ਗਊ ਮਾਸ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ

12/27/2023 12:37:34 PM

ਪਠਾਨਕੋਟ (ਸ਼ਾਰਦਾ, ਜ. ਬ.)- ਪਠਾਨਕੋਟ ਪੁਲਸ ਨੇ ਗਊ ਦੇ ਮਾਸ ਦੀ ਸਮੱਗਲਿੰਗ ਕਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 21 ਗਾਂਵਾਂ ਨੂੰ ਛੁਡਵਾਇਆ ਅਤੇ ਤੇਜ਼ਧਾਰ ਹਥਿਆਰ ਵੀ ਬਰਾਮਦ ਕੀਤੇ ਹਨ।ਐੱਸ. ਐੱਸ. ਪੀ. ਪਠਾਨਕੋਟ ਦਲਜਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਜ਼ਿਲ੍ਹੇ ਦੇ ਪਿੰਡ ਖੰਨੀ ਖੂਈ ’ਚ ਪਸ਼ੂ ਸਮੱਗਲਿੰਗ ਅਤੇ ਗਊ ਮਾਸ ਦੀ ਸਮੱਗਲਿੰਗ ਕਰਨ ਵਾਲੇ ਵਿਕਟਰ ਮਸੀਹ ਸਮੇਤ 3 ਲੋਕਾਂ ਨੂੰ ਕਾਬੂ ਕੀਤਾ ਹੈ। ਇਹ ਗਿਰੋਹ ਪੰਜਾਬ ’ਚ ਹੀ ਨਹੀਂ ਸਗੋਂ ਬਾਹਰਲੇ ਸੂਬਿਆਂ ’ਚ ਵੀ ਫੈਲਿਆ ਹੋਇਆ ਹੈ। ਗਿਰੋਹ ਵੱਲੋਂ ਗਊਆਂ ਨੂੰ ਵੱਖ-ਵੱਖ ਥਾਵਾਂ ਤੋਂ ਪਠਾਨਕੋਟ ਲਿਆ ਕੇ ਕੱਟਿਆ ਜਾਂਦਾ ਸੀ ਅਤੇ ਫਿਰ ਜੰਮੂ-ਕਸ਼ਮੀਰ ਦੇ ਕਈ ਇਲਾਕਿਆਂ ’ਚ ਉਨ੍ਹਾਂ ਦਾ ਮੀਟ ਵੇਚਿਆ ਜਾਂਦਾ ਸੀ। ਪੁਲਸ ਨੇ ਛਾਪੇਮਾਰੀ ਕਰਕੇ 21 ਗਾਂਵਾਂ ਨੂੰ ਬਚਾਇਆ, ਜੋ ਬੁਰੀ ਤਰ੍ਹਾਂ ਜ਼ਖ਼ਮੀ ਸਨ।

ਇਹ ਵੀ ਪੜ੍ਹੋ-  ਭੈਣ ਨੂੰ ਮਿਲਣ ਜਾ ਰਹੇ ਭਰਾ ਦੀ ਸੜਕ ਹਾਦਸੇ ’ਚ ਮੌਤ, ਤਿੰਨ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਇੰਨਾ ਹੀ ਨਹੀਂ ਪੁਲਸ ਨੇ ਕੱਟੇ ਗਏ 2 ਵੱਛੇ ਵੀ ਬਰਾਮਦ ਕੀਤੇ ਹਨ। ਪੁਲਸ ਨੇ ਇਨ੍ਹਾਂ ਪਸ਼ੂਆਂ ਨੂੰ ਹਿਰਾਸਤ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਬਰਾਮਦ ਕੀਤੇ ਹਥਿਆਰਾਂ ਨੂੰ ਕਬਜ਼ੇ ’ਚ ਲੈ ਲਿਆ। ਪੁਲਸ ਇਨ੍ਹਾਂ ਮੁਲਜ਼ਮਾਂ ਤੋਂ ਇਹ ਵੀ ਪੁੱਛ-ਪੜਤਾਲ ਕਰ ਰਹੀ ਹੈ ਕਿ ਇਨ੍ਹਾਂ ਦਾ ਨੈੱਟਵਰਕ ਹੋਰ ਕਿੰਨੇ ਜ਼ਿਲ੍ਹਿਆਂ ਅਤੇ ਸੂਬਿਆਂ ’ਚ ਚੱਲ ਰਿਹਾ ਸੀ।

ਇਹ ਵੀ ਪੜ੍ਹੋ- ਤਰਨਤਾਰਨ ਵਿਖੇ ਸੰਘਣੀ ਧੁੰਦ ਦੀ ਲਪੇਟ 'ਚ ਆਈ ਸਵਾਰੀਆਂ ਨਾਲ ਭਰੀ ਬੱਸ, ਪਿਆ ਚੀਕ-ਚਿਹਾੜਾ

ਐੱਸ. ਐੱਸ. ਪੀ. ਦਲਜਿੰਦਰ ਸਿੰਘ ਨੇ ਦੱਸਿਆ ਕਿ ਇਸ ਗਿਰੋਹ ਦਾ ਨੈੱਟਵਰਕ ਪੰਜਾਬ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਯੂ. ਪੀ. ਤੱਕ ਫੈਲਿਆ ਹੋਇਆ ਹੈ। ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਈ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਫਤਿਆਬਾਦ ਦੀ ਸਬਜ਼ੀ ਮੰਡੀ 'ਚ ਕਿਸਾਨ 'ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan