਦੀ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਐੱਸ.ਪੀ (ਇੰ.) ਅਜੈਰਾਜ ਸਿੰਘ, ਡੀ.ਐੱਸ.ਪੀ ਆਈ.ਐੱਨ.ਵੀ ਰਜਿੰਦਰ ਮਨਹਾਸ ਅਤੇ ਡੀ.ਐੱਸ.ਪੀ ਕਵਲਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਨੌਸ਼ਹਿਰਾ ਪੰਨੂਆਂ ਨੂੰ ਸੂਚਨਾ ਮਿਲੀ ਕਿ ਪਿੰਡ ਖੇਡਾ ਨੂੰ ਜਾਂਦੀ ਸੜਕ ਦੇ ਉਪਰ ਨੌਜਵਾਨ ਬਿਨਾਂ ਨੰਬਰੀ ਮੋਟਰਸਾਈਕਲ ਉਪਰ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਸਤੇ ਜਾ ਰਹੇ ਹਨ ਪੁਲਸ ਚੌਂਕੀ ਨੌਸ਼ਿਹਰਾ ਪੰਨੂਆਂ ਦੇ ਇੰਚਾਰਜ ਏ.ਐੱਸ.ਆਈ ਗੱਜਣ ਸਿੰਘ ਨੇ ਉਨ੍ਹਾਂ ਦਾ ਪਿੱਛਾ ਕੀਤਾ ਅਤੇ ਨੌਸ਼ਹਿਰਾ ਪੰਨੂਆਂ ਤੋਂ ਪਿੰਡ ਖੇਡੇ ਨੂੰ ਜਾਂਦੀ ਸਡ਼ਕ ਉਪਰ ਮੁਲਜ਼ਮਾਂ ਨੂੰ ਕਾਬੂ ਕਰਕੇ ਸਖਤ ਮੁਕਾਬਲਾ ਕਰਕੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਸੇਵਾ ਕਰ ਕੇ ਘਰ ਆ ਰਹੇ ਬਜ਼ੁਰਗ ਜੋੜੇ 'ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਹੋਈ ਮੌਤ
ਪੁਲਸ ਪਾਰਟੀ ਨੇ ਪੁਲਸ ਨੇ ਸਵੈ-ਰੱਖਿਆ ਵਿਚ ਜਵਾਬੀ ਗੋਲੀਬਾਰੀ ਕੀਤੀ। ਐੱਸ.ਐੱਸ.ਪੀ ਨੇ ਦੱਸਿਆ ਕਿ ਜਵਾਬੀ ਗੋਲੀਬਾਰੀ ਵਿਚ ਮੁਲਜ਼ਮ ਅਰਸ਼ਦੀਪ ਸਿੰਘ ਉਰਫ ਗੱਬਰ ਅਤੇ ਰੋਬਿਨਪ੍ਰੀਤ ਸਿੰਘ ਨੂੰ ਗੋਲੀਆਂ ਲੱਗੀਆਂ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਅਰਸ਼ਦੀਪ ਅਤੇ ਰੋਬਿਨਪ੍ਰੀਤ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ਅਤੇ ਕਰਨਪ੍ਰੀਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਤਰਨਤਾਰਨ ਦੇ ਐੱਸ.ਐੱਸ.ਪੀ ਅਭਿਮਨਿਊ ਰਾਣਾ ਨੇ ਦੱਸਿਆ ਕਿ ਮੁਲਜ਼ਮ ਅਰਸ਼ਦੀਪ ਸਿੰਘ ਇਕ ਕਤਲ ਕੇਸ ਵਿਚ ਲੋੜੀਂਦਾ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਅਤੇ ਇਨ੍ਹਾਂ ਕੋਲੋਂ ਵੱਡੇ ਖੁਲਾਸੇ ਹੋਣ ਦਾ ਵੀ ਅਨੁਮਾਨ ਲਗਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ- ਫੁਕਰੇਬਾਜ਼ੀ 'ਚ ਆਏ ਚਾਰ ਨੌਜਵਾਨਾਂ ਨੂੰ ਪੈਲੇਸ 'ਚ ਫਾਇਰਿੰਗ ਕਰਨੀ ਪਈ ਮਹਿੰਗੀ, ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8